ਨੀਰੂ ਬਾਜਵਾ ਪੰਜਾਬੀ ਇੰਡਸਟਰੀ ਦੀ ਟੌਪ ਅਭਿਨੇਤਰੀਆਂ 'ਚੋਂ ਇੱਕ ਹੈ। ਉਨ੍ਹਾਂ ਦੀ ਉਮਰ ਭਾਵੇਂ 42 ਸਾਲ ਹੈ, ਪਰ ਉਹ ਹਾਲ ਹੀ 'ਚ 'ਕਲੀ ਜੋਟਾ' 'ਚ ਕਾਲਜ ਦੀ ਕੁੜੀ ਦੇ ਕਿਰਦਾਰ 'ਚ ਨਜ਼ਰ ਆਈ ਸੀ। ਉਨ੍ਹਾਂ ਦੇ ਕਿਰਦਾਰ ਨੂੰ ਦਰਸ਼ਕਾਂ ਨੇ ਖੂਬ ਪਿਆਰ ਦਿੱਤਾ। ਇਸ ਵਿੱਚ ਕੋਈ ਸ਼ੱਕ ਨਹੀਂ ਕਿ ਨੀਰੂ ਜਿੰਨੀਂ ਟੈਲੇਂਟਡ ਹੈ, ਉਨੀਂ ਹੀ ਉਹ ਖੂਬਸੂਰਤ ਹੈ। ਨੀਰੂ ਜਦੋਂ ਵੀ ਆਪਣੀਆਂ ਨਵੀਆਂ ਤਸਵੀਰਾਂ ਸ਼ੇਅਰ ਕਰਦੀ ਹੈ ਤਾਂ ਉਹ ਮਿੰਟਾਂ 'ਚ ਵਾਇਰਲ ਹੋ ਜਾਂਦੀਆ ਹਨ। ਨੀਰੂ ਬਾਜਵਾ ਨੇ ਹਾਲ ਹੀ 'ਚ ਲੈਕਮੇ ਕੰਪਨੀ ਲਈ ਫੋਟੋਸ਼ੂਟ ਕਰਵਾਇਆ ਸੀ। ਇਸ ਦੌਰਾਨ ਨੂਰੀ ਦੀਆਂ ਬੇਹੱਦ ਖੂਬਸੂਰਤ ਤਸਵੀਰਾਂ ਸਾਹਮਣੇ ਆਈਆਂ ਹਨ। ਇਹ ਤਸਵੀਰਾਂ ਹੁਣ ਵਾਇਰਲ ਹੁੰਦੀਆਂ ਨਜ਼ਰ ਆ ਰਹੀਆਂ ਹਨ। ਇਨ੍ਹਾਂ ਖੂਬਸੂਰਤ ਤਸਵੀਰਾਂ ਨੂੰ ਲੈਕਮੇ ਆਸਟਰੇਲੀਆ ਤੇ ਖੁਦ ਨੀਰੂ ਨੇ ਵੀ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤਾ ਹੈ। ਤਸਵੀਰਾਂ 'ਚ ਨੀਰੂ ਓਰੇਂਜ ਰੰਗ ਦੇ ਲਹਿੰਗੇ 'ਚ ਨਜ਼ਰ ਆ ਰਹੀ ਹੈ। ਇਨ੍ਹਾਂ ਤਸਵੀਰਾਂ 'ਚ ਨੀਰੂ ਦਾ ਬੇਹੱਦ ਗਲੈਮਰਸ ਅਵਤਾਰ ਦੇਖਣ ਨੂੰ ਮਿਲ ਰਿਹਾ ਹੈ। ਨੀਰੂ ਦੀਆਂ ਇਹ ਤਸਵੀਰਾਂ ਦੇਖ ਕੇ ਕੋਈ ਨਹੀਂ ਕਹਿ ਸਕਦਾ ਕਿ ਉਸ ਦੀ ਉਮਰ 42 ਸਾਲ ਹੈ। ਇਸ ਦੇ ਨਾਲ ਨਾਲ ਨੀਰੂ ਨੇ ਇੱਕ ਵੀਡੀਓ ਵੀ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤਾ। ਵੀਡੀਓ 'ਚ ਨੀਰੂ ਦੀਆਂ ਕਾਤਿਲ ਅਦਾਵਾਂ ਦੇਖ ਫੈਨਜ਼ ਦੀਵਾਨੇ ਹੋ ਰਹੇ ਹਨ। ਕਾਬਿਲੇਗ਼ੌਰ ਹੈ ਕਿ ਨੀਰੂ ਬਾਜਵਾ ਪਿਛਲੇ ਤਕਰੀਬਨ ਡੇਢ ਦਹਾਕੇ ਤੋਂ ਪੰਜਾਬੀ ਇੰਡਸਟਰੀ 'ਚ ਐਕਟਿਵ ਹੈ। ਉਨ੍ਹਾਂ ਨੇ ਆਪਣੇ ਕਰੀਅਰ 'ਚ ਪੰਜਾਬੀ ਇੰਡਸਟਰੀ ਨੂੰ ਇੱਕ ਤੋਂ ਵਧ ਕੇ ਇੱਕ ਸੁਪਰਹਿੱਟ ਫਿਲਮਾਂ ਦਿੱਤੀਆਂ