ਪੰਜਾਬੀ ਗਾਇਕ ਤੇ ਰੈਪਰ ਸਿੱਧੂ ਮੂਸੇਵਾਲਾ ਦੀ ਮੌਤ ਨੂੰ ਡੇਢ ਸਾਲ ਹੋ ਚੁੱਕਿਆ ਹੈ, ਪਰ ਉਹ ਆਪਣੇ ਗੀਤਾਂ ਰਾਹੀਂ ਅੱਜ ਵੀ ਆਪਣੇ ਚਾਹੁਣ ਵਾਲਿਆਂ ਦੇ ਦਿਲਾਂ 'ਚ ਜ਼ਿੰਦਾ ਹੈ।



ਸਿੱਧੂ ਮੂਸੇਵਾਲਾ ਦੇ ਨਵੇਂ ਗਾਣੇ ਥੋੜੇ-ਥੋੜੇ ਸਮੇਂ ਬਾਅਦ ਰਿਲੀਜ਼ ਹੁੰਦੇ ਰਹਿੰਦੇ ਹਨ, ਜਿਸ ਨਾਲ ਫੈਨਜ਼ ਵਿੱਚ ਤਾਜ਼ਗੀ ਬਣੀ ਰਹਿੰਦੀ ਹੈ।



ਹੁਣ ਸਿੱਧੂ ਮੂਸੇਵਾਲਾ ਦੇ ਫੈਨਜ਼ ਨੂੰ ਦੀਵਾਲੀ ;ਤੇ ਨਵਾਂ ਤੋਹਫਾ ਮਿਲਣ ਜਾ ਰਿਹਾ ਹੈ।



ਮੂਸੇਵਾਲਾ ਦੀ ਮਾਂ ਚਰਨ ਕੌਰ ਨੇ ਉਸ ਦੇ ਨਵੇਂ ਗਾਣੇ ਦਾ ਐਲਾਨ ਕਰ ਦਿੱਤਾ ਹੈ।



ਇਸ ਦੇ ਨਾਲ ਹੀ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਪੋਸਟ ਸ਼ੇਅਰ ਕਰ ਮਰਹੂਮ ਗਾਇਕ ਦੇ ਗਾਣੇ ਦੀ ਰਿਲੀਜ਼ ਡੇਟ ਦਾ ਵੀ ਐਲਾਨ ਕੀਤਾ ਹੈ।



ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਨੇ ਦੱਸਿਆ ਕਿ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਦੀਵਾਲੀ ‘ਤੇ ਰਿਲੀਜ਼ ਹੋਵੇਗਾ।



ਇਸ ਸਬੰਧੀ ਉਨ੍ਹਾਂ ਨੇ ਨਵੇਂ ਗੀਤ ਦਾ ਪੋਸਟਰ ਸੋਸ਼ਲ ਮੀਡੀਆ ‘ਤੇ ਰਿਲੀਜ਼ ਕੀਤਾ ਹੈ ਅਤੇ ਦੀਵਾਲੀ ‘ਤੇ ਪ੍ਰਸ਼ੰਸਕ ਇਸ ਗੀਤ ਨੂੰ ਸੁਣ ਸਕਣਗੇ।



ਮੂਸੇਵਾਲਾ ਦੀ ਮੌਤ ਤੋਂ ਬਾਅਦ ਰਿਲੀਜ਼ ਹੋਣ ਵਾਲਾ ਇਹ ਪੰਜਵਾਂ ਗੀਤ ਹੈ।