Shubman Gill Update: ਸ਼ੁਭਮਨ ਗਿੱਲ ਦੇ ਬੀਮਾਰ ਹੋਣ ਨਾਲ ਟੀਮ ਇੰਡੀਆ ਨੂੰ ਸਭ ਤੋਂ ਵੱਡਾ ਝਟਕਾ ਲੱਗਾ ਹੈ। ਸ਼ੁਭਮਨ ਗਿੱਲ ਪਿਛਲੇ ਇਕ ਸਾਲ ਤੋਂ ਸ਼ਾਨਦਾਰ ਫਾਰਮ 'ਚ ਹਨ,



ਜਿਸ ਕਾਰਨ ਟੀਮ ਇੰਡੀਆ ਅਤੇ ਭਾਰਤ ਦੇ ਪ੍ਰਸ਼ੰਸਕਾਂ ਨੂੰ ਇਸ ਵਿਸ਼ਵ ਕੱਪ 'ਚ ਉਨ੍ਹਾਂ ਤੋਂ ਕਾਫੀ ਉਮੀਦਾਂ ਸਨ ਪਰ ਵਿਸ਼ਵ ਕੱਪ ਸ਼ੁਰੂ ਹੋਣ ਤੋਂ ਪਹਿਲਾਂ ਹੀ ਉਨ੍ਹਾਂ ਨੂੰ ਡੇਂਗੂ ਹੋ ਗਿਆ,



ਜਿਸ ਕਾਰਨ ਉਹ ਪਹਿਲੇ ਦੋ ਮੈਚ ਨਹੀਂ ਖੇਡ ਸਕੇ। ਹਾਲਾਂਕਿ ਭਾਰਤ ਨੇ ਆਪਣੇ ਸ਼ੁਰੂਆਤੀ ਦੋਵੇਂ ਮੈਚ ਜਿੱਤ ਕੇ ਵਿਸ਼ਵ ਕੱਪ ਦੀ ਸ਼ਾਨਦਾਰ ਸ਼ੁਰੂਆਤ ਕੀਤੀ ਹੈ ਪਰ ਟੀਮ ਇੰਡੀਆ ਨੂੰ ਸ਼ੁਭਮਨ ਗਿੱਲ ਨੂੰ ਮਿਸ ਕਰ ਰਹੀ ਹੈ।



ਹੁਣ ਭਾਰਤ ਦਾ ਮੈਚ ਪਾਕਿਸਤਾਨ ਨਾਲ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਖੇਡਿਆ ਜਾਵੇਗਾ।



ਪਾਕਿਸਤਾਨ ਖਿਲਾਫ ਮੈਦਾਨ 'ਚ ਸ਼ੁਭਮਨ ਗਿੱਲ ਉਤਰਨਗੇ ਜਾਂ ਨਹੀਂ ਇਸ ਬਾਰੇ ਅਜੇ ਤੱਕ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ ਪਰ ਅੱਜ ਉਹ ਨੈੱਟ 'ਤੇ ਅਭਿਆਸ ਕਰਦੇ ਨਜ਼ਰ ਆਏ ਹਨ, ਜੋ ਭਾਰਤੀ ਟੀਮ ਲਈ ਚੰਗੀ ਖਬਰ ਹੈ।



ਦੱਸ ਦੇਈਏ ਕਿ ਪਾਕਿਸਤਾਨ ਦੇ ਨਾਲ ਏਸ਼ੀਆ ਕੱਪ ਦੇ ਦੂਜੇ ਮੈਚ 'ਚ ਸ਼ੁਭਮਨ ਨੇ ਰੋਹਿਤ ਸ਼ਰਮਾ ਦੇ ਨਾਲ ਮਿਲ ਕੇ ਸ਼ਾਨਦਾਰ ਸ਼ੁਰੂਆਤ ਕੀਤੀ ਅਤੇ ਪਾਕਿਸਤਾਨੀ ਗੇਂਦਬਾਜ਼ਾਂ ਨੂੰ ਬੈਕਫੁੱਟ 'ਤੇ ਧੱਕ ਦਿੱਤਾ।



ਅਜਿਹੇ 'ਚ ਜੇਕਰ ਗਿੱਲ ਵਿਸ਼ਵ ਕੱਪ 'ਚ ਪਾਕਿਸਤਾਨ ਖਿਲਾਫ ਮੈਚ 'ਚ ਵਾਪਸੀ ਕਰਦੇ ਹਨ ਤਾਂ ਪਾਕਿਸਤਾਨੀ ਗੇਂਦਬਾਜ਼ਾਂ 'ਤੇ ਵਾਧੂ ਦਬਾਅ ਹੋਵੇਗਾ ਅਤੇ ਭਾਰਤੀ ਟੀਮ ਵੀ ਮਜ਼ਬੂਤ ​​ਹੋਵੇਗੀ।



ਵਿਸ਼ਵ ਕੱਪ ਸ਼ੁਰੂ ਹੋਣ ਤੋਂ ਠੀਕ ਪਹਿਲਾਂ ਸ਼ੁਭਮਨ ਨੂੰ ਡੇਂਗੂ ਬੁਖਾਰ ਹੋ ਗਿਆ ਸੀ ਜਿਸ ਤੋਂ ਬਾਅਦ ਬੀਸੀਸੀਆਈ ਦੀ ਮੈਡੀਕਲ ਟੀਮ ਨੇ ਉਨ੍ਹਾਂ ਨੂੰ ਨਿਗਰਾਨੀ ਹੇਠ ਰੱਖਿਆ ਸੀ।



ਸਾਵਧਾਨੀ ਦੇ ਤੌਰ 'ਤੇ ਉਨ੍ਹਾਂ ਨੂੰ ਚੇਨਈ ਦੇ ਇੱਕ ਨਿੱਜੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਪਰ ਦੋ ਦਿਨਾਂ ਦੇ ਅੰਦਰ ਹੀ ਉਨ੍ਹਾਂ ਨੂੰ ਛੁੱਟੀ ਮਿਲ ਗਈ ਸੀ।



ਅਫਗਾਨਿਸਤਾਨ ਦੇ ਖਿਲਾਫ ਹੋਣ ਵਾਲੇ ਭਾਰਤ ਦੇ ਮੈਚ ਤੋਂ ਪਹਿਲਾਂ ਟੀਮ ਇੰਡੀਆ ਦੇ ਬੱਲੇਬਾਜ਼ੀ ਕੋਚ ਵਿਕਰਮ ਰਾਠੌਰ ਨੇ ਦੱਸਿਆ ਸੀ ਕਿ ਸ਼ੁਭਮਨ ਗਿੱਲ ਹੁਣ ਠੀਕ ਹੈ, ਅਤੇ ਬਹੁਤ ਤੇਜ਼ੀ ਨਾਲ ਠੀਕ ਹੋ ਰਿਹਾ ਹੈ।