India Women vs Malaysia Women Asian Games: ਏਸ਼ੀਆਈ ਖੇਡਾਂ 2023 ਵਿੱਚ ਮਹਿਲਾ ਕ੍ਰਿਕਟ 'ਚ ਭਾਰਤ ਨੇ ਸੈਮੀਫਾਈਨਲ ਵਿੱਚ ਥਾਂ ਬਣਾ ਲਈ ਹੈ।



ਭਾਰਤ ਅਤੇ ਮਲੇਸ਼ੀਆ ਵਿਚਾਲੇ ਖੇਡਿਆ ਗਿਆ ਮੈਚ ਮੀਂਹ ਕਾਰਨ ਪੂਰਾ ਨਹੀਂ ਹੋ ਸਕਿਆ। ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 2 ਵਿਕਟਾਂ ਦੇ ਨੁਕਸਾਨ 'ਤੇ 173 ਦੌੜਾਂ ਬਣਾਈਆਂ।



ਇਸਦੇ ਜਵਾਬ ਵਿੱਚ ਮਲੇਸ਼ੀਆ ਦੀ ਟੀਮ ਸਿਰਫ਼ ਦੋ ਗੇਂਦਾਂ ਹੀ ਖੇਡ ਸਕੀ। ਟੀਮ ਇੰਡੀਆ ਵੱਲੋਂ ਬੱਲੇਬਾਜ਼ੀ ਕਰਦੇ ਹੋਏ ਸ਼ੇਫਾਲੀ ਵਰਮਾ ਨੇ ਇਤਿਹਾਸ ਰਚਿਆ।



ਉਹ ਏਸ਼ਿਆਈ ਖੇਡਾਂ ਵਿੱਚ ਅਰਧ ਸੈਂਕੜਾ ਲਗਾਉਣ ਵਾਲੀ ਪਹਿਲੀ ਭਾਰਤੀ ਮਹਿਲਾ ਖਿਡਾਰਨ ਬਣ ਗਈ ਹੈ।



ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਭਾਰਤੀ ਟੀਮ ਨੇ 15 ਓਵਰਾਂ ਵਿੱਚ 173 ਦੌੜਾਂ ਬਣਾਈਆਂ। ਇਸ ਦੌਰਾਨ ਸਮ੍ਰਿਤੀ ਮੰਧਾਨਾ ਅਤੇ ਸ਼ੈਫਾਲੀ ਵਰਮਾ ਓਪਨਿੰਗ ਕਰਨ ਆਈਆਂ।



ਸਮ੍ਰਿਤੀ 16 ਗੇਂਦਾਂ ਵਿੱਚ 27 ਦੌੜਾਂ ਬਣਾ ਕੇ ਆਊਟ ਹੋ ਗਈ। ਜਦਕਿ ਸ਼ੈਫਾਲੀ ਨੇ 39 ਗੇਂਦਾਂ ਦਾ ਸਾਹਮਣਾ ਕਰਦਿਆਂ 67 ਦੌੜਾਂ ਬਣਾਈਆਂ।



ਉਨ੍ਹਾਂ ਨੇ 4 ਚੌਕੇ ਅਤੇ 5 ਛੱਕੇ ਲਗਾਏ। ਸ਼ੇਫਾਲੀ ਭਾਰਤ ਲਈ ਏਸ਼ਿਆਈ ਖੇਡਾਂ ਵਿੱਚ ਅਰਧ ਸੈਂਕੜਾ ਲਗਾਉਣ ਵਾਲੀ ਦੀ ਪਹਿਲੀ ਮਹਿਲਾ ਖਿਡਾਰਨ ਬਣ ਗਈ ਹੈ।



ਭਾਰਤ ਲਈ ਜੇਮਿਮਾ ਰੌਡਰਿਗਜ਼ ਨੇ 47 ਦੌੜਾਂ ਦੀ ਅਜੇਤੂ ਪਾਰੀ ਖੇਡੀ। ਉਨ੍ਹਾਂ ਨੇ 29 ਗੇਂਦਾਂ 'ਚ 6 ਚੌਕੇ ਲਗਾਏ। ਰਿਚਾ ਘੋਸ਼ ਨੇ 7 ਗੇਂਦਾਂ ਦਾ ਸਾਹਮਣਾ ਕਰਦਿਆਂ ਨਾਬਾਦ 21 ਦੌੜਾਂ ਬਣਾਈਆਂ। ਰਿਚਾ ਨੇ 3 ਚੌਕੇ ਅਤੇ 1 ਛੱਕਾ ਲਗਾਇਆ।



ਭਾਰਤ ਵੱਲੋਂ ਦਿੱਤੇ ਟੀਚੇ ਦਾ ਪਿੱਛਾ ਕਰਨ ਆਈ ਮਲੇਸ਼ੀਆ ਦੀ ਟੀਮ ਸਿਰਫ਼ 2 ਗੇਂਦਾਂ ਹੀ ਖੇਡ ਸਕੀ। ਇਸ ਤੋਂ ਬਾਅਦ ਮੀਂਹ ਕਾਰਨ ਮੈਚ ਰੱਦ ਕਰ ਦਿੱਤਾ ਗਿਆ।



ਟੀਮ ਇੰਡੀਆ ਨੇ ਸੈਮੀਫਾਈਨਲ 'ਚ ਜਗ੍ਹਾ ਬਣਾ ਲਈ ਹੈ। ਸੈਮੀਫਾਈਨਲ ਮੈਚ 24 ਸਤੰਬਰ ਨੂੰ ਖੇਡਿਆ ਜਾਵੇਗਾ। ਫਾਈਨਲ ਮੈਚ 25 ਸਤੰਬਰ ਨੂੰ ਹੋਵੇਗਾ।