Kaur B New Instagram Post: ਪੰਜਾਬੀ ਸੰਗੀਤ ਜਗਤ ਵਿੱਚ ਆਪਣੀ ਸੁਰੀਲੀ ਆਵਾਜ਼ ਨਾਲ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾਉਣ ਵਾਲੀ ਗਾਇਕਾ ਕੌਰ ਬੀ ਦੇ ਨਾਂਅ ਤੋਂ ਹਰ ਕੋਈ ਜਾਣੂ ਹੈ। ਕੌਰ ਬੀ ਨੇ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਵਿੱਚ ਵੀ ਆਪਣੀ ਗਾਇਕੀ ਦਾ ਜਲਵਾ ਦਿਖਾਇਆ ਹੈ। ਗਾਇਕਾ ਉਨ੍ਹਾਂ ਪੰਜਾਬੀ ਸਿਤਾਰਿਆਂ ਵਿੱਚੋਂ ਇੱਕ ਹੈ, ਜੋ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਅਕਸਰ ਪ੍ਰਸ਼ੰਸਕਾਂ ਵਿਚਾਲੇ ਐਕਟਿਵ ਰਹਿੰਦੀ ਹੈ। ਇਸ ਵਿਚਾਲੇ ਗਾਇਕਾ ਵੱਲੋਂ ਆਪਣੀਆਂ ਕਈ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਗਈਆਂ ਹਨ। ਜਿਨ੍ਹਾਂ ਨੇ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚ ਲ਼ਿਆ ਹੈ। ਇੱਕ ਵਾਰ ਫਿਰ ਤੋਂ ਕੌਰ ਬੀ ਨੇ ਆਪਣੇ ਪੰਜਾਬੀ ਅੰਦਾਜ਼ ਨਾਲ ਫੈਨਜ਼ ਕੀਲ ਲਏ ਹਨ। ਦੱਸ ਦੇਈਏ ਕਿ ਕੌਰ ਬੀ ਵੱਲੋਂ ਆਪਣੇ ਇੰਸਟਾਗ੍ਰਾਮ ਹੈਂਡਲ ਉੱਪਰ ਕਈ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਗਈਆਂ ਹਨ। ਕੌਰ ਬੀ ਦੀਆਂ ਇਨ੍ਹਾਂ ਤਸਵੀਰਾਂ ਨੂੰ ਪ੍ਰਸ਼ੰਸਕਾਂ ਵੱਲੋਂ ਵੀ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ। ਗਾਇਕਾ ਦੀਆਂ ਇਨ੍ਹਾਂ ਤਸਵੀਰਾਂ ਉੱਪਰ ਪ੍ਰਸ਼ੰਸਕਾਂ ਵੱਲ਼ੋਂ ਲਗਾਤਾਰ ਪਿਆਰ ਦੀ ਵਰਖਾ ਕੀਤੀ ਜਾ ਰਹੀ ਹੈ। ਉਹ ਕਮੈਂਟ ਕਰ ਕੌਰ ਬੀ ਦੀਆਂ ਤਸਵੀਰਾਂ ਨੂੰ ਖੂਬਸੂਰਤ ਦੱਸ ਰਹੇ ਹਨ। ਕੌਰ ਬੀ ਗੀਤਾਂ ਦੇ ਨਾਲ-ਨਾਲ ਆਪਣੀ ਖੂਬਸੂਰਤੀ ਅਤੇ ਸਟਾਈਲਿਸ਼ ਅੰਦਾਜ਼ ਨਾਲ ਪ੍ਰਸ਼ੰਸਕਾਂ ਨੂੰ ਪ੍ਰਭਾਵਿਤ ਕਰਦੀ ਹੈ। ਵਰਕਫਰੰਟ ਦੀ ਗੱਲ ਕਰੀਏ ਤਾਂ ਕੌਰ ਬੀ ਦਾ ਗਾਣਾ 'ਸ਼ਿੰਗਾਰ' ਹਾਲ ਹੀ 'ਚ ਰਿਲੀਜ਼ ਹੋਇਆ ਹੈ। ਉਸ ਦੇ ਇਸ ਗਾਣੇ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।