Nimrat Khaira Classy Look Pics: ਪੰਜਾਬੀ ਸਟਾਰ ਨਿਮਰਤ ਖਹਿਰਾ ਆਪਣੀ ਗਾਇਕੀ ਅਤੇ ਅਦਾਕਾਰੀ ਨਾਲ ਦੁਨੀਆ ਭਰ ਵਿੱਚ ਬੈਠੇ ਪੰਜਾਬੀਆਂ ਦੇ ਦਿਲਾਂ ਉੱਪਰ ਰਾਜ਼ ਕਰ ਰਹੀ ਹੈ। ਨਿਮਰਤ ਵੱਲੋਂ ਗਾਏ ਹਰ ਗੀਤ ਨੂੰ ਪ੍ਰਸ਼ੰਸਕਾਂ ਵੱਲੋਂ ਭਰਮਾ ਹੁੰਗਾਰਾ ਦਿੱਤਾ ਜਾਂਦਾ ਹੈ। ਪੰਜਾਬੀ ਗਾਇਕਾ ਦੀ ਸਾਦਗੀ ਪ੍ਰਸ਼ੰਸਕਾਂ ਨੂੰ ਆਪਣਾ ਦੀਵਾਨਾ ਬਣਾਉਂਦੀ ਹੈ। ਨਿਮਰਤ ਉਨ੍ਹਾਂ ਪੰਜਾਬੀ ਸਿਤਾਰਿਆਂ ਵਿੱਚੋਂ ਇੱਕ ਹੈ, ਜੋ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਪ੍ਰਸ਼ੰਸਕਾਂ ਵਿਚਾਲੇ ਹਮੇਸ਼ਾ ਐਕਟਿਵ ਰਹਿੰਦੀ ਹੈ। ਇਸ ਵਿਚਾਲੇ ਗਾਇਕ ਆਪਣੀਆਂ ਤਸਵੀਰਾਂ ਅਤੇ ਨਵੇਂ ਪ੍ਰੋਜੈਕਟਸ ਬਾਰੇ ਅਕਸਰ ਪ੍ਰਸ਼ੰਸਕਾਂ ਨਾਲ ਜਾਣਕਾਰੀ ਸ਼ੇਅਰ ਕਰਦੀ ਰਹਿੰਦੀ ਹੈ। ਇਸ ਦੌਰਾਨ ਨਿਮਰਤ ਵੱਲੋਂ ਕੁਝ ਖਾਸ ਤਸਵੀਰਾਂ ਸ਼ੇਅਰ ਕੀਤੀਆਂ ਗਈਆਂ ਹਨ, ਜਿਨ੍ਹਾਂ ਉੱਪਰ ਯੂਜ਼ਰਸ ਵੀ ਆਪਣਾ ਪਿਆਰ ਲੁੱਟਾ ਰਹੇ ਹਨ। ਦਰਅਸਲ, ਇਨ੍ਹਾਂ ਤਸਵੀਰਾਂ ਵਿੱਚ ਨਿਮਰਤ ਆਪਣੇ ਕਲਾਸੀ ਲੁੱਕ ਵਿੱਚ ਵਿਖਾਈ ਦੇ ਰਹੀ ਹੈ। ਇਨ੍ਹਾਂ ਤਸਵੀਰਾਂ ਵਿੱਚ ਗਾਇਕਾ ਦੀ ਸਾਦਗੀ ਨੂੰ ਹਰ ਕੋਈ ਪਸੰਦ ਕਰ ਰਿਹਾ ਹੈ। ਨਿਮਰਤ ਖਹਿਰਾ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਗਾਇਕੀ ਦੇ ਨਾਲ-ਨਾਲ ਅਦਾਕਾਰੀ ਦੇ ਖੇਤਰ ਵਿੱਚ ਮੱਲਾ ਮਾਰੀਆਂ ਹਨ। ਨਿਮਰਤ ਖਹਿਰਾ ਹਾਲ ਹੀ ‘ਚ ਦਿਲਜੀਤ ਦੋਸਾਂਝ ਦੇ ਨਾਲ ਫ਼ਿਲਮ ‘ਜੋੜੀ’ ‘ਚ ਨਜ਼ਰ ਆਈ ਸੀ। ਇਸ ਤੋਂ ਇਲਾਵਾ ਅਦਾਕਾਰਾ ਨੇ ‘ਤੀਜਾ ਪੰਜਾਬ’, ‘ਸੌਂਕਣ ਸੌਂਕਣੇ’ ਸਣੇ ਕਈ ਫ਼ਿਲਮਾਂ ‘ਚ ਆਪਣੀ ਬਿਹਤਰੀਨ ਅਦਾਕਾਰੀ ਦੇ ਨਾਲ ਦਰਸ਼ਕਾਂ ਦੇ ਦਿਲ ਕੀਲੇ ਹਨ। ਫਿਲਹਾਲ ਦਰਸ਼ਕ ਨਿਮਰਤ ਖਹਿਰਾ ਦੇ ਅਗਲੇ ਪ੍ਰੋਜੈਕਟ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।