ਪੰਜਾਬ 'ਚ ਹਰ ਕੋਈ ਇਸ ਸਮੇਂ ਦਸ਼ਮ ਪਾਤਸ਼ਾਹੀ ਸ੍ਰੀ ਗੁਰੂ ਗੋਬਿੰਦ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਦੀ ਕੁਰਬਾਨੀ ਨੂੰ ਯਾਦ ਕਰ ਰਿਹਾ ਹੈ। ਇਸ ਮੌਕੇ ਪੰਜਾਬੀ ਇੰਡਸਟਰੀ ਦੇ ਕਲਾਕਾਰ ਵੀ ਗੁਰੂ ਸਾਹਿਬ ਦੀ ਭਗਤੀ 'ਚ ਲੀਨ ਨਜ਼ਰ ਆ ਰਹੇ ਹਨ। ਇਸ ਮੌਕੇ ਕਈ ਪੰਜਾਬੀ ਕਲਾਕਾਰਾਂ ਨੇ ਸਰਹਿੰਦ ਦੇ ਗੁਰਦੁਆਰਾ ਸਾਹਿਬ ਵਿਖੇ ਜਾ ਕੇ ਮੱਥਾ ਟੇਕਣ ਦੇ ਨਾਲ ਨਾਲ ਸੇਵਾ ਕੀਤੀ ਅਤੇ ਲੰਗਰ ਵੀ ਛਕਿਆ। ਇਸ ਲਿਸਟ 'ਚ ਪੰਜਾਬੀ ਗਾਇਕ ਰਣਜੀਤ ਬਾਵਾ ਦਾ ਨਾਮ ਵੀ ਜੁੜ ਗਿਆ ਹੈ। ਰਣਜੀਤ ਬਾਵਾ ਹਾਲ ਹੀ 'ਚ ਸਰਹਿੰਦ ਵਿਖੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਨਤਮਸਤਕ ਹੋਇਆ। ਇੱਥੋਂ ਉਸ ਨੇ ਆਪਣਾ ਇੱਕ ਵੀਡੀਓ ਵੀ ਸ਼ੇਅਰ ਕੀਤਾ। ਇਸ ਦੇ ਨਾਲ ਨਾਲ ਬਾਵਾ ਨੇ ਆਪਣੀਆਂ ਕੁੱਝ ਤਾਜ਼ੀਆਂ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਨੂੰ ਦੇਖ ਕੇ ਲੋਕ ਉਸ ਦੀ ਸਾਦਗੀ ਦੀ ਤਾਰੀਫਾਂ ਕਰਦੇ ਨਹੀਂ ਥੱਕ ਰਹੇ ਹਨ। ਰਣਜੀਤ ਬਾਵਾ ਨੇ ਗੁਰਦੁਆਰਾ ਸਾਹਿਬ ਮੱਥਾ ਟੇਕਣ ਦੇ ਨਾਲ ਨਾਲ ਲੰਗਰ ਵੀ ਛਕਿਆ। ਇਸ ਦੌਰਾਨ ਉਹ ਜ਼ਮੀਨ 'ਤੇ ਬੈਠਾ ਨਜ਼ਰ ਆਇਆ ਅਤੇ ਜ਼ਮੀਨ 'ਤੇ ਬੈਠ ਕੇ ਉਸ ਨੇ ਚਾਹ ਪੀਤੀ ਅਤੇ ਲੰਗਰ ਛਕਿਆ। ਇਸ ਦੀਆਂ ਤਸਵੀਰਾਂ ਗਾਇਕ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ। ਹੁਣ ਇਹ ਤਸਵੀਰਾਂ ਵਾਇਰਲ ਹੁੰਦੀਆਂ ਨਜ਼ਰ ਆ ਰਹੀਆਂ ਹਨ।