ਸਰਗੁਣ ਮਹਿਤਾ ਪੰਜਾਬੀ ਇੰਡਸਟਰੀ ਦੀ ਟੌਪ ਅਦਾਕਾਰਾ ਹੈ। ਸਰਗੁਣ ਅੱਜ ਆਪਣਾ 34ਵਾਂ ਜਨਮਦਿਨ ਮਨਾ ਰਹੀ ਹੈ। ਉਨ੍ਹਾਂ ਦਾ ਜਨਮ 6 ਸਤੰਬਰ 1988 ਨੂੰ ਚੰਡੀਗੜ੍ਹ `ਚ ਹੋਇਆ ਸੀ
ਸਰਗੁਣ ਨੂੰ ਬਚਪਨ ਤੋਂ ਹੀ ਐਕਟਿੰਗ ਤੇ ਡਾਂਸ ਦਾ ਸ਼ੌਕ ਰਿਹਾ। ਬਚਪਨ `ਚ ਸਰਗੁਣ ਤੇ ਉਨ੍ਹਾਂ ਦੇ ਛੋਟੇ ਭਰਾ ਨੇ ਟੀਵੀ ਦੇ ਪ੍ਰਸਿੱਧ ਸ਼ੋਅ `ਬੂਗੀ ਵੂਗੀ` `ਚ ਹਿੱਸਾ ਲਿਆ ਸੀ, ਪਰ ਦੋਵੇਂ ਰਿਜੈਕਟ ਹੋ ਗਏ
ਮਹਿਤਾ ਨੇ ਆਪਣੀ ਸਕੂਲੀ ਪੜ੍ਹਾਈ ਸੈਕਰਡ ਹਾਰਟ ਕਾਨਵੈਂਟ ਸਕੂਲ, ਚੰਡੀਗੜ੍ਹ ਤੋਂ ਕੀਤੀ। ਸਰਗੁਣ ਨੇ ਬੀ ਕੌਮ ਦੀ ਪੜ੍ਹਾਈ ਦਿੱਲੀ ਯੂਨੀਵਰਸਿਟੀ ਤੋਂ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਐਮਬੀਏ ਦੀ ਪੜ੍ਹਾਈ ਵੀ ਕੀਤੀ
ਮਹਿਤਾ ਨੂੰ ਪਤਾ ਲੱਗਾ ਕਿ ਟੀਵੀ ਸੀਰੀਅਲ ਲਈ ਦਿੱਲੀ `ਚ ਆਡੀਸ਼ਨ ਹੋ ਰਹੇ ਹਨ। ਉਹ ਆਡੀਸ਼ਨ ਦੇਣ ਗਈ ਤੇ ਇਸ ਤਰ੍ਹਾਂ ਸਰਗੁਣ ਨੂੰ ਆਪਣਾ ਪਹਿਲਾ ਟੀਵੀ ਸੀਰੀਅਲ 12/24 ਕਰੋਲ ਬਾਗ਼ (2009) ਮਿਲਿਆ
ਇਸ ਸ਼ੋਅ ਦੇ ਜ਼ਰੀਏ ਟੀਵੀ ਦੀ ਦੁਨੀਆ `ਚ ਕਦਮ ਰੱਖਿਆ, ਦੂਜਾ ਇਹੀ ਉਹ ਸ਼ੋਅ ਸੀ, ਜਿਸ ਵਿੱਚ ਉਹ ਆਪਣੇ ਹਮਸਫ਼ਰ ਰਵੀ ਦੂਬੇ ਨੂੰ ਮਿਲੀ।
ਸਰਗੁਣ ਤੇ ਰਵੀ ਨੇ ਇੱਕ ਦੂਜੇ ਨੂੰ ਡੇਟ ਕਰਨਾ ਸ਼ੁਰੂ ਕੀਤਾ। 4 ਸਾਲ ਦੋਵਾਂ ਦਾ ਚੱਕਰ ਚੱਲਿਆ ਤੇ ਫ਼ਿਰ ਦੋਵੇਂ ਸਾਲ 2013 `ਚ ਵਿਆਹ ਦੇ ਬੰਧਨ `ਚ ਬੱਝ ਗਏ।
ਸਰਗੁਣ ਟੀਵੀ ਦੇ ਸਭ ਤੋਂ ਵਿਵਾਦਤ ਰਿਐਲਟੀ ਸ਼ੋਅ ਬਿੱਗ ਬੌਸ ਦਾ ਹਿੱਸਾ ਰਹੀ ਸੀ। ਜੀ ਹਾਂ, 2014 ਵਿੱਚ ਸਰਗੁਣ ਨੇ ਬਿੱਗ ਬੌਸ `ਚ ਹਿੱਸਾ ਲਿਆ। ਇਹ ਸ਼ੋਅ ਸਰਗੁਣ ਨੇ ਨਹੀਂ ਜਿੱਤਿਆ
ਸਰਗੁਣ ਮਹਿਤਾ ਨੇ 2015 `ਚ ਟੀਵੀ ਤੋਂ ਪੰਜਾਬੀ ਸਿਨੇਮਾ ਦਾ ਰੁਖ ਕੀਤਾ। ਉਨ੍ਹਾਂ ਦੀ ਪਹਿਲੀ ਫ਼ਿਲਮ `ਅੰਗਰੇਜ` ਸੀ, ਇਸ ਫ਼ਿਲਮ ਦੇ ਲਈ ਸਰਗੁਣ ਨੂੰ ਬੇਹਤਰੀਨ ਅਦਾਕਾਰਾ ਦਾ ਐਵਾਰਡ ਵੀ ਮਿਲਿਆ
ਰਿਪੋਰਟ ਮੁਤਾਬਕ 2020 `ਚ ਸਰਗੁਣ ਮਹਿਤਾ ਦੀ ਕੁੱਲ ਜਾਇਦਾਦ 100 ਕਰੋੜ ਰੁਪਏ ਹੈ, ਜੇ ਸਰਗੁਣ ਤੇ ਉਨ੍ਹਾਂ ਦੇ ਪਤੀ ਰਵੀ ਦੂਬੇ ਦੀ ਜਾਇਦਾਦ ਨੂੰ ਜੋੜਿਆ ਜਾਵੇ ਤਾਂ ਦੋਵਾਂ ਦੀ ਕੁੱਲ ਜਾਇਦਾਦ 300 ਕਰੋੜ ਤੋਂ ਵੱਧ ਹੈ
ਸਰਗੁਣ ਮਹਿਤਾ ਟੀਵੀ ਦੀ ਨਹੀਂ ਪੰਜਾਬੀ ਇੰਡਸਟਰੀ ਦੀ ਵੀ ਸਭ ਤੋਂ ਅਮੀਰ ਅਦਾਕਾਰਾ ਹੈ।