ਪੰਜਾਬੀ ਗਾਇਕਾ ਰੁਪਿੰਦਰ ਹਾਂਡਾ (Rupinder Handa) ਦੇ ਪ੍ਰਸ਼ੰਸ਼ਕਾਂ ਲਈ ਬੁਰੀ ਖਬਰ ਸਾਹਮਣੇ ਆ ਰਹੀ ਹੈ।



ਦੱਸ ਦੇਈਏ ਕਿ ਗਾਇਕਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ਉੱਪਰ ਇੱਕ ਹੈਰਾਨ ਕਰਨ ਵਾਲੀ ਪੋਸਟ ਸਾਂਝੀ ਕੀਤੀ ਹੈ।



ਜਿਸ ਨੇ ਹਰ ਕਿਸੇ ਨੂੰ ਪਰੇਸ਼ਾਨ ਕਰ ਦਿੱਤਾ ਹੈ। ਇਸ ਪੋਸਟ ਵਿੱਚ ਰੁਪਿੰਦਰ ਹਾਂਡਾ ਨੇ ਸੋਸ਼ਲ ਮੀਡੀਆ ਤੋਂ ਕੁਝ ਦਿਨਾਂ ਦਾ ਬ੍ਰੇਕ ਲੈਣ ਦੀ ਗੱਲ ਕਹੀ ਹੈ।



ਉਨ੍ਹਾਂ ਇਹ ਵੀ ਦੱਸਿਆ ਕਿ ਉਨ੍ਹਾਂ ਨੂੰ ਸਿਹਤ ਸੰਬੰਧੀ ਕੁਝ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।



ਦਰਅਸਲ, ਰੁਪਿੰਦਰ ਹਾਂਡਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ਦੀ ਸਟੋਰੀ ਵਿੱਚ ਪੋਸਟ ਸਾਂਝੀ ਕਰਦੇ ਹੋਏ ਲਿਖਿਆ



ਕਿ ‘ ਮੈਂ ਕੁਝ ਸਮੇਂ ਲਈ ਸਿਹਤ ਸੰਬੰਧੀ ਪਰੇਸ਼ਾਨੀਆਂ ਦੇ ਚੱਲਦੇ ਸੋਸ਼ਲ ਮੀਡੀਆ ਤੋਂ ਬ੍ਰੇਕ ਲੈ ਰਹੀ ਹਾਂ। ਮੇਰੇ ਸਾਰੇ ਅਕਾਊਂਟ ਮੇਰੀ ਟੀਮ ਦੇ ਵੱਲੋਂ ਸੰਭਾਲੇ ਜਾਣਗੇ।



ਪਰ ਇਸੇ ਦੌਰਾਨ ਮੇਰੇ ਗੀਤ ਜੋ ਕਿ ਤਿਆਰ ਹਨ ਜਲਦ ਹੀ ਰਿਲੀਜ਼ ਹੋਣਗੇ, ਜਿਨ੍ਹਾਂ ਵਿੱਚੋਂ ਇੱਕ ਹੈ ‘ਘੈਂਟ ਜੱਟ’ ।



ਇਸ ਤੋਂ ਇਲਾਵਾ ਹੋਰ ਵੀ ਕਈ ਗੀਤ ਹਨ। ਗਾਇਕਾ ਦੀ ਇਸ ਪੋਸਟ ਨੇ ਪ੍ਰਸ਼ੰਸ਼ਕਾਂ ਨੂੰ ਵੀ ਪਰੇਸ਼ਾਨ ਕਰ ਦਿੱਤਾ ਹੈ।



ਦੱਸ ਦੇਈਏ ਕਿ ਗਾਇਕਾ ਨੇ ਆਪਣੀ ਪੋਸਟ ਵਿੱਚ ਬਿਮਾਰੀ ਬਾਰੇ ਨਹੀਂ ਦੱਸਿਆ ਹੈ। ਉਨ੍ਹਾਂ ਸਿਹਤ ਸੰਬੰਧੀ ਪਰੇਸ਼ਾਨੀਆਂ ਬਾਰੇ ਦੱਸਦੇ ਹੋਏ ਇਹ ਪੋਸਟ ਸਾਂਝੀ ਕੀਤੀ।