ਮੌਨਸੂਨ ਦੌਰਾਨ ਕਈ ਤਰ੍ਹਾਂ ਦੇ ਫਲ ਬਾਜ਼ਾਰ ਵਿੱਚ ਆਉਂਦੇ ਹਨ। ਅਮਰੂਦ ਵੀ ਇਨ੍ਹਾਂ ਵਿਚੋਂ ਹੈ।
ਆਮ ਤੌਰ 'ਤੇ ਅਸੀਂ ਸਫੇਦ ਅਮਰੂਦ ਖਾਂਦੇ ਹਾਂ ਪਰ ਕੀ ਤੁਸੀਂ ਜਾਣਦੇ ਹੋ ਕਿ ਲਾਲ ਅਮਰੂਦ ਦੇ ਸਿਹਤ ਲਈ ਕਈ ਚਮਤਕਾਰੀ ਫਾਇਦੇ ਹੋ ਸਕਦੇ ਹਨ।
ਲਾਲ ਅਮਰੂਦ ਦਾ ਠੰਡਾ ਪ੍ਰਭਾਵ ਹੁੰਦਾ ਹੈ, ਇਹ ਤੁਹਾਡੇ ਪੇਟ ਲਈ ਬਹੁਤ ਵਧੀਆ ਹੈ।
ਲਾਲ ਅਮਰੂਦ ਵਿੱਚ ਮੌਜੂਦ ਵਿਟਾਮਿਨ ਸੀ ਪਾਚਨ ਕਿਰਿਆ ਵਿੱਚ ਸੁਧਾਰ ਕਰਕੇ ਕਈ ਬਿਮਾਰੀਆਂ ਨੂੰ ਠੀਕ ਕਰ ਸਕਦਾ ਹੈ।
ਕਬਜ਼ ਦੀ ਸਮੱਸਿਆ ਤੋਂ ਪੀੜਤ ਮਰੀਜ਼ਾਂ ਲਈ ਲਾਲ ਅਮਰੂਦ ਬਹੁਤ ਫਾਇਦੇਮੰਦ ਹੋ ਸਕਦਾ ਹੈ।
ਲਾਲ ਅਮਰੂਦ ਦੇ ਬੀਜ ਫਲੂ ਤੋਂ ਦੂਰ ਰੱਖਦੇ ਹਨ। ਇਹ ਕੋਲੈਸਟ੍ਰਾਲ ਦੇ ਪੱਧਰ ਨੂੰ ਘੱਟ ਕਰਨ 'ਚ ਵੀ ਫਾਇਦੇਮੰਦ ਹੈ, ਜਿਸ ਨਾਲ ਬੀਪੀ ਦੀ ਸਮੱਸਿਆ ਨਹੀਂ ਹੁੰਦੀ।
ਲਾਲ ਅਮਰੂਦ ਦਾ ਸੇਵਨ ਕਰਨ ਨਾਲ ਸਰੀਰ ਵਿਚ ਆਇਰਨ ਦੀ ਪੂਰਤੀ ਕੀਤੀ ਜਾ ਸਕਦੀ ਹੈ।
ਖਾਸ ਤੌਰ 'ਤੇ ਜੇਕਰ ਤੁਸੀਂ ਨਿਯਮਿਤ ਰੂਪ ਨਾਲ ਅਮਰੂਦ ਨੂੰ ਚਬਾ ਕੇ ਖਾਂਦੇ ਹੋ ਤਾਂ ਇਹ ਸਰੀਰ 'ਚ ਆਇਰਨ ਦੀ ਕਮੀ ਨੂੰ ਦੂਰ ਕਰ ਸਕਦਾ ਹੈ।