Punjabi Singer Ninja New Look: ਪੰਜਾਬੀ ਗਾਇਕ ਅਤੇ ਅਦਾਕਾਰ ਨਿੰਜਾ ਮਿਊਜ਼ਿਕ ਇੰਡਸਟਰੀ ਦੇ ਟੌਪ ਸਿਤਾਰਿਆਂ ਵਿੱਚ ਗਿਣੇ ਜਾਂਦੇ ਹਨ।



ਦੱਸ ਦੇਈਏ ਕਿ ਕਲਾਕਾਰ ਆਪਣੇ ਗੀਤਾਂ ਦੇ ਨਾਲ-ਨਾਲ ਘੈਂਟ ਲੁੱਕ ਦੇ ਚੱਲਦੇ ਸੁਰਖੀਆਂ ਵਿੱਚ ਰਹਿੰਦੇ ਹਨ। ਉਹ ਆਪਣੇ ਸੋਸ਼ਲ ਮੀਡੀਆ ਹੈਂਡਲ ਦੇ ਜਰਿਏ ਅਕਸਰ ਪ੍ਰਸ਼ੰਸਕਾਂ ਵਿੱਚ ਐਕਟਿਵ ਰਹਿੰਦੇ ਹਨ।



ਪੰਜਾਬੀ ਗਾਇਕ ਨਿੰਜਾ ਇਨ੍ਹੀਂ ਦਿਨੀਂ ਆਪਣੀ ਨਵੀਂ ਲੁੱਕ ਦੇ ਚੱਲਦੇ ਚਰਚਾ ਵਿੱਚ ਹਨ। ਜਿਸ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ।



ਦਰਅਸਲ, ਨਿੰਜਾ ਆਪਣੀ ਨਵੀਂ ਲੁੱਕ ਵਿੱਚ ਰੈਪਰ ਬਾਦਸ਼ਾਹ ਵਾਂਗ ਦਿਖਾਈ ਦੇ ਰਹੇ ਹਨ। ਜਿਸਦੇ ਚੱਲਦੇ ਉਨ੍ਹਾਂ ਦੀ ਤੁਲਨਾ ਬਾਦਸ਼ਾਹ ਨਾਲ ਕੀਤੀ ਜਾ ਰਹੀ ਹੈ।



ਨਿੰਜਾ ਵੱਲ਼ੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਨਵੇਂ ਲੁੱਕ ਦੀਆਂ ਕਈ ਤਸਵੀਰਾਂ ਸਾਂਝੀਆਂ ਕੀਤੀਆਂ ਗਈਆਂ ਹਨ। ਜਿਸ ਉੱਪਰ ਪ੍ਰਸ਼ੰਸਕ ਲਗਾਤਾਰ ਆਪਣਾ ਪਿਆਰ ਬਰਸਾ ਰਹੇ ਹਨ।



ਨਿੰਜਾ ਦੀਆਂ ਸ਼ਾਨਦਾਰ ਤਸਵੀਰਾਂ ਉੱਪਰ ਇੱਕ ਪ੍ਰਸ਼ੰਸਕ ਨੇ ਕਮੈਂਟ ਕਰ ਲਿਖਿਆ, ਹੌਲੀ-ਹੌਲੀ ਬਾਦਸ਼ਾਹ ਬਣ ਜਾਣਾ ਬਾਬਾ ਜੀ...



ਇਸ ਤੋਂ ਇਲਾਵਾ ਨਿੰਜਾ ਦੀਆਂ ਤਸਵੀਰਾਂ ਉੱਪਰ ਫੈਨਜ਼ ਹਾਰਟ ਇਮੋਜ਼ੀ ਸ਼ੇਅਰ ਕਰ ਰਹੇ ਹਨ। ਇੱਕ ਹੋਰ ਯੂਜ਼ਰ ਨੇ ਲਿਖਿਆ, ਘੈਂਟ ਲੁੱਕ...



ਵਰਕਫਰੰਟ ਦੀ ਗੱਲ ਕਰਿਏ ਤਾਂ ਨਿੰਜਾ ਜਲਦ ਹੀ No Boundaries ਕੰਨਸਰਟ ਵਿੱਚ ਦਿਖਾਈ ਦੇਣਗੇ।



ਇਸ ਦੌਰਾਨ ਪਾਕਿਸਤਾਨੀ ਗਾਇਕ ਬਿਲਾਲ ਸਈਦ ਵੀ ਉਨ੍ਹਾਂ ਨਾਲ ਨਜ਼ਰ ਆਉਣਗੇ।



ਦੱਸ ਦੇਈਏ ਕਿ ਜਲਦ ਹੀ ਨਿੰਜਾ ਦਾ ਨਵਾਂ ਗੀਤ unexpected...ਕਵੱਲੀਆਂ ਰਿਲੀਜ਼ ਹੋਣ ਜਾ ਰਿਹਾ ਹੈ। ਜਿਸਦਾ ਪ੍ਰਸ਼ੰਸਕਾਂ ਨੂੰ ਵੀ ਬੇਸਬਰੀ ਨਾਲ ਇੰਤਜ਼ਾਰ ਹੈ।