ਪੰਜਾਬੀ ਸਿੰਗਰ ਤੇ ਐਕਟਰ ਗਿੱਪੀ ਗਰੇਵਾਲ ਇੰਨੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੇ ਹਨ। ਉਨ੍ਹਾਂ ਦੀ ਫਿਲਮ 'ਕੈਰੀ ਆਨ ਜੱਟਾ 3' ਨੇ ਹਾਲ ਹੀ 'ਚ ਇਤਿਹਾਸ ਰਚਿਆ ਹੈ। ਫਿਲਮ ਨੇ ਬਾਕਸ ਆਫਿਸ 'ਤੇ 100 ਕਰੋੜ ਦੇ ਅੰਕੜੇ ਨੂੰ ਪਾਰ ਕਰ ਲਿਆ ਹੈ। ਇਸ ਤੋਂ ਬਾਅਦ ਹੁਣ ਗਿੱਪੀ ਨੂੰ ਲੈਕੇ ਇੱਕ ਹੋਰ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਸੰਜੇ ਦੱਤ ਦੀ ਪੰਜਾਬੀ ਫਿਲਮਾਂ 'ਚ ਐਂਟਰੀ ਹੋਣ ਜਾ ਰਹੀ ਹੈ। ਜੀ ਹਾਂ, ਤੁਸੀਂ ਬਿਲਕੁਲ ਸਹੀ ਸੁਣਿਆ ਹੈ। ਸੰਜੂ ਬਾਬਾ ਗਿੱਪੀ ਦੇ ਨਾਲ ਫਿਲਮ 'ਸ਼ੇਰਾਂ ਦੀ ਕੌਮ ਪੰਜਾਬੀ' 'ਚ ਐਕਟਿੰਗ ਕਰਦੇ ਨਜ਼ਰ ਆਉਣ ਵਾਲੇ ਹਨ। ਸੰਜੇ ਦੱਤ ਨੇ ਸੋਸ਼ਲ ਮੀਡੀਆ 'ਤੇ ਪੋਸਟ ਸ਼ੇਅਰ ਕਰ ਇਸ ਦੀ ਜਾਣਕਾਰੀ ਦਿੱਤੀ ਹੈ। ਸੰਜੇ ਦੱਤ ਨੇ ਗਿੱਪੀ ਗਰੇਵਾਲ ਨਾਲ ਤਸਵੀਰ ਸ਼ੇਅਰ ਕਰਦਿਆਂ ਕੈਪਸ਼ਨ ਲਿਖੀ, 'ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ। ਮਾਣ ਨਾਲ ਐਲਾਨ ਕਰਦਾ ਹਾਂ ਕਿ ਮੈਂ ਆਪਣੀ ਪਹਿਲੀ ਪੰਜਾਬੀ ਫਿਲਮ 'ਸ਼ੇਰਾਂ ਦੀ ਕੌਮ ਪੰਜਾਬੀ' 'ਚ ਗਿੱਪੀ ਗਰੇਵਾਲ ਨਾਲ ਕੰਮ ਕਰਨ ਜਾ ਰਿਹਾ ਹਾਂ।' ਕਾਬਿਲੇਗ਼ੌਰ ਹੈ ਕਿ ਗਿੱਪੀ ਗਰੇਵਾਲ ਦੀਆਂ ਕਈ ਫਿਲਮਾਂ ਪਾਈਪਲਾਈਨ ਵਿੱਚ ਹਨ। ਇਨ੍ਹਾਂ ਵਿੱਚੋਂ ਇੱਕ 'ਸ਼ੇਰਾਂ ਦੀ ਕੌਮ ਪੰਜਾਬੀ' ਫਿਲਮ ਵੀ ਹੈ। ਇਹ ਇੱਕ ਇਤਿਹਾਸਕ ਫਿਲਮ ਹੈ, ਜਿਸ ਦਾ ਦਰਸ਼ਕਾਂ 'ਚ ਕਾਫੀ ਕਰੇਜ਼ ਹੈ। ਦੱਸ ਦਈਏ ਕਿ ਇਹ ਫਿਲਮ ਅਗਲੇ ਸਾਲ ਰਿਲੀਜ਼ ਹੋਣ ਜਾ ਰਹੀ ਹੈ। ਵਰਕਫਰੰਟ ਦੀ ਗੱਲ ਕਰੀਏ ਤਾਂ ਸੰਜੇ ਦੱਤ ਸਾਊਥ ਦੀ ਫਿਲਮ 'ਲੀਓ' 'ਚ ਵੀ ਐਕਟਿੰਗ ਕਰਦੇ ਨਜ਼ਰ ਆਉਣ ਵਾਲੇ ਹਨ। ਇਸ ਫਿਲਮ 'ਚ ਉਹ ਵਿਲਨ ਦਾ ਕਿਰਦਾਰ ਨਿਭਾਉਂਦੇ ਨਜ਼ਰ ਆਉਣਗੇ।