Shweta Tiwari Photos: ਟੀਵੀ ਅਦਾਕਾਰਾ ਸ਼ਵੇਤਾ ਤਿਵਾਰੀ ਨੇ ਇੰਸਟਾਗ੍ਰਾਮ 'ਤੇ ਆਪਣੀਆਂ ਤਾਜ਼ਾ ਗਲੈਮਰਸ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ 'ਚ ਉਸ ਦਾ ਸਟਾਈਲਿਸ਼ ਕੈਜ਼ੂਅਲ ਲੁੱਕ ਦੇਖਣ ਨੂੰ ਮਿਲ ਰਿਹਾ ਹੈ। ਸੀਰੀਅਲ 'ਕਸੌਟੀ ਜ਼ਿੰਦਗੀ ਕੀ' ਦੀ ਸ਼ਵੇਤਾ ਅੱਜ ਵੀ ਹਰ ਘਰ 'ਚ 'ਪ੍ਰੇਰਨਾ' ਦੇ ਨਾਂ ਨਾਲ ਜਾਣੀ ਜਾਂਦੀ ਹੈ। ਸ਼ਵੇਤਾ ਤਿਵਾਰੀ ਇਨ੍ਹੀਂ ਦਿਨੀਂ ਆਪਣੇ ਆਉਣ ਵਾਲੇ ਟੀਵੀ ਸੀਰੀਅਲ 'ਅਪਰਾਜਿਤਾ' ਨੂੰ ਲੈ ਕੇ ਲਾਈਮਲਾਈਟ 'ਚ ਹੈ। ਉਹ ਟੀਵੀ ਸੀਰੀਅਲ ਅਪਰਾਜਿਤਾ ਵਿੱਚ ਦੋ ਬੇਟੀਆਂ ਦੀ ਮਾਂ ਦਾ ਕਿਰਦਾਰ ਨਿਭਾਅ ਰਹੀ ਹੈ। ਇਹ ਸ਼ੋਅ 27 ਸਤੰਬਰ ਤੋਂ ਸ਼ੁਰੂ ਹੋਇਆ ਹੈ। ਇਸ ਦੌਰਾਨ ਸ਼ਵੇਤਾ ਤਿਵਾਰੀ ਨੇ ਇੰਸਟਾਗ੍ਰਾਮ 'ਤੇ ਆਪਣੀਆਂ ਕੁਝ ਤਾਜ਼ਾ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਨ੍ਹਾਂ ਦਾ ਬੇਹੱਦ ਖੂਬਸੂਰਤ ਅਵਤਾਰ ਦੇਖਣ ਨੂੰ ਮਿਲ ਰਿਹਾ ਹੈ। ਇਨ੍ਹਾਂ ਤਸਵੀਰਾਂ 'ਚ ਸ਼ਵੇਤਾ ਤਿਵਾਰੀ ਯੈਲੋ ਚੈੱਕ ਸ਼ਰਟ ਅਤੇ ਗ੍ਰੇ ਪੈਂਟ 'ਚ ਬੇਹੱਦ ਸ਼ਾਨਦਾਰ ਲੁੱਕ ਦਿੰਦੀ ਨਜ਼ਰ ਆ ਰਹੀ ਹੈ। ਦੱਸ ਦੇਈਏ ਕਿ ਸ਼ਵੇਤਾ ਤਿਵਾਰੀ ਨੇ ਮਸ਼ਹੂਰ ਟੀਵੀ ਸੀਰੀਅਲ 'ਕਸੌਟੀ ਜ਼ਿੰਦਗੀ ਕੀ' ਨਾਲ ਇੰਡਸਟਰੀ 'ਚ ਆਪਣਾ ਪਹਿਲਾ ਕਦਮ ਰੱਖਿਆ ਸੀ। ਸੀਰੀਅਲ 'ਕਸੌਟੀ ਜ਼ਿੰਦਗੀ ਕੀ' ਦੀ ਸ਼ਵੇਤਾ ਅੱਜ ਵੀ ਹਰ ਘਰ 'ਚ 'ਪ੍ਰੇਰਨਾ' ਦੇ ਨਾਂ ਨਾਲ ਜਾਣੀ ਜਾਂਦੀ ਹੈ।