ਪੰਜਬੀ ਗਾਇਕ ਨਿੰਜਾ ਦਾ ਨਾਮ ਟੌਪ ਗਾਇਕਾਂ ਵਿੱਚ ਸ਼ੁਮਾਰ ਹੈ। ਨਿੰਜਾ ਇੰਨੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੇ ਹਨ।



ਦਰਅਸਲ, ਗਾਇਕ ਨੇ ਹਾਲ ਹੀ 'ਚ ਆਪਣੇ ਬੇਟੇ ਨਿਸ਼ਾਨ ਸਿੰਘ ਦਾ ਪਹਿਲਾ ਜਨਮਦਿਨ ਮਨਾਇਆ ਹੈ।



ਜਿਸ ਦੀ ਉਨ੍ਹਾਂ ਨੇ ਬੇਹੱਦ ਸ਼ਾਨਦਾਰ ਪਾਰਟੀ ਦਿੱਤੀ। ਇਸ ਪਾਰਟੀ ਵਿੱਚ ਪੰਜਾਬੀ ਇੰਡਸਟਰੀ ਦੇ ਦਿੱਗਜ ਗਾਇਕਾਂ ਨੇ ਵੀ ਸ਼ਿਰਕਤ ਕੀਤੀ ਸੀ।



ਫਿਲਹਾਲ ਨਿੰਜਾ, ਉਨ੍ਹਾਂ ਦੀ ਪਤਨੀ ਤੇ ਬੇਟੇ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀਆਂ ਹਨ।



ਫੈਨਜ਼ ਉਨ੍ਹਾਂ ਦੀਆਂ ਤਸਵੀਰਾਂ 'ਤੇ ਕਮੈਂਟ ਕਰ ਖੂਬ ਪਿਆਰ ਦੀ ਬਰਸਾਤ ਕਰ ਰਹੇ ਹਨ।



ਖਾਸ ਕਰਕੇ ਨਿਸ਼ਾਨ ਦੀ ਕਿਊਟਨੈਸ ਨੇ ਸਭ ਦਾ ਦਿਲ ਜਿੱਤ ਲਿਆ ਹੈ। ਇਨ੍ਹਾਂ ਤਸਵੀਰਾਂ 'ਚ ਨਿੰਜਾ ਤੇ ਉਨ੍ਹਾਂ ਦਾ ਪਰਿਵਾਰ ਵ੍ਹਾਈਟ ਰੰਗ ਦੇ ਕੱਪੜਿਆਂ 'ਚ ਟਵੀਨਿੰਗ ਕਰਦਾ ਨਜ਼ਰ ਆ ਰਿਹਾ ਹੈ।



ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ।



ਇਨ੍ਹਾਂ ਤਸਵੀਰਾਂ 'ਚ ਖਾਸ ਕਰਕੇ ਨਿੰਜਾ ਤੇ ਉਨ੍ਹਾਂ ਦੀ ਪਤਨੀ ਦੀ ਮਜ਼ਬੂਤ ਬੌਂਡਿੰਗ ਸਾਫ ਨਜ਼ਰ ਆ ਰਹੀ ਹੈ।



ਕਾਬਿਲੇਗ਼ੌਰ ਹੈ ਕਿ ਨਿੰਜਾ ਨੇ ਹਾਲ ਹੀ 'ਚ ਆਪਣੇ ਬੇਟੇ ਨਿਸ਼ਾਨ ਸਿੰਘ ਦਾ ਪਹਿਲਾ ਜਨਮਦਿਨ ਮਨਾਇਆ ਹੈ।



ਵਰਕਫਰੰਟ ਦੀ ਗੱਲ ਕਰੀਏ ਤਾਂ ਪੰਜਾਬੀ ਗਾਇਕ ਨਿੰਜਾ ਫਿਲਮ ਜ਼ਿੰਦਗੀ ਜ਼ਿੰਦਾਬਾਦ 27 ਅਕਤੂਬਰ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ।