ਪਾਲੀਵੁੱਡ ਤੇ ਬਾਲੀਵੁੱਡ ਅਦਾਕਾਰਾ ਸ਼ਹਿਨਾਜ਼ ਗਿੱਲ ਇੱਕ ਵਾਰ ਫ਼ਿਰ ਤੋਂ ਸੁਰਖੀਆਂ `ਚ ਹੈ।
ਰਿਪੋਰਟਾਂ ਮੁਤਾਬਕ ਅਦਾਕਾਰਾ ਦੇ ਪਿਤਾ ਸੰਤੋਖ ਸਿੰਘ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ।
ਮੀਡੀਆ ਰਿਪੋਰਟਾਂ ਮੁਤਾਬਕ ਕੁਝ ਨੌਜਵਾਨਾਂ ਨੇ ਅਦਾਕਾਰਾ ਦੇ ਪਿਤਾ ਸੰਤੋਖ ਸਿੰਘ ਸੁੱਖ ਨੂੰ ਦੀਵਾਲੀ ਤੋਂ ਪਹਿਲਾਂ ਵਿਦੇਸ਼ੀ ਨੰਬਰ ਤੋਂ ਫੋਨ ਕਰਕੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ।
ਧਮਕੀ ਦੇਣ ਵਾਲਿਆਂ ਨੇ ਅਦਾਕਾਰਾ ਦੇ ਪਿਤਾ ਨੂੰ ਕਿਹਾ ਕਿ ਉਹ ਦੀਵਾਲੀ ਤੋਂ ਪਹਿਲਾਂ ਘਰ ਵਿੱਚ ਦਾਖਲ ਹੋ ਕੇ ਉਸ ਨੂੰ ਮਾਰ ਦੇਵੇਗਾ
ਰਿਪੋਰਟ ਮੁਤਾਬਕ ਸੰਤੋਖ ਨੇ ਇਸ ਸਬੰਧੀ ਪੁਲਿਸ ਕੋਲ ਸ਼ਿਕਾਇਤ ਵੀ ਦਰਜ ਕਰਵਾਈ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਸੰਤੋਖ ਸਿੰਘ ਨੂੰ ਮਾਰਨ ਦੀ ਕੋਸ਼ਿਸ਼ ਕੀਤੀ ਜਾ ਚੁੱਕੀ ਹੈ
ਸ਼ਹਿਨਾਜ਼ ਦੇ ਪਿਤਾ ਸਾਲ 2021 ਵਿੱਚ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਏ ਸਨ।
25 ਦਸੰਬਰ ਨੂੰ ਪਾਰਟੀ 'ਚ ਸ਼ਾਮਲ ਹੋਣ ਤੋਂ ਬਾਅਦ ਸੰਤੋਖ 'ਤੇ ਦੋ ਅਣਪਛਾਤੇ ਬਾਈਕ ਸਵਾਰਾਂ ਨੇ ਹਮਲਾ ਕਰ ਦਿੱਤਾ ਸੀ।
ਇਨ੍ਹਾਂ ਲੋਕਾਂ ਨੇ ਅਦਾਕਾਰਾ ਦੇ ਪਿਤਾ 'ਤੇ ਗੋਲੀਆਂ ਚਲਾ ਦਿੱਤੀਆਂ ਸਨ। ਅੰਮ੍ਰਿਤਸਰ `ਚ ਵਾਪਰੇ ਹਾਦਸੇ ਵਿੱਚ ਸੰਤੋਖ ਸਿੰਘ ਵਾਲ-ਵਾਲ ਬਚ ਗਏ ਸਨ।
ਸ਼ਹਿਨਾਜ਼ ਗਿੱਲ ਦੀ ਗੱਲ ਕਰੀਏ ਤਾਂ ਟੀਵੀ ਰਿਐਲਿਟੀ ਸ਼ੋਅ 'ਬਿੱਗ ਬੌਸ' ਨਾਲ ਮਸ਼ਹੂਰ ਹੋਈ ਸ਼ਹਿਨਾਜ਼ ਕਈ ਮਿਊਜ਼ਿਕ ਐਲਬਮਾਂ 'ਚ ਵੀ ਨਜ਼ਰ ਆ ਚੁੱਕੀ ਹੈ।