Singer Kaur B: ਪੰਜਾਬੀ ਗਾਇਕਾ ਕੌਰ ਬੀ ਸੰਗੀਤ ਜਗਤ ਦੀਆਂ ਮਸ਼ਹੂਰ ਸਿੰਗਰਾਂ ਵਿੱਚੋਂ ਇੱਕ ਹੈ। ਜੋ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀ ਅਕਸਰ ਸੋਸ਼ਲ ਮੀਡੀਆ ਉੱਪਰ ਛਾਈ ਰਹਿੰਦੀ ਹੈ। ਕੌਰ ਬੀ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਅਕਸਰ ਖੂਬਸੂਰਤ ਤਸਵੀਰਾਂ ਅਤੇ ਵੀਡੀਓ ਸ਼ੇਅਰ ਕਰ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਦੀ ਰਹਿੰਦੀ ਹੈ। ਇੱਕ ਵਾਰ ਫਿਰ ਤੋਂ ਗਾਇਕਾ ਕੌਰ ਬੀ ਸੁਰਖੀਆਂ ਵਿੱਚ ਬਣੀ ਹੋਈ ਹੈ। ਦਰਅਸਲ, ਕੌਰ ਬੀ ਵੱਲ਼ੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸ਼ਾਨਦਾਰ ਤਸਵੀਰਾਂ ਸ਼ੇਅਰ ਕੀਤੀਆਂ ਗਈਆਂ ਹਨ। ਜਿਨ੍ਹਾਂ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਗਾਇਕਾ ਕੌਰ ਬੀ ਬਲੈਕ ਰੰਗ ਦੇ ਸੂਟ ਵਿੱਚ ਆਪਣਾ ਜਲਵਾ ਦਿਖਾਉਂਦੇ ਹੋਏ ਨਜ਼ਰ ਆ ਰਹੀ ਹੈ। ਖਾਸ ਗੱਲ ਇਹ ਹੈ ਕਿ ਗਾਇਕਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਪ੍ਰਸ਼ੰਸਕਾਂ ਵੱਲੋਂ ਵੀ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ। ਕੌਰ ਬੀ ਨੇ ਇਨ੍ਹਾਂ ਤਸਵੀਰਾਂ ਨੂੰ ਕੈਪਸ਼ਨ ਦਿੰਦੇ ਹੋਏ ਲਿਖਿਆ, ਕਾਲਾ ਸੂਟ Ban ਤੇਰਾ...😜🖤... ਇਸ ਤੋਂ ਇਲਾਵਾ ਗਾਇਕਾ ਵੱਲੋਂ ਇੱਕ ਵੀਡੀਓ ਵੀ ਸ਼ੇਅਰ ਕੀਤਾ ਗਿਆ ਹੈ, ਜਿਸ ਵਿੱਚ ਕੌਰ ਬੀ ਦੀਆਂ ਕਾਤਿਲ ਅਦਾਵਾਂ ਵੇਖਣ ਨੂੰ ਮਿਲ ਰਹੀਆਂ ਹਨ। ਵਰਕਫਰੰਟ ਦੀ ਗੱਲ ਕਰਿਏ ਤਾਂ ਕੌਰ ਬੀ ਦਾ ਹਾਲ ਹੀ ਵਿੱਚ ਗੀਤ ਜਸਟ ਅਸ ਰਿਲੀਜ਼ ਹੋਇਆ ਹੈ। ਜਿਸ ਨੂੰ ਪ੍ਰਸ਼ੰਸਕਾਂ ਵੱਲੋਂ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ। ਕੌਰ ਬੀ ਦੇ ਗੀਤਾਂ ਦਾ ਪੰਜਾਬੀ ਇੰਡਸਟਰੀ ਵਿੱਚ ਖੂਬ ਜਲਵਾ ਵੇਖਣ ਨੂੰ ਮਿਲਦਾ ਹੈ। ਉਹ ਆਪਣੇ ਪੰਜਾਬੀ ਲੁੱਕ ਨੂੰ ਲੈ ਖੂਬ ਸੁਰਖੀਆਂ ਬਟੋਰਦੀ ਹੈ।