ਆਲੂ ਕਈ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦਾ ਹੈ, ਇਸ ਵਿਚ ਕਾਰਬੋਹਾਈਡ੍ਰੇਟਸ ਤੋਂ ਇਲਾਵਾ ਕੈਲਸ਼ੀਅਮ, ਪੋਟਾਸ਼ੀਅਮ, ਆਇਰਨ, ਜ਼ਿੰਕ, ਕੈਰੋਟੀਨੋਇਡਸ, ਫਲੇਵੋਨੋਇਡਸ ਤੇ ਫੀਨੋਲਿਕ ਐਸਿਡ ਵਰਗੇ ਐਂਟੀਆਕਸੀਡੈਂਟ ਪਾਏ ਜਾਂਦੇ ਹਨ।




ਹਾਲਾਂਕਿ ਆਲੂਆਂ ਦਾ ਜ਼ਿਆਦਾ ਸੇਵਨ ਸਿਹਤ ਲਈ ਹਾਨੀਕਾਰਕ ਹੋ ਸਕਦਾ ਹੈ। ਜ਼ਿਆਦਾ ਆਲੂ ਖਾਣ ਨਾਲ ਭਾਰ ਵਧਣ ਦੀ ਸ਼ਿਕਾਇਤ ਰਹਿੰਦੀ ਹੈ ਤੇ ਭਾਰ ਵਧਣ ਨਾਲ ਸਰੀਰ ਨੂੰ ਕਈ ਬਿਮਾਰੀਆਂ ਘੇਰ ਲੈਂਦੀਆਂ ਹਨ।


ਹਰ ਕੋਈ ਮੰਨਦਾ ਹੈ ਕਿ ਆਲੂ ਖਾਣ ਨਾਲ ਭਾਰ ਵਧਦਾ ਹੈ, ਪਰ ਇਹ ਬਿਲਕੁਲ ਸੱਚ ਨਹੀਂ ਹੈ। ਦਰਅਸਲ, ਆਲੂ ਦੇ ਚਿਪਸ, ਫਰਾਈਜ਼ ਆਦਿ ਨੂੰ ਤਲੇ ਤੇ ਭੁੰਨੇ ਖਾਣ ਨਾਲ ਭਾਰ ਵਧਦਾ ਹੈ।



ਆਲੂਆਂ 'ਚ ਚਰਬੀ ਘੱਟ ਤੇ ਕਾਰਬੋਹਾਈਡਰੇਟ ਜ਼ਿਆਦਾ ਹੁੰਦੇ ਹਨ। ਇਸ ਦੀ ਸੀਮਤ ਵਰਤੋਂ ਨਾਲ ਭਾਰ ਨਹੀਂ ਵਧਦਾ।



ਆਲੂਆਂ ਦਾ ਜ਼ਿਆਦਾ ਸੇਵਨ ਕਰਨ ਨਾਲ ਸ਼ੂਗਰ ਦਾ ਖ਼ਤਰਾ ਵੱਧ ਜਾਂਦਾ ਹੈ। ਅਸਲ 'ਚ ਆਲੂ 'ਚ ਕਾਰਬੋਹਾਈਡ੍ਰੇਟਸ ਦੀ ਭਰਪੂਰ ਮਾਤਰਾ ਹੁੰਦੀ ਹੈ, ਜੋ ਬਲੱਡ ਸ਼ੂਗਰ ਲੈਵਲ ਨੂੰ ਵਧਾਉਂਦੀ ਹੈ ਤੇ ਡਾਇਬਟੀਜ਼ ਦਾ ਖਤਰਾ ਹੁੰਦਾ ਹੈ।



ਜਿਨ੍ਹਾਂ ਲੋਕਾਂ ਨੂੰ ਹਾਈ ਬੀਪੀ ਯਾਨੀ ਬਲੱਡ ਪ੍ਰੈਸ਼ਰ ਦੀ ਸਮੱਸਿਆ ਹੈ, ਉਨ੍ਹਾਂ ਨੂੰ ਆਲੂ ਦੀ ਵਰਤੋਂ ਘੱਟ ਤੋਂ ਘੱਟ ਕਰਨੀ ਚਾਹੀਦੀ ਹੈ। ਆਲੂਆਂ ਦਾ ਜ਼ਿਆਦਾ ਸੇਵਨ ਬਲੱਡ ਪ੍ਰੈਸ਼ਰ ਨੂੰ ਵਧਾਉਂਦਾ ਹੈ।



ਆਲੂਆਂ 'ਚ ਪੋਟਾਸ਼ੀਅਮ ਵੀ ਵੱਡੀ ਮਾਤਰਾ 'ਚ ਪਾਇਆ ਜਾਂਦਾ ਹੈ। ਇਸ ਦੀ ਜ਼ਿਆਦਾ ਵਰਤੋਂ ਨਾਲ ਸਰੀਰ 'ਚ ਪੋਟਾਸ਼ੀਅਮ ਦਾ ਪੱਧਰ ਵੱਧ ਜਾਂਦਾ ਹੈ ਜਿਸ ਨਾਲ ਹਾਈਪਰਕਲੇਮੀਆ (ਸਰੀਰ 'ਚ ਪੋਟਾਸ਼ੀਅਮ ਦੀ ਜ਼ਿਆਦਾ ਕਮੀ) ਹੋ ਜਾਂਦਾ ਹੈ।



ਆਲੂਆਂ ਦੇ ਜ਼ਿਆਦਾ ਸੇਵਨ ਨਾਲ ਪਾਚਣ ਸੰਬੰਧੀ ਸਮੱਸਿਆਵਾਂ ਹੋ ਸਕਦੀਆਂ ਹਨ। ਆਲੂ ਗਰਮ ਸੁਭਾਅ ਦਾ ਹੁੰਦਾ ਹੈ ਅਤੇ ਇਸ ਦਾ ਜ਼ਿਆਦਾ ਸੇਵਨ ਕਰਨ ਨਾਲ ਉਲਟੀਆਂ ਅਤੇ ਦਸਤ ਲੱਗ ਜਾਂਦੇ ਹਨ।