ਸਲਮਾਨ ਖਾਨ ਦੀ ਫਿਲਮ 'ਕਿਸੀ ਕਾ ਭਾਈ ਕਿਸੀ ਕੀ ਜਾਨ' 'ਚ ਲੀਡ ਅਭਿਨੇਤਰੀ ਦੇ ਰੂਪ 'ਚ ਨਜ਼ਰ ਆਈ ਸਾਊਥ ਦੀ ਖੂਬਸੂਰਤ ਅਦਾਕਾਰਾ ਪੂਜਾ ਹੇਗੜੇ ਨੂੰ ਲੈ ਕੇ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆਈ ਹੈ। ਹਾਲ ਹੀ ਦੀਆਂ ਖਬਰਾਂ ਅਨੁਸਾਰ, ਅਭਿਨੇਤਰੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਤੁਹਾਨੂੰ ਦੱਸ ਦਈਏ ਕਿ ਅਦਾਕਾਰਾ ਦੁਬਈ ਵਿੱਚ ਇੱਕ ਕਲੱਬ ਦੇ ਉਦਘਾਟਨ ਸਮਾਰੋਹ ਵਿੱਚ ਗਈ ਸੀ। ਜਿੱਥੇ ਉਨ੍ਹਾਂ ਦੀ ਬਹਿਸ ਤੋਂ ਬਾਅਦ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ। ਇਸ ਵਿਵਾਦ ਤੋਂ ਬਾਅਦ ਪੂਜਾ ਭਾਰਤ ਪਰਤ ਆਈ ਹੈ। ਹਾਲਾਂਕਿ ਪੂਜਾ ਹੇਗੜੇ ਜਾਂ ਉਨ੍ਹਾਂ ਦੀ ਟੀਮ ਵਲੋਂ ਇਸ ਖਬਰ 'ਤੇ ਕੋਈ ਸਪੱਸ਼ਟ ਪੁਸ਼ਟੀ ਨਹੀਂ ਕੀਤੀ ਗਈ ਹੈ। ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਅਦਾਕਾਰਾ ਦੇ ਪ੍ਰਸ਼ੰਸਕ ਕਾਫੀ ਪਰੇਸ਼ਾਨ ਹੋ ਗਏ ਹਨ। ਇਸ ਪੋਸਟ 'ਤੇ ਕਮੈਂਟ ਕਰਦੇ ਹੋਏ ਇਕ ਫੈਨ ਨੇ ਲਿਖਿਆ- 'ਕਿਰਪਾ ਕਰਕੇ ਜਲਦੀ ਭਾਰਤ ਵਾਪਸ ਆ ਜਾਓ', ਜਦਕਿ ਦੂਜੇ ਫੈਨ ਨੇ ਲਿਖਿਆ- 'ਤੁਸੀਂ ਠੀਕ ਹੋ'। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਈਦ 'ਤੇ ਰਿਲੀਜ਼ ਹੋਈ 'ਕਿਸੀ ਕਾ ਭਾਈ ਕਿਸੀ ਕੀ ਜਾਨ' 'ਚ ਪੂਜਾ ਸਲਮਾਨ ਖਾਨ ਦੇ ਨਾਲ ਨਜ਼ਰ ਆਈ ਸੀ। ਇਸ ਤੋਂ ਬਾਅਦ ਪੂਜਾ ਕਿਸੇ ਹੋਰ ਨਵੇਂ ਪ੍ਰੋਜੈਕਟ ਵਿੱਚ ਨਜ਼ਰ ਨਹੀਂ ਆਈ ਹੈ।