ਕਾਂਗਰਸ ਸਾਂਸਦ ਰਾਹੁਲ ਗਾਂਧੀ ਭਾਰਤ ਜੋੜੋ ਯਾਤਰਾ ਨੂੰ ਲੈ ਕੇ ਚਰਚਾ 'ਚ ਰਹਿੰਦੇ ਹਨ ਇਸ ਦੌਰੇ ਦੌਰਾਨ ਰਾਹੁਲ ਗਾਂਧੀ ਨੇ ਆਪਣੇ ਵਿਆਹ ਨੂੰ ਲੈ ਕੇ ਚੁੱਪੀ ਤੋੜੀ ਹੈ। ਰਾਹੁਲ ਗਾਂਧੀ ਨੇ ਦੱਸਿਆ ਕਿ ਉਹ ਕਿਸ ਤਰ੍ਹਾਂ ਦੀ ਕੁੜੀ ਨਾਲ ਵਿਆਹ ਕਰਵਾਉਣਗੇ ਰਾਹੁਲ ਗਾਂਧੀ ਨੇ ਆਪਣੇ ਵਿਆਹ ਬਾਰੇ ਬੇਬਾਕ ਜਵਾਬ ਦਿੱਤੇ ਰਾਹੁਲ ਗਾਂਧੀ ਨੇ ਦੱਸਿਆ ਕਿ ਉਹ ਅਜਿਹੇ ਸਾਥੀ ਨਾਲ ਜ਼ਿੰਦਗੀ ਬਿਤਾਉਣਾ ਪਸੰਦ ਕਰਨਗੇ। ਜਿਸ ਵਿਚ ਆਪਣੀ ਮਾਂ ਸੋਨੀਆ ਗਾਂਧੀ ਵਰਗੇ ਗੁਣ ਹੋਣ ਰਾਹੁਲ ਨੇ ਕਿਹਾ ਕਿ ਲੜਕੀ ਵਿੱਚ ਦਾਦੀ ਇੰਦਰਾ ਗਾਂਧੀ ਵਰਗੇ ਗੁਣ ਹੋਣੇ ਚਾਹੀਦੇ ਹਨ। ਰਾਹੁਲ ਗਾਂਧੀ ਨੇ ਕਿਹਾ ਕਿ ਇੰਦਰਾ ਜੀ ਮੇਰੀ ਜ਼ਿੰਦਗੀ ਦਾ ਪਿਆਰ ਅਤੇ ਮੇਰੀ ਦੂਜੀ ਮਾਂ ਸਨ। ਹੁਣ ਰਾਹੁਲ ਗਾਂਧੀ ਦਾ ਜਵਾਬ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਦੱਸ ਦੇਈਏ ਕਿ ਰਾਹੁਲ ਗਾਂਧੀ 52 ਸਾਲ ਦੇ ਹਨ।