ਸ਼ਾਹਰੁਖ ਖਾਨ ਦੇ ਪ੍ਰਸ਼ੰਸਕਾਂ ਲਈ ਖੁਸ਼ਖਬਰੀ ਹੈ। ਉਨ੍ਹਾਂ ਦੀ ਬਹੁਤ ਉਡੀਕੀ ਜਾ ਰਹੀ ਫਿਲਮ 'ਜਵਾਨ' ਦੇ ਟ੍ਰੇਲਰ ਦੀ ਰਿਲੀਜ਼ ਡੇਟ ਦਾ ਐਲਾਨ ਕਰ ਦਿੱਤਾ ਗਿਆ ਹੈ। ਫਿਲਮ ਦਾ ਟ੍ਰੇਲਰ ਇਸੇ ਮਹੀਨੇ ਰਿਲੀਜ਼ ਹੋਵੇਗਾ। ਫਿਲਮ ਦਾ ਟ੍ਰੇਲਰ 31 ਅਗਸਤ ਨੂੰ ਰਿਲੀਜ਼ ਹੋਣ ਦੀ ਪੁਸ਼ਟੀ ਹੋ ਗਈ ਹੈ। ਫਿਲਮ ਦੇ ਟ੍ਰੇਲਰ ਨੂੰ ਲੈ ਕੇ ਪ੍ਰਸ਼ੰਸਕ ਕਾਫੀ ਉਤਸ਼ਾਹਿਤ ਹਨ। ਫਿਲਮ 'ਚ ਸ਼ਾਹਰੁਖ ਖਾਨ ਤੋਂ ਇਲਾਵਾ ਨਯਨਤਾਰਾ ਮੁੱਖ ਭੂਮਿਕਾ 'ਚ ਹੈ। ਦੀਪਿਕਾ ਪਾਦੁਕੋਣ ਵੀ ਕੈਮਿਓ ਰੋਲ ਕਰਦੀ ਨਜ਼ਰ ਆਵੇਗੀ। ਵਿਜੇ ਸੇਤੂਪਤੀ, ਸਾਨਿਆ ਮਲਹੋਤਰਾ, ਰਿਧੀ ਡੋਗਰਾ ਅਤੇ ਪ੍ਰਿਆਮਣੀ ਵਰਗੇ ਸਿਤਾਰੇ ਵੀ ਨਜ਼ਰ ਆਉਣ ਵਾਲੇ ਹਨ। ਪਠਾਨ ਤੋਂ ਬਾਅਦ ਸ਼ਾਹਰੁਖ ਨੂੰ ਇਕ ਵਾਰ ਫਿਰ ਐਕਸ਼ਨ 'ਚ ਦੇਖਣਾ ਪ੍ਰਸ਼ੰਸਕਾਂ ਲਈ ਕਿਸੇ ਟ੍ਰੀਟ ਤੋਂ ਘੱਟ ਨਹੀਂ ਹੈ। ਫਿਲਮ ਨੂੰ ਲੈ ਕੇ ਪ੍ਰਸ਼ੰਸਕਾਂ 'ਚ ਕ੍ਰੇਜ਼ ਦੇਖਣ ਨੂੰ ਮਿਲ ਰਿਹਾ ਹੈ। ਫਿਲਮ ਦੀ ਐਡਵਾਂਸ ਬੁਕਿੰਗ ਖੁੱਲ੍ਹਦੇ ਹੀ ਮੁੰਬਈ ਦੇ ਥਾਣੇ 'ਚ 1100 ਰੁਪਏ ਤੱਕ ਦੀਆਂ ਟਿਕਟਾਂ ਵੀ ਖਰੀਦੀਆਂ ਗਈਆਂ। SacNilk ਦੀ ਰਿਪੋਰਟ ਦੇ ਅਨੁਸਾਰ, ਫਿਲਮ ਨੇ ਅਮਰੀਕਾ ਵਿੱਚ ਐਡਵਾਂਸ ਬੁਕਿੰਗ ਤੋਂ ਪਹਿਲਾਂ ਹੀ 1.2 ਕਰੋੜ ਰੁਪਏ ਕਮਾ ਲਏ ਹਨ। ਜਰਮਨੀ ਅਤੇ ਆਸਟ੍ਰੇਲੀਆ ਵਿੱਚ ਵੀ ਜ਼ਬਰਦਸਤ ਬੁਕਿੰਗ ਹੋ ਰਹੀ ਹੈ। ਫਿਲਮ ਦੇ ਸ਼ੋਅ ਹਾਊਸਫੁੱਲ ਹੋ ਰਹੇ ਹਨ। ਦੱਸਣਯੋਗ ਹੈ ਕਿ ਇਹ ਫਿਲਮ 7 ਸਤੰਬਰ ਨੂੰ ਰਿਲੀਜ਼ ਹੋਵੇਗੀ। ਦੱਸ ਦਈਏ ਕਿ ਸ਼ਾਹਰੁਖ ਖਾਨ ਨੇ ਇੱਕ ਪੋਸਟ ਸ਼ੇਅਰ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੇ ਦੱਸਿਆ ਹੈ ਕਿ ਉਨ੍ਹਾਂ ਦੀ ਫਿਲਮ ਦਾ ਟਰੇਲਰ ਬੁਰਜ ਖਲੀਫਾ 'ਤੇ ਰਿਲੀਜ਼ ਹੋਵੇਗਾ।