ਸ਼ਹਿਨਾਜ਼ ਗਿੱਲ ਜੋ ਕਿ ਨਾਮੀ ਗਾਇਕ ਗੁਰੂ ਰੰਧਾਵਾ ਦੇ ਨਾਲ ਗੀਤ 'Moon Rise' ਦੇ ਮਿਊਜ਼ਿਕ ਵੀਡੀਓ ਵਿੱਚ ਨਜ਼ਰ ਆਈ ਸੀ। ਇਸ ਗੀਤ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਗਿਆ ਸੀ। ਸ਼ਹਿਨਾਜ਼ ਗਿੱਲ ਦੀ ਹੌਟ ਤਸਵੀਰ, ਜਿਸ ਵਿੱਚ ਉਹ ਆਪਣੀ ਕਾਤਿਲ ਅਦਾਵਾਂ ਬਿਖੇਰਦੀ ਹੋਈ ਨਜ਼ਰ ਆ ਰਹੀ ਹੈ। ਸ਼ਹਿਨਾਜ਼ ਗਿੱਲ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਹੀ ਆਪਣੇ ਫੈਨਜ਼ ਦੇ ਨਾਲ ਆਪਣੀ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਹਾਲ ਵਿੱਚ ਅਦਾਕਾਰਾ ਨੇ ਆਪਣੇ ਫੈਨਜ਼ ਦੇ ਨਾਲ ਆਪਣੀਆਂ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ ਨੇ, ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਵਾਇਰਲ ਹੋ ਰਹੀਆਂ ਹਨ। ਇਨ੍ਹੀਂ ਦਿਨੀਂ ਉਹ ਆਪਣੇ ਨਵੇਂ ਲੁੱਕ ਨੂੰ ਲੈ ਕੇ ਚਰਚਾ 'ਚ ਹੈ। ਮੁੰਬਈ 'ਚ ਆਯੋਜਿਤ ਐਵਾਰਡ ਨਾਈਟ 'ਚ ਸ਼ਹਿਨਾਜ਼ ਗਿੱਲ ਬਲੈਕ ਕਲਰ ਦੇ ਪਹਿਰਾਵੇ 'ਚ ਪਹੁੰਚੀ। ਕਈਆਂ ਨੂੰ ਅਦਾਕਾਰਾ ਦਾ ਇਹ ਲੁੱਕ ਪਸੰਦ ਆਇਆ ਤਾਂ ਕੁਝ ਨੂੰ ਨਾਪਸੰਦ। ਸ਼ਹਿਨਾਜ਼ ਨੇ ਇੱਕ ਤੋਂ ਬਾਅਦ ਇੱਕ ਕਰਕੇ ਕਈ ਤਸਵੀਰਾਂ ਆਪਣੇ ਫੈਨਜ਼ ਦੇ ਨਾਲ ਸ਼ੇਅਰ ਕੀਤੀਆਂ ਸਨ। ਸ਼ੋਅ 'ਦੇਸੀ ਵਾਈਬਜ਼ ਵਿਦ ਸ਼ਹਿਨਾਜ਼ ਗਿੱਲ' ਕਾਰਨ ਅਦਾਕਾਰਾ ਸੁਰਖੀਆਂ ਵਿੱਚ ਰਹਿੰਦੀ ਹੈ। ਹੁਣ ਤੱਕ ਕਈ ਨਾਮੀ ਕਲਾਕਾਰ ਨਜ਼ਰ ਆ ਚੁੱਕੇ ਹਨ। ਹਾਲ ਵਿੱਚ ਕਪਿਲ ਸ਼ਰਮਾ ਇਸ ਸ਼ੋਅ ਵਿੱਚ ਨਜ਼ਰ ਆਏ ਸੀ। ਸ਼ਹਿਨਾਜ਼ ਗਿੱਲ ਜਿਸ ਨੂੰ 'ਪੰਜਾਬ ਦੀ ਕੈਟਰੀਨਾ' ਕਿਹਾ ਜਾਂਦਾ ਹੈ। ਇਸ ਸਟਾਈਲਿਸ਼ ਆਊਟ ਫਿੱਟ ਵਿੱਚ ਅਦਾਕਾਰਾ ਨੇ ਵੱਖ-ਵੱਖ ਪੋਜ਼ ਦਿੱਤੇ। ਸ਼ਹਿਨਾਜ਼ ਗਿੱਲ ਜੋ ਕਿ ਸਲਮਾਨ ਖ਼ਾਨ ਦੀ ਫਿਲਮ 'ਕਿਸ ਕਾ ਭਾਈ ਕਿਸ ਕੀ ਜਾਨ' ਵਿੱਚ ਅਦਾਕਾਰੀ ਕਰਦੀ ਹੋਈ ਨਜ਼ਰ ਆਵੇਗੀ।