ਰਿਆਸਤੀ ਸ਼ਹਿਰ ਪਟਿਆਲਾ ਤੋਂ ਲਗਭਗ 22 ਕਿੱਲੋਮੀਟਰ ਦੂਰੀ ‘ਤੇ ਦੱਖਣ ਵੱਲ ਸਥਿਤ ਪਿੰਡ ਕਰਹਾਲੀ ਸਾਹਿਬ ਵਿਖੇ

Published by: ਏਬੀਪੀ ਸਾਂਝਾ

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਸਾਹਿਬ ਸੁਸ਼ੋਭਿਤ ਹੈ।

Published by: ਏਬੀਪੀ ਸਾਂਝਾ

ਗੁਰੂ ਤੇਗ ਬਹਾਦਰ ਸਾਹਿਬ ਜੀ ਪਟਿਆਲਾ ਤੋਂ ਦਿੱਲੀ ਜਾਣ ਸਮੇਂ ਇੱਥੇ ਵਿਸ਼ਰਾਮ ਕਰਨ ਉਪਰੰਤ ਅਗਲੇ ਪੜਾਅ ਲਈ ਚੀਕਾ-ਕੈਥਲ (ਹਰਿਆਣਾ) ਵੱਲ ਰਵਾਨਾ ਹੋਏ ਸਨ।

Published by: ਏਬੀਪੀ ਸਾਂਝਾ

ਨੌਵੇਂ ਪਾਤਸ਼ਾਹ ਜੀ ਤੋਂ ਪਹਿਲਾਂ ਪਾਤਸ਼ਾਹੀ ਛੇਵੀਂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵੀ ਦਿੱਲੀ ਜਾਣ ਸਮੇਂ ਇੱਥੇ ਰੁਕੇ ਸਨ, ਜਿਸ ਕਾਰਨ ਹੁਣ ਇੱਥੇ ਪਾਤਸ਼ਾਹੀ ਛੇਵੀਂ ਅਤੇ ਪਾਤਸ਼ਾਹੀ ਨੌਵੀਂ ਦੇ ਨਾਂਅ ‘ਤੇ ਗੁਰਦੁਆਰਾ ਸਾਹਿਬ ਸੁਸ਼ੋਭਿਤ ਹੈ।

Published by: ਏਬੀਪੀ ਸਾਂਝਾ

ਇਤਿਹਾਸਕਾਰਾਂ ਅਨੁਸਾਰ ਪਿੰਡ ਦਾ ਇਕ ਸੁਰਮੁੱਖ ਨਾਂਅ ਦਾ ਵਿਅਕਤੀ ਜੋ ਕਿ ਕੋਹੜ ਦੀ ਬਿਮਾਰੀ ਤੋਂ ਪੀੜਤ ਸੀ ਅਤੇ ਪਿੰਡ ਤੋਂ ਬਾਹਰ ਇਕ ਝੀੜੀ (ਛੋਟੀ ਛਪੜੀ) ਨੇੜੇ ਝੁੱਗੀ ਵਿਚ ਰਹਿੰਦਾ ਸੀ

Published by: ਏਬੀਪੀ ਸਾਂਝਾ

ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਉਸ (ਕੋਹੜੀ) ਨੂੰ ਆਦੇਸ਼ ਦਿੱਤਾ ਕਿ ਉਹ ਛਪੜੀ ਵਿਚ ਇਸ਼ਨਾਨ ਕਰੇ ਅਤੇ...

Published by: ਏਬੀਪੀ ਸਾਂਝਾ

ਜਦੋਂ ਸੁਰਮੁੱਖ ਨੇ ਇਸ਼ਨਾਨ ਕੀਤਾ ਤਾਂ ਉਸ ਦਾ ਸਾਰਾ ਕੋਹੜ ਠੀਕ ਹੋ ਗਿਆ ਅਤੇ ਗੁਰੂ ਜੀ ਨੇ ਇਸ ਸਮੇਂ ਵਚਨ ਫ਼ਰਮਾਏ ਸਨ ਕਿ ਜੋ ਵੀ ਵਿਅਕਤੀ ਇੱਥੇ ਇਸ਼ਨਾਨ ਕਰੇਗਾ ਉਸ ਦੇ 18 ਪ੍ਰਕਾਰ ਦੇ ਰੋਗ ਦੂਰ ਹੋਣਗੇ।

Published by: ਏਬੀਪੀ ਸਾਂਝਾ

ਜਿੱਥੇ ਸੰਗਤ ਹਰ ਐਤਵਾਰ ਵਾਲੇ ਦਿਨ ਵੱਡੀ ਗਿਣਤੀ ‘ਚ ਪੁੱਜ ਕੇ ਸਰੋਵਰ ‘ਚ ਇਸ਼ਨਾਨ ਕਰਦੀ ਹੈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਤਮਸਤਕ ਹੁੰਦੀ ਹੈ।

Published by: ਏਬੀਪੀ ਸਾਂਝਾ

ਸੰਨ 2010 ਤੋਂ ਬਾਅਦ ਇਸ ਗੁਰੂਘਰ ਦਾ ਪ੍ਰਬੰਧ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੀ ਦੇਖ-ਰੇਖ ਹੇਠ ਚੱਲ ਰਿਹਾ ਹੈ।

Published by: ਏਬੀਪੀ ਸਾਂਝਾ

ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਟਿਆਲਾ ਤੋਂ ਇਲਾਵਾ ਦੇਹ ਰੋਗਾਂ ਤੋਂ ਪੀੜਿਤ ਖੇਤਰ ਦੇ ਲੋਕ ਵੱਡੀ ਗਿਣਤੀ ‘ਚ ਇਸ ਅਸਥਾਨ ‘ਤੇ ਇਸ਼ਨਾਨ ਕਰਦੇ ਹਨ।

Published by: ਏਬੀਪੀ ਸਾਂਝਾ