Nimrat Khaira on Brother's wedding: ਪੰਜਾਬੀ ਗਾਇਕਾ ਨਿਮਰਤ ਖਹਿਰਾ ਇਨ੍ਹੀਂ ਦਿਨੀਂ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਸੁਰਖੀਆਂ ਬਟੋਰ ਰਹੀ ਹੈ। ਦੱਸ ਦੇਈਏ ਕਿ ਆਪਣੇ ਗੀਤਾਂ ਅਤੇ ਅਦਾਕਾਰੀ ਰਾਹੀਂ ਦੁਨੀਆ ਭਰ ਵਿੱਚ ਵਾਹੋ-ਵਾਹੀ ਖੱਟਣ ਵਾਲੀ ਗਾਇਕਾ ਨਿਮਰਤ ਵੱਲੋਂ ਹਾਲ ਹੀ ਵਿੱਚ ਆਪਣੇ ਭਰਾ ਦੇ ਵਿਆਹ ਦਾ ਆਨੰਦ ਮਾਣਿਆ ਗਿਆ। ਜਿਸਦਾ ਇੱਕ ਵੀਡੀਓ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਜਾਣਕਾਰੀ ਮੁਤਾਬਕ Gurcharn charni malwai gidha ਇੰਸਟਾਗ੍ਰਾਮ ਹੈਂਡਲ ਉੱਪਰ ਸ਼ੇਅਰ ਕੀਤਾ ਗਿਆ ਇਹ ਵੀਡੀਓ ਨਿਮਰਤ ਖਹਿਰਾ ਦੇ ਭਰਾ ਦੇ ਵਿਆਹ ਦੀ ਦੱਸੀ ਜਾ ਰਹੀ ਹੈ। ਜਿਸ ‘ਚ ਅਦਾਕਾਰਾ ਦੁਲਹੇ ਰਾਜਾ ਨਾਲ ਨੱਚਦੀ ਹੋਈ ਦਿਖਾਈ ਦੇ ਰਹੀ ਹੈ। ਲੋਕ ਕਲਾਕਾਰ ਮਲਵਈ ਗਰੁੱਪ ਦੇ ਇੰਸਟਾਗ੍ਰਾਮ ਅਕਾਊਂਟ ‘ਤੇ ਸ਼ੇਅਰ ਕੀਤੇ ਗਏ ਇਸ ਵੀਡੀਓ ਨੂੰ ਪ੍ਰਸ਼ੰਸਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਨਿਮਰਤ ਦਾ ਇਹ ਖੂਬਸੂਰਤ ਅੰਦਾਜ਼ ਹਰ ਕਿਸੇ ਨੂੰ ਆਪਣਾ ਦੀਵਾਨਾ ਬਣਾ ਰਿਹਾ ਹੈ। ਨਿਮਰਤ ਖਹਿਰਾ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਗਾਇਕੀ ਦੇ ਨਾਲ-ਨਾਲ ਅਦਾਕਾਰੀ ਦੇ ਖੇਤਰ ਵਿੱਚ ਮੱਲਾ ਮਾਰੀਆਂ ਹਨ। ਨਿਮਰਤ ਖਹਿਰਾ ਹਾਲ ਹੀ ‘ਚ ਦਿਲਜੀਤ ਦੋਸਾਂਝ ਦੇ ਨਾਲ ਫ਼ਿਲਮ ‘ਜੋੜੀ’ ‘ਚ ਨਜ਼ਰ ਆਈ ਸੀ। ਇਸ ਤੋਂ ਇਲਾਵਾ ਅਦਾਕਾਰਾ ਨੇ ‘ਤੀਜਾ ਪੰਜਾਬ’, ‘ਸੌਂਕਣ ਸੌਂਕਣੇ’ ਸਣੇ ਕਈ ਫ਼ਿਲਮਾਂ ‘ਚ ਆਪਣੀ ਬਿਹਤਰੀਨ ਅਦਾਕਾਰੀ ਦੇ ਨਾਲ ਦਰਸ਼ਕਾਂ ਦੇ ਦਿਲ ਕੀਲੇ ਹਨ।