ਸਿੱਧੂ ਮੂਸੇਵਾਲਾ ਨੂੰ ਲੈਕੇ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਐਲਾਨ ਕੀਤਾ ਹੈ ਕਿ ਮੂਸੇਵਾਲਾ ਦੀ ਪਹਿਲੀ ਬਰਸੀ 19 ਮਾਰਚ ਨੂੰ ਮਾਨਸਾ ਵਿਖੇ ਮਨਾਈ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ 'ਕਿਉਂਕਿ ਮੂਸੇਵਾਲਾ ਦੀ ਪਹਿਲੀ ਬਰਸੀ 'ਤੇ ਭਾਰੀ ਇਕੱਠ ਹੋਵੇਗਾ ਇਸ ਨੂੰ ਦੇਖਦੇ ਹੋਏ ਬਹੁਤੀ ਗਰਮੀ ਸ਼ੁਰੂ ਹੋਣ ਤੋਂ ਪਹਿਲਾਂ ਹੀ ਬਰਸੀ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸੇ ਦਰਮਿਆਨ ਸਿੱਧੂ ਮੂਸੇਵਾਲਾ ਦੇ ਅਧਿਕਾਰਤ ਇੰਸਟਾਗ੍ਰਾਮ ਅਕਾਉਂਟ 'ਤੇ ਵੀ ਤਾਜ਼ਾ ਤਸਵੀਰ ਸ਼ੇਅਰ ਕੀਤੀ ਗਈ ਹੈ। ਇਸ ਤਸਵੀਰ ਨੂੰ ਸ਼ੇਅਰ ਕਰ ਕੈਪਸ਼ਨ 'ਚ ਲਿਿਖਿਆ ਗਿਆ, 'ਝੁਕਣ ਦਾ ਤਾਂ ਸਵਾਲ ਹੀ ਪੈਦਾ ਨਹੀਂ ਹੁੰਦਾ।' ਕਾਬਿਲੇਗ਼ੌਰ ਹੈ ਕਿ ਮੂਸੇਵਾਲਾ ਨੂੰ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਉਸ ਦੀ ਮੌਤ ਨੂੰ ਇੱਕ ਸਾਲ ਹੋਣ ਨੂੰ ਆਇਆ ਹੈ, ਪਰ ਹਾਲੇ ਤੱਕ ਪਰਿਵਾਰ ਨੂੰ ਇਨਸਾਫ ਨਹੀਂ ਮਿਲ ਸਕਿਆ ਹੈ । ਇਸ ਦੇ ਨਾਲ ਨਾਲ ਇਹ ਵੀ ਦੱਸ ਦਈਏ ਕਿ ਸਿੱਧੂ ਦੇ ਮਾਪਿਆਂ ਬਲਕੌਰ ਸਿੰਘ ਤੇ ਚਰਨ ਕੌਰ ਨੇ ਸੋਸ਼ਲ ਮੀਡੀਆ 'ਤੇ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਲਈ ਮੁਹਿੰਮ ਚਲਾਈ ਹੈ । ਉਸ ਦੀ ਮੌਤ ਤੋਂ ਬਾਅਦ ਫੈਨਜ਼ ਵੀ ਅਕਸਰ ਸੋਸ਼ਲ ਮੀਡੀਆ 'ਤੇ ਮੂਸੇਵਾਲਾ ਲਈ ਇਨਸਾਫ ਮੰਗਦੇ ਰਹਿੰਦੇ ਹਨ।