Kulwinder Billa: ਪੰਜਾਬੀ ਗਾਇਕ ਕੁਲਵਿੰਦਰ ਬਿੱਲਾ (Kulwinder Billa) ਦੇ ਘਰ ਖੁਸ਼ੀਆਂ ਦਾ ਮਾਹੌਲ ਬਣਿਆ ਹੋਇਆ ਹੈ। ਗਾਇਕ ਨੇ ਆਪਣੀ ਖੁਸ਼ੀ ਪ੍ਰਸ਼ੰਸਕਾਂ ਨਾਲ ਵੀ ਸਾਂਝੀ ਕੀਤੀ ਹੈ। ਦਰਅਸਲ, ਕੁਲਵਿੰਦਰ ਬਿੱਲਾ ਦੇ ਘਰ ਨੰਨ੍ਹਾ ਮਹਿਮਾਨ ਆਇਆ ਹੈ। ਜਿਸਦੀ ਗਾਇਕ ਵੱਲੋਂ ਪਹਿਲੀ ਝਲਕ ਫੈਨਜ਼ ਨਾਲ ਸ਼ੇਅਰ ਕੀਤੀ ਗਈ ਹੈ। ਇਸ ਤਸਵੀਰ ਉੱਪਰ ਪ੍ਰਸ਼ੰਸਕ ਵੀ ਲਗਾਤਾਰ ਕਮੈਂਟ ਕਰ ਵਧਾਈਆਂ ਦੇ ਰਹੇ ਹਨ। ਇਸਦੇ ਨਾਲ ਹੀ ਪੰਜਾਬੀ ਫਿਲਮ ਜਗਤ ਦੇ ਸਿਤਾਰਿਆਂ ਵੱਲੋਂ ਵੀ ਕਲਾਕਾਰ ਨੂੰ ਮੁਬਾਰਕਾਂ ਮਿਲ ਰਹੀਆਂ ਹਨ। ਦੱਸ ਦੇਈਏ ਕਿ ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਪਿਆਰੀ ਤਸਵੀਰ ਸਾਂਝੀ ਕੀਤੀ ਹੈ। ਤਸਵੀਰ ‘ਚ ਤੁਸੀਂ ਵੇਖ ਸਕਦੇ ਹੋ ਕਿ ਕੁਲਵਿੰਦਰ ਬਿੱਲਾ ਆਪਣੇ ਨਵਜੰਮੇ ਪੁੱਤਰ ਅਤੇ ਪਤਨੀ ਦੇ ਨਾਲ ਨਜ਼ਰ ਆ ਰਹੇ ਹਨ। ਗਾਇਕ ਨੇ ਜਿਵੇਂ ਹੀ ਇਸ ਤਸਵੀਰ ਨੂੰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸ਼ੇਅਰ ਕੀਤਾ। ਉਨ੍ਹਾਂ ਦੀ ਇਸ ਤਸਵੀਰ ਉੱਪਰ ਪ੍ਰਸ਼ੰਸਕਾਂ ਨੇ ਪਿਆਰ ਦੀ ਬਰਸਾਤ ਕਰ ਦਿੱਤੀ। ਕੁਲਵਿੰਦਰ ਬਿੱਲਾ ਨੇ ਆਪਣੇ ਨਵਜੰਮੇ ਪੁੱਤਰ ਦੀ ਤਸਵੀਰ ਦੇ ਨਾਲ-ਨਾਲ ਉਸ ਦੇ ਨਾਂਅ ਦਾ ਵੀ ਖੁਲਾਸਾ ਕੀਤਾ ਹੈ। ਗਾਇਕ ਨੇ ਆਪਣੇ ਪੁੱਤਰ ਦਾ ਨਾਮ ਜਿੰਦ ਸਿੰਘ ਜੱਸੜ ਰੱਖਿਆ ਹੈ ਅਤੇ ਤਸਵੀਰ ‘ਤੇ ਉਸ ਦਾ ਨਾਮ ਵੀ ਲਿਖਿਆ ਹੋਇਆ ਨਜ਼ਰ ਆ ਰਿਹਾ ਹੈ। ਕੁਲਵਿੰਦਰ ਬਿੱਲਾ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਸੁਪਰਹਿੱਟ ਗੀਤ ਦਿੱਤੇ ਹਨ। ਉਹ ਨਾ ਸਿਰਫ ਬਤੌਰ ਗਾਇਕ ਬਲਕਿ ਅਦਾਕਾਰੀ ਦੇ ਖੇਤਰ ਵਿੱਚ ਵੀ ਆਪਣਾ ਜਲਵਾ ਦਿਖਾ ਚੁੱਕੇ ਹਨ। ਉਹ ਕਈ ਫ਼ਿਲਮਾਂ ‘ਚ ਅਦਾਕਾਰੀ ਕਰ ਆਪਣਾ ਜਲਵਾ ਦਿਖਾ ਚੁੱਕੇ ਹਨ।