ਸਪਨਾ ਚੌਧਰੀ ਨੇ ਆਪਣੀ ਮਿਹਨਤ ਦੇ ਦਮ 'ਤੇ ਦੇਸ਼ ਭਰ 'ਚ ਵੱਖਰੀ ਪਛਾਣ ਬਣਾਈ ਹੈ। ਬਿੱਗ ਬੌਸ ਤੋਂ ਬਾਅਦ ਸਪਨਾ ਚੌਧਰੀ ਨੂੰ ਹੁਣ ਪੂਰੇ ਦੇਸ਼ ਦੇ ਲੋਕ ਜਾਣਦੇ ਹਨ। ਸਪਨਾ ਚੌਧਰੀ ਸੋਸ਼ਲ ਮੀਡੀਆ 'ਤੇ ਆਪਣੀਆਂ ਇਕ ਤੋਂ ਵਧ ਕੇ ਇਕ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਜਿਸ 'ਚ ਕਦੇ ਉਸ ਦਾ ਗਲੈਮਰਸ ਅੰਦਾਜ਼ ਤੇ ਕਦੇ ਦੇਸੀ ਅੰਦਾਜ਼ ਦੇਖਣ ਨੂੰ ਮਿਲਦਾ ਹੈ। ਹਾਲ ਹੀ 'ਚ ਸਪਨਾ ਚੌਧਰੀ ਨੇ ਇੰਸਟਾਗ੍ਰਾਮ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਉਹ ਲਹਿੰਗੇ 'ਚ ਕਾਫੀ ਖੂਬਸੂਰਤ ਲੱਗ ਰਹੀ ਹੈ। ਸਪਨਾ ਚੌਧਰੀ ਦੀਆਂ ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਪ੍ਰਸ਼ੰਸਕਾਂ ਲਈ ਅੱਖਾਂ ਮੀਚਣਾ ਵੀ ਔਖਾ ਹੋ ਰਿਹਾ ਹੈ। ਸਪਨਾ ਚੌਧਰੀ ਦੀਆਂ ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਪ੍ਰਸ਼ੰਸਕ ਉਸ ਦੀਆਂ ਤਾਰੀਫਾਂ ਕਰਦੇ ਨਹੀਂ ਥੱਕ ਰਹੇ ਹਨ। ਸਪਨਾ ਚੌਧਰੀ ਸਾੜ੍ਹੀ ਪਹਿਨੇ, ਲਹਿੰਗਾ ਜਾਂ ਫ਼ਿਰ ਸੂਟ ... ਉਸ ਦਾ ਹਰ ਸਟਾਈਲ ਬਿਲਕੁਲ ਵੱਖਰਾ ਹੈ। ਇਸ ਤੋਂ ਇਲਾਵਾ ਸਪਨਾ ਦੇ ਫ਼ੈਨਜ ਉਸ ਨੂੰ ਵੈਸਟਰਨ ਅਵਤਾਰ 'ਚ ਵੀ ਦੇਖਣਾ ਪਸੰਦ ਕਰਦੇ ਹਨ।