ਫੁੱਲ ਗੋਭੀ 'ਚ ਵਿਟਾਮਿਨ ਸੀ, ਐਂਟੀਆਕਸੀਡੈਂਟ ਤੇ ਫਾਈਬਰ ਨਾਲ ਭਰਪੂਰ ਹੁੰਦਾ ਹੈ ਜੋ ਕਈ ਬੀਮਾਰੀਆਂ ਨਾਲ ਲੜਨ 'ਚ ਮਦਦ ਕਰਦਾ ਹੈ। ਪਰ ਕੁਝ ਲੋਕਾਂ ਨੂੰ ਗੋਭੀ ਦਾ ਸੇਵਨ ਸਾਵਧਾਨੀ ਨਾਲ ਕਰਨਾ ਚਾਹੀਦਾ ਹੈ।



ਇਸ ਦੇ ਕੁਝ ਨੁਕਸਾਨ ਵੀ ਹਨ ਜਿਨ੍ਹਾਂ ਬਾਰੇ ਜਾਣਨਾ ਜ਼ਰੂਰੀ ਹੈ। ਫੁੱਲ ਗੋਭੀ 'ਚ ਮੌਜੂਦ ਰੈਫਿਨੋਜ਼ ਨਾਂ ਦਾ ਕਾਰਬੋਹਾਈਡ੍ਰੇਟ ਪਾਚਨ ਤੰਤਰ ਲਈ ਬੇਹੱਦ ਨੁਕਸਾਨਦਾਇਕ ਸਾਬਤ ਹੋ ਸਕਦਾ ਹੈ।



ਇਸ ਨਾਲ ਗੈਸ, ਦਸਤ ਅਤੇ ਪੇਟ ਦਰਦ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ।



ਪਹਿਲਾਂ ਤੋਂ ਮੌਜੂਦ ਪਾਚਨ ਸਬੰਧੀ ਸਮੱਸਿਆਵਾਂ ਜਿਵੇਂ ਕਿ irritable bowel syndrome ਜਾਂ IBS ਵਾਲੇ ਲੋਕਾਂ ਨੂੰ ਫੁੱਲ ਗੋਭੀ ਦਾ ਸੇਵਨ ਬਹੁਤ ਸੀਮਤ ਮਾਤਰਾ ਵਿੱਚ ਕਰਨਾ ਚਾਹੀਦਾ ਹੈ।



ਜਿਨ੍ਹਾਂ ਲੋਕਾਂ ਨੂੰ ਥਾਇਰਾਈਡ ਦੀ ਸਮੱਸਿਆ ਹੈ, ਉਨ੍ਹਾਂ ਨੂੰ ਗੋਭੀ ਨੂੰ ਸਾਵਧਾਨੀ ਨਾਲ ਖਾਣਾ ਚਾਹੀਦਾ ਹੈ, ਕਿਉਂਕਿ ਇਹ ਫੁੱਲ ਗੋਭੀ 'ਚ ਪਾਏ ਜਾਣ ਵਾਲੇ ਐਸਟ੍ਰੋਜਨ ਨੂੰ ਘੱਟ ਕਰ ਸਕਦਾ ਹੈ, ਜਿਸ ਨਾਲ ਥਾਇਰਾਈਡ ਪ੍ਰਭਾਵਿਤ ਹੋ ਸਕਦਾ ਹੈ।



ਜਿਨ੍ਹਾਂ ਲੋਕਾਂ ਨੂੰ ਕਿਡਨੀ ਸਟੋਨ ਦੀ ਸਮੱਸਿਆ ਹੈ, ਉਨ੍ਹਾਂ ਨੂੰ ਫੁੱਲ ਗੋਭੀ ਨੂੰ ਸਾਵਧਾਨੀ ਨਾਲ ਖਾਣਾ ਚਾਹੀਦਾ ਹੈ, ਕਿਉਂਕਿ ਇਹ ਕੈਲਸ਼ੀਅਮ ਅਤੇ ਆਕਸੀਲੇਟ ਨੂੰ ਵਧਾ ਸਕਦਾ ਹੈ



ਕੁਝ ਅਧਿਐਨਾਂ ਤੋਂ ਪਤਾ ਲੱਗਾ ਹੈ ਕਿ ਜੋ ਔਰਤਾਂ ਛਾਤੀ ਦੇ ਕੈਂਸਰ ਦੀ ਸਮੱਸਿਆ ਤੋਂ ਪ੍ਰਭਾਵਿਤ ਹਨ, ਉਨ੍ਹਾਂ ਨੂੰ ਫੁੱਲ ਗੋਭੀ ਨਹੀਂ ਖਾਣੀ ਚਾਹੀਦੀ ਕਿਉਂਕਿ ਇਹ ਉਨ੍ਹਾਂ ਲਈ ਨੁਕਸਾਨਦੇਹ ਹੈ।



ਜੋ ਲੋਕ ਖੂਨ ਨੂੰ ਪਤਲਾ ਕਰਨ ਵਾਲੇ ਪਦਾਰਥਾਂ ਦੀ ਵਰਤੋਂ ਕਰ ਰਹੇ ਹਨ, ਉਨ੍ਹਾਂ ਨੂੰ ਫੁੱਲ ਗੋਭੀ ਦਾ ਜ਼ਿਆਦਾ ਸੇਵਨ ਨਹੀਂ ਕਰਨਾ ਚਾਹੀਦਾ