Jasmine Sandlas New Look: ਪੰਜਾਬੀ ਗਾਇਕਾ ਜੈਸਮੀਨ ਸੈਂਡਲਾਸ ਆਪਣੇ ਵੱਖਰੇ ਅੰਦਾਜ਼ ਅਤੇ ਸੋਸ਼ਲ ਮੀਡੀਆ ਉੱਪਰ ਲਗਾਤਾਰ ਵੱਖ-ਵੱਖ ਪੋਸਟਾਂ ਸ਼ੇਅਰ ਕਰ ਧਮਾਕਾ ਕਰ ਰਹੀ ਹੈ। ਦੱਸ ਦੇਈਏ ਕਿ ਜੈਸਮੀਨ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਪ੍ਰਸ਼ੰਸਕਾਂ ਵਿਚਾਲੇ ਹਮੇਸ਼ਾ ਐਕਟਿਵ ਰਹਿੰਦੀ ਹੈ। ਉਹ ਆਪਣੇ ਫੈਨਜ਼ ਨਾਲ ਅਕਸਰ ਦਿਲ ਦੀਆਂ ਗੱਲਾਂ ਵੀ ਸਾਂਝੀਆਂ ਕਰਦੀ ਹੈ। ਇਸ ਵਿਚਾਲੇ ਹਾਲ ਹੀ ਵਿੱਚ ਜੈਸਮੀਨ ਨੇ ਆਪਣੀ ਨਵੀਂ ਲੁੱਕ ਪ੍ਰਸ਼ੰਸਕਾਂ ਨਾਲ ਸ਼ੇਅਰ ਕੀਤੀ ਹੈ। ਜਿਸ ਦੀ ਹਰ ਕੋਈ ਤਾਰੀਫ ਕਰ ਰਿਹਾ ਹੈ। ਇਨ੍ਹਾਂ ਤਸਵੀਰਾਂ ਵਿੱਚ ਜੈਸਮੀਨ ਬੇਹੱਦ ਹੌਟ ਨਜ਼ਰ ਆ ਰਹੀ ਹੈ। ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਜੈਸਮੀਨ ਵੱਲੋਂ ਖਾਸ ਗੱਲ਼ਾਂ ਵੱਲ ਇਸ਼ਾਰਾ ਕੀਤਾ ਗਿਆ ਹੈ। ਦਰਅਸਲ, ਜੈਸਮੀਨ ਨੇ ਕਿਹਾ ਕੀ ਕੰਨਿਆ ਸੀਜ਼ਨ ਸ਼ੂਰੁ ਹੋ ਗਿਆ ਹੈ। ਇਸਦਾ ਮੈਂ ਬੇਸਬਰੀ ਨਾਲ ਇੰਤਜ਼ਾਰ ਕਰ ਰਹੀ ਸੀ। ਜ਼ਰਾ ਬਚਕੇ... ਜੈਸਮੀਨ ਵਾਈਟ ਕ੍ਰੋਪ ਟਾੱਪ ਅਤੇ ਡੈਨਿਮ ਜ਼ੀਨਸ ਵਿੱਚ ਦਿਖਾਈ ਦੇ ਰਹੀ ਹੈ। ਇਸ ਲੁੱਕ ਉੱਪਰ ਇੱਕ ਪ੍ਰਸ਼ੰਸਕ ਨੇ ਕਮੈਂਟ ਕਰ ਲਿਖਿਆ, ਬਹੁਤ ਹੌਟ... ਇਸ ਤੋਂ ਇਲਾਵਾ ਇੱਕ ਹੋਰ ਪ੍ਰਸ਼ੰਸਕ ਨੇ ਕਿਹਾ, ਹਾਏ ਦਿਨੇ ਦਿਨੇ ਚੰਨ ਵੇਖ ਲਿਆ 😍 ਜੱਸੋ ਮੇਰੀ... ਫਿਲਹਾਲ ਜੈਸਮੀਨ ਆਪਣੀ ਨਵੀਂ ਲੁੱਕ ਦੇ ਨਾਲ-ਨਾਲ ਨਵੀਂ ਈਪੀ ਨੂੰ ਲੈ ਸੁਰਖੀਆਂ ਵਿੱਚ ਹੈ। ਦੱਸ ਦੇਈਏ ਕਿ ਇਸ ਈਪੀ ਵਿੱਚ ਕਰੀਬ ਕਰੀਬ 6 ਗਾਣੇ ਹਨ। ਗਾਇਕਾ ਦੀ ਇਸ ਈਪੀ ਦਾ ਪ੍ਰਸ਼ੰਸਕ ਵੀ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਕਾਬਿਲੇਗੌਰ ਹੈ ਕਿ ਕੁਝ ਦਿਨ ਪਹਿਲਾਂ ਜੈਸਮੀਨ ਦਾ ਸੋਸ਼ਲ ਮੀਡੀਆ ਉੱਪਰ ਇੱਕ ਵੀਡੀਓ ਵਾਇਰਲ ਹੋਇਆ ਸੀ, ਜਿਸ ਵਿੱਚ ਉਹ ਆਪਣੇ ਡੀਜੇ ਵਾਲੇ ਉੱਪਰ ਗੁੱਸਾ ਕੱਢਦੇ ਹੋਏ ਨਜ਼ਰ ਆਈ।