Harrdy Sandhu Son: ਪੰਜਾਬੀ ਗਾਇਕ ਹਾਰਡੀ ਸੰਧੂ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਪਾਲੀਵੁੱਡ ਦੇ ਨਾਲ-ਨਾਲ ਬਾਲੀਵੁੱਡ ਸਿਨੇਮਾ ਜਗਤ ਵਿੱਚ ਵੱਖਰੀ ਪਛਾਣ ਕਾਇਮ ਕੀਤੀ ਹੈ। ਦੱਸ ਦੇਈਏ ਕਿ ਹਾਰਡੀ ਸੰਧੂ ਉਨ੍ਹਾਂ ਸਿਤਾਰਿਆਂ ਵਿੱਚੋਂ ਇੱਕ ਹੈ, ਜੋ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਲਗਾਤਾਰ ਐਕਟਿਵ ਰਹਿੰਦੇ ਹਨ, ਇਸਦੇ ਨਾਲ ਹੀ ਉਹ ਆਪਣੇ ਪਰਿਵਾਰ ਅਤੇ ਨਵੇਂ ਪ੍ਰੋਜੈਕਟਸ ਬਾਰੇ ਫੈਨਜ਼ ਨਾਲ ਜਾਣਕਾਰੀ ਵੀ ਸ਼ੇਅਰ ਕਰਦੇ ਹਨ। ਇਸ ਵਿਚਾਲੇ ਹਾਰਡੀ ਵੱਲੋਂ ਕੁਝ ਅਜਿਹੀਆਂ ਤਸਵੀਰਾਂ ਸ਼ੇਅਰ ਕੀਤੀਆਂ ਗਈਆਂ ਹਨ, ਜਿਨ੍ਹਾਂ ਨੇ ਹਰ ਕਿਸੇ ਨੂੰ ਹੈਰਾਨ ਕਰ ਦਿੱਤਾ ਹੈ। ਦਰਅਸਲ, ਹਾਰਡੀ ਸੰਧੂ ਇੱਕ ਛੋਟੇ ਬੱਚੇ ਨਾਲ ਨਜ਼ਰ ਆ ਰਹੇ ਹਨ। ਜਿਸ ਨੂੰ ਵੇਖ ਪ੍ਰਸ਼ੰਸਕਾਂ ਦਾ ਮੰਨਣਾ ਹੈ ਕਿ ਉਹ ਕਲਾਕਾਰ ਦਾ ਹੀ ਬੇਟਾ ਹੈ। ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦਿਆਂ ਹਾਰਡੀ ਸੰਧੂ ਨੇ ਲਿਖਿਆ, ਮੇਰਾ ਸ਼ੇਰ... ਜਿਸ ਤੋਂ ਬਾਅਦ ਤਸਵੀਰਾਂ ਉੱਪਰ ਪ੍ਰਸ਼ੰਸਕਾਂ ਦੇ ਕਮੈਂਟ ਆਉਣੇ ਸ਼ੁਰੂ ਹੋ ਗਏ। ਇੱਕ ਯੂਜ਼ਰ ਨੇ ਕਮੈਂਟ ਕਰ ਲਿਖਿਆ, ਇਹ ਕਦੋਂ ਹੋਇਆ। ਇਸ ਤੋਂ ਇਲਾਵਾ ਇੱਕ ਹੋਰ ਯੂਜ਼ਰ ਨੇ ਕਿਹਾ ਹਾਰਡੀ ਸੰਧੂ ਅਤੇ ਛੋਟਾ ਹਾਰਡੀ ਸੰਧੂ... ਇਸ ਤੋਂ ਇਲਾਵਾ ਪੰਜਾਬੀ ਸੰਗੀਤ ਜਗਤ ਨਾਲ ਜੁੜੇ ਸਿਤਾਰੇ ਵੀ ਹਾਰਡੀ ਦੀਆਂ ਇਨ੍ਹਾਂ ਤਸਵੀਰਾਂ ਉੱਪਰ ਕਮੈਂਟ ਕਰ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਦੱਸ ਦੇਈਏ ਕਿ ਰੋਜ਼ ਡੇਅ ਮੌਕੇ ਹਾਰਡੀ ਸੰਧੂ ਨੇ ਇਹ ਖਾਸ ਤਸਵੀਰਾਂ ਸ਼ੇਅਰ ਕਰ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਦਿੱਤਾ ਹੈ। ਇਸ ਤੋਂ ਇਲਾਵਾ ਕਲਾਕਾਰ ਨੇ ਆਪਣੀ ਇੰਸਟਾਗ੍ਰਾਮ ਪ੍ਰੋਫਾਇਲ ਵਿੱਚ ਵੀ ਇੱਕ ਛੋਟੇ ਬੱਚੇ ਨਾਲ ਤਸਵੀਰ ਲਗਾਈ ਹੋਈ ਹੈ। ਹਾਲਾਂਕਿ ਕਲਾਕਾਰ ਵੱਲੋਂ ਸਾਫ ਤੌਰ ਤੇ ਆਪਣੇ ਪੁੱਤਰ ਦੇ ਨਾਂਅ ਦਾ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ।