ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਇੱਕ ਹੋਰ ਅਪਡੇਟ ਸਾਹਮਣੇ ਆ ਰਹੀ ਹੈ। ਮਾਨਸਾ ਪੁਲਿਸ ਨੇ ਸਚਿਨ ਥਾਪਨ ਦਾ ਸਪਲੀਮੈਂਟਰੀ ਚਾਲਾਨ ਅਦਾਲਤ 'ਚ ਪੇਸ਼ ਕੀਤਾ ਹੈ। ਇਸ ਤੋਂ ਪਹਿਲਾਂ ਪੁਲਿਸ ਵੱਲੋਂ ਤਿੰਨ ਸਪਲੀਮੈਂਟਰੀ ਚਾਲਾਨ ਪੇਸ਼ ਕੀਤੇ ਗਏ ਹਨ। ਦੱਸ ਦਈਏ ਕਿ ਸਚਿਨ ਥਾਪਨ ਨੂੰ ਕੁੱਝ ਮਹੀਨੇ ਪਹਿਲਾਂ ਹੀ ਵਿਦੇਸ਼ ਤੋਂ ਗ੍ਰਿਫਤਾਰ ਕਰਕੇ ਭਾਰਤ ਲਿਆਂਦਾ ਗਿਆ ਸੀ। ਹੁਣ ਸਚਿਨ ਦਾ 4 ਸਪਲੀਮੈਂਟਰੀ ਚਾਲਾਨ ਅਦਾਲਤ 'ਚ ਪੇਸ਼ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਸਚਿਨ ਵੱਲੋਂ ਇੱਕ ਨਿੱਜੀ ਚੈਨਲ ਨੂੰ ਇੰਟਰਵਿਊ ਦਿੱਤਾ ਗਿਆ ਸੀ, ਜਿਸ ਵਿੱਚ ਉਸ ਨੇ ਖੁਦ ਇਹ ਖੁਲਾਸਾ ਕੀਤਾ ਸੀ ਕਿ ਉਹ ਸਿੱਧੂ ਦੇ ਕਤਲ 'ਚ ਸ਼ਾਮਲ ਸੀ। ਉਸ ਨੇ ਹੀ ਮੂਸੇਵਾਲਾ ਦੇ ਕਾਤਲਾਂ ਨੂੰ ਗੱਡੀ ਤੇ ਰਹਿਣ ਦੀ ਜਗ੍ਹਾ ਮੁਹੱਈਆ ਕਰਵਾਈ ਸੀ। ਇਸ ਇੰਟਰਵਿਊ ਤੋਂ ਬਾਅਦ ਪੁਲਿਸ ਤੁਰੰਤ ਹਰਕਤ ਵਿੱਚ ਆਈ ਅਤੇ ਇਹ ਕਾਰਵਾਈ ਕੀਤੀ। ਕਾਬਿਲੇਗ਼ੌਰ ਹੈ ਕਿ ਸਿੱਧੂ ਮੂਸੇਵਾਲਾ ਦਾ ਕਤਲ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ 29 ਮਈ 2022 ਨੂੰ ਕੀਤਾ ਗਿਆ ਸੀ। ਉਸ ਦੇ ਕਤਲ ਨੂੰ 2 ਸਾਲ ਦਾ ਸਮਾਂ ਹੋਣ ਵਾਲਾ ਹੈ। ਇਸ ਸਾਲ 29 ਮਈ ਨੂੰ ਮੂਸੇਵਾਲਾ ਦੇ ਕਤਲ ਨੂੰ 2 ਸਾਲ ਪੂਰੇ ਹੋ ਜਾਣਗੇ, ਪਰ ਹਾਲੇ ਤੱਕ ਉਸ ਦੇ ਪਰਿਵਾਰ ਨੂੰ ਇਨਸਾਫ ਨਹੀਂ ਮਿਿਲਿਆ