ਕਰਨ ਔਜਲਾ ਪੰਜਾਬੀ ਇੰਡਸਟਰੀ ਦਾ ਟੌਪ ਗਾਇਕ ਹੈ। ਉਸ ਨੇ ਆਪਣੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਤੇ ਐਲਬਮਾਂ ਦਿੱਤੀਆਂ ਹਨ। ਫੈਨਜ਼ ਹਮੇਸ਼ਾ ਹੀ ਉਸ ਦੇ ਨਵੇਂ ਗਾਣਿਆਂ ਲਈ ਬੇਸਵਰੀ ਨਾਲ ਇੰਤਜ਼ਾਰ ਕਰਦੇ ਰਹਿੰਦੇ ਹਨ। ਇਸ ਦਰਮਿਆਨ ਕਰਨ ਔਜਲਾ ਨੇ ਇੱਕ ਵੱਡਾ ਐਲਾਨ ਕੀਤਾ ਹੈ। ਕਰਨ ਔਜਲਾ ਨੇ ਆਪਣੀ ਨਵੀਂ ਐਲਬਮ 'ਮੇਕਿੰਗ ਮੈਮੋਰੀਜ਼' ਦਾ ਐਲਾਨ ਕੀਤਾ ਹੈ। ਗਾਇਕ ਆਪਣੀ ਇਸ ਐਲਬਮ ਨੂੰ ਲੈਕੇ ਕਾਫੀ ਐਕਸਾਇਟਡ ਨਜ਼ਰ ਆ ਰਿਹਾ ਹੈ। ਫਿਲਹਾਲ ਕਰਨ ਔਜਲਾ ਨੇ ਸਿਰਫ ਆਪਣੀ ਐਲਬਮ ਰਿਲੀਜ਼ ਬਾਰੇ ਜਾਣਕਾਰੀ ਸ਼ੇਅਰ ਕੀਤੀ ਹੈ। ਇਸ ਤੋਂ ਇਲਾਵਾ ਗਾਇਕ ਨੇ ਐਲਬਮ ਦੀ ਟਰੈਕ ਲਿਸਟ ਵੀ ਜਾਰੀ ਕਰ ਦਿੱਤੀ ਹੈ। ਔਜਲਾ ਨੇ ਐਲਬਮ ਦੀ ਰਿਲੀਜ਼ ਡੇਟ ਦਾ ਐਲਾਨ ਵੀ ਕਰ ਦਿੱਤਾ ਹੈ। ਦੱਸ ਦਈਏ ਕਿ ਐਲਬਮ 18 ਅਗਸਤ ਨੂੰ ਰਿਲੀਜ਼ ਹੋਣ ਰਹੀ ਹੈ। ਇਹ ਵੀ ਦੱਸ ਦਈਏ ਕਿ ਕਰਨ ਔਜਲਾ ਨੇ ਐਲਬਮ ਦੇ ਇੱਕ ਗਾਣੇ ਲਈ ਕੈਨੇਡੀਅਨ ਗਾਇਕ ਤੇ ਗੀਤਕਾਰ ਪਰੈਸਟਨ ਪਾਬਲੋ ਨਾਲ ਵੀ ਕੋਲੈਬ ਕੀਤਾ ਹੈ। ਫੈਨਜ਼ ਕਰਨ ਦੀ ਇਸ ਐਲਬਮ ਦਾ ਬੇਸਵਰੀ ਨਾਲ ਇੰਤਜ਼ਾਰ ਕਰ ਰਹੇ ਹਨ।