Punjabi Singer Ninja Reach Kashi Vishwanath Temple: ਪੰਜਾਬੀ ਗਾਇਕ ਨਿੰਜਾ ਨੇ ਆਪਣੀ ਗਾਇਕੀ ਅਤੇ ਅਦਾਕਾਰੀ ਦੇ ਨਾਲ-ਨਾਲ ਸਟਾਈਲਿਸ਼ ਅੰਦਾਜ਼ ਨਾਲ ਪ੍ਰਸ਼ੰਸਕਾਂ ਦਾ ਮਨ ਮੋਹਿਆ ਹੈ। ਗਾਇਕ ਨਿੰਜਾ ਦੀ ਗਾਇਕੀ ਦਾ ਹਰ ਕੋਈ ਦੀਵਾਨਾ ਹੈ। ਉਨ੍ਹਾਂ ਦੇਸ਼ ਹੀ ਨਹੀਂ ਬਲਕਿ ਵਿਦੇਸ਼ ਵਿੱਚ ਬੈਠੇ ਪੰਜਾਬੀਆਂ ਦਾ ਵੀ ਖੂਬ ਮਨੋਰੰਜਨ ਕੀਤਾ ਹੈ। ਦੱਸ ਦੇਈਏ ਕਿ ਗਾਇਕ ਨਿੰਜਾ ਉੱਪਰ ਸ਼ਿਵ ਭਗਤੀ ਦਾ ਰੰਗ ਚੜ੍ਹਿਆ ਹੋਇਆ ਹੈ। ਇਸ ਵਿਚਾਲੇ ਉਹ ਕਾਸ਼ੀ ਵਿਸ਼ਵਨਾਥ ਮੰਦਰ ਪਹੁੰਚੇ। ਇਸ ਦੌਰਾਨ ਕਲਾਕਾਰ ਵੱਲ਼ੋਂ ਆਪਣੀ ਯਾਤਰਾ ਦੀਆਂ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਗਈਆਂ ਹਨ। ਤੁਸੀ ਇਨ੍ਹਾਂ ਤਸਵੀਰਾਂ ਵਿੱਚ ਵੇਖ ਸਕਦੇ ਹੋ ਕਿ ਗਾਇਕ ਨਿੰਜਾ ਇਨ੍ਹਾਂ ਤਸਵੀਰਾਂ ਵਿੱਚ ਸਾਦੇ ਪਹਿਰਾਵੇ ਦੇ ਨਾਲ-ਨਾਲ ਆਪਣੇ ਪ੍ਰਸ਼ੰਸਕਾਂ ਵਿਚਾਲੇ ਘਿਰੇ ਨਜ਼ਰ ਆ ਰਹੇ ਹਨ। ਹਾਲਾਂਕਿ ਇੱਕ ਨਜ਼ਰ ਵਿੱਚ ਤੁਸੀ ਵੀ ਉਨ੍ਹਾਂ ਨੂੰ ਪਛਾਣ ਨਹੀਂ ਸਕੋਗੇ। ਦੱਸ ਦੇਈਏ ਕਿ ਨਿੰਜਾ ਕਈ ਵਾਰ ਸ਼ਿਵ ਮੰਦਰ ਪਹੁੰਚ ਭੋਲੇਨਾਥ ਦੇ ਦਰਸ਼ਨ ਕਰ ਚੁੱਕੇ ਹਨ। ਉਨ੍ਹਾਂ ਵੱਲੋਂ ਕਈ ਤਸਵੀਰਾਂ ਅਤੇ ਵੀ਼ਡੀਓ ਵੀ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸਾਂਝੇ ਕੀਤੇ ਗਏ ਹਨ। ਪੰਜਾਬੀ ਗਾਇਕ ਨਿੰਜਾ ਆਪਣੇ ਗੀਤਾਂ ਦੇ ਨਾਲ-ਨਾਲ ਸਟਾਈਲਿਸ਼ ਲੁੱਕ ਦੇ ਚੱਲਦੇ ਵੀ ਸੁਰਖੀਆਂ ਬਟੋਰਦੇ ਹਨ। ਨਿੰਜਾ ਆਪਣੀਆਂ ਸ਼ਾਨਦਾਰ ਤਸਵੀਰਾਂ ਅਕਸਰ ਪ੍ਰਸ਼ੰਸਕਾਂ ਨਾਲ ਸਾਂਝੀਆਂ ਕਰਦੇ ਰਹਿੰਦੇ ਹਨ। ਜਿਨ੍ਹਾਂ ਉੱਪਰ ਦਰਸ਼ਕ ਖੂਬ ਆਪਣਾ ਪਿਆਰ ਲੁਟਾਉਂਦੇ ਹਨ। ਵਰਕਫਰੰਟ ਦੀ ਗੱਲ ਕਰਿਏ ਤਾਂ ਨਿੰਜਾ ਪੰਜਾਬੀ ਇੰਡਸਟਰੀ ਦੇ ਟੌਪ ਸਿਤਾਰਿਆਂ ਵਿੱਚ ਗਿਣੇ ਜਾਂਦੇ ਹਨ। ਉਨ੍ਹਾਂ ਦੀ ਗਾਇਕੀ ਦਾ ਜਲਵਾ ਪੰਜਾਬੀਆਂ ਵਿੱਚ ਦੇਖਣ ਨੂੰ ਮਿਲਦਾ ਹੈ। ਹਾਲ ਹੀ ਵਿੱਚ ਕਲਾਕਾਰ ਦੇ ਨਵੇਂ ਗੀਤ Unexpected ਦਾ ਟੀਜ਼ਰ ਰਿਲੀਜ਼ ਹੋਇਆ ਹੈ। ਜਿਸ ਨੂੰ ਪ੍ਰਸ਼ੰਸਕਾਂ ਵੱਲੋਂ ਭਰਮਾ ਹੁੰਗਾਰਾ ਮਿਲ ਰਿਹਾ ਹੈ।