Karan Aujla's wife came forward after marriage: ਪੰਜਾਬੀ ਗਾਇਕ ਕਰਨ ਔਜਲਾ ਇਨ੍ਹੀਂ ਦਿਨੀਂ ਆਪਣੇ ਗੀਤਾਂ ਦੇ ਚੱਲਦੇ ਦੁਨੀਆ ਭਰ ਵਿੱਚ ਛਾਏ ਹੋਏ ਹਨ। ਉਨ੍ਹਾਂ ਆਪਣੀ ਗਾਇਕੀ ਦਾ ਲੋਹਾ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਵਿੱਚ ਵੀ ਮਨਵਾਇਆ ਹੈ। ਦੱਸ ਦੇਈਏ ਕਿ ਪੰਜਾਬੀ ਗਾਇਕ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਵੀ ਚਰਚਾ ਵਿੱਚ ਰਹਿੰਦੇ ਹਨ। ਕਰਨ ਔਜਲਾ ਦਾ ਵਿਆਹ ਇਸੇ ਸਾਲ 2 ਫਰਵਰੀ ਨੂੰ ਹੋਇਆ ਸੀ। ਵਿਆਹ ਤੋਂ ਬਾਅਦ ਕਲਾਕਾਰ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਪੋਸਟ ਸ਼ੇਅਰ ਕਰ ਇਸਦੀ ਜਾਣਕਾਰੀ ਦਿੱਤੀ ਗਈ ਸੀ। ਦੱਸ ਦੇਈਏ ਕਿ ਵਿਆਹ ਤੋਂ ਲੰਬੇ ਸਮੇਂ ਬਾਅਦ ਪਹਿਲੀ ਵਾਰ ਪਲਕ ਸਾਹਮਣੇ ਆਈ ਹੈ। ਦਰਅਸਲ, Kamaldeep Kaur ਇੰਸਟਾਗ੍ਰਾਮ ਹੈਂਡਲ ਉੱਪਰ ਪਲਕ ਦਾ ਵੀਡੀਓ ਸ਼ੇਅਰ ਕੀਤਾ ਗਿਆ ਹੈ। ਜਿਸ ਵਿੱਚ ਉਹ ਆਪਣੇ ਖੂਬਸੂਰਤ ਸਾਦਗੀ ਭਰੇ ਅੰਦਾਜ਼ ਵਿੱਚ ਵਿਖਾਈ ਦੇ ਰਹੀ ਹੈ। ਉਸਦਾ ਵਿਆਹ ਤੋਂ ਬਾਅਦ ਪਹਿਲਾ ਲੁੱਕ ਸਾਹਮਣੇ ਆਇਆ ਹੈ। ਉਸਦੇ ਖੂਬਸੂਰਤ ਅੰਦਾਜ਼ ਨੂੰ ਵੇਖ ਪ੍ਰਸ਼ੰਸਕ ਵੀ ਹਾਰਟ ਵਾਲੇ ਇਮੋਜ਼ੀ ਸ਼ੇਅਰ ਕਰ ਰਹੇ ਹਨ। ਤੁਸੀ ਵੀ ਵੇਖੋ ਇਹ ਵੀਡੀਓ... ਜਾਣਕਾਰੀ ਲਈ ਦੱਸ ਦੇਈਏ ਕਿ ਕਰਨ ਔਜਲਾ ਦੀ ਪਤਨੀ ਪਲਕ ਕੈਨੇਡਾ ਦੀ ਰਹਿਣ ਵਾਲੀ ਹੈ ਅਤੇ ਪੇਸ਼ੇ ਤੋਂ ਮੇਕਅਪ ਆਰਟਿਸਟ ਹੈ ਅਤੇ 'ਪੀਕੇਆਰ ਮੇਕਅੱਪ ਸਟੂਡੀਓ' ਦੀ ਮਾਲਕਣ ਹੈ। ਪਲਕ ਦਾ ਬਰਾਈਡਲ ਸ਼ਾਵਰ 7 ਅਗਸਤ 2022 ਨੂੰ ਹੋਇਆ ਸੀ। ਇਸੇ ਦੌਰਾਨ ਵਿਆਹ ਦਾ ਐਲਾਨ ਕੀਤਾ ਗਿਆ ਸੀ। ਸਾਲ ਇਸੇ ਸਾਲ 2 ਫਰਵਰੀ ਨੂੰ ਦੋਵੇਂ ਵਿਆਹ ਦੇ ਬੰਧਨ ਵਿੱਚ ਬੱਝੇ। ਵਰਕਫਰੰਟ ਦੀ ਗੱਲ ਕਰਿਏ ਤਾਂ ਕਰਨ ਔਜਲਾ ਇਨ੍ਹੀਂ ਦਿਨੀਂ ਆਪਣੇ ਗੀਤਾਂ ਦੇ ਚੱਲਦੇ ਹਰ ਪਾਸੇ ਛਾਏ ਹੋਏ ਹਨ। ਉਨ੍ਹਾਂ ਦਾ ਗੀਤ Softly ਨੂੰ ਪ੍ਰਸ਼ੰਸਕਾਂ ਵੱਲੋਂ ਭਰਮਾ ਹੁੰਗਾਰਾ ਮਿਲ ਰਿਹਾ ਹੈ। ਇਸ ਤੋਂ ਇਲਾਵਾ ਕਰਨ ਪ੍ਰਸ਼ੰਸਕਾਂ ਨੂੰ ਕਈ ਸੁਪਰਹਿੱਟ ਗੀਤ ਦੇ ਚੁੱਕੇ ਹਨ।