ਸਿੱਧੂ ਮੂਸੇਵਾਲਾ ਦੇ ਫੈਨਜ਼ ਲਈ ਖੁਸ਼ਖਬਰੀ ਹੈ। ਮੂਸੇਵਾਲਾ ਦਾ ਸਾਲ 2024 ਦਾ ਪਹਿਲਾ ਗਾਣਾ ਰਿਲੀਜ਼ ਹੋ ਗਿਆ ਹੈ। ਇਹ ਗਾਣਾ ਹੈ 'ਡਰਿੱਪੀ'। ਜਿਸ ਨੂੰ ਮੂਸੇਵਾਲਾ ਨੇ ਆਪਣੀ ਆਵਾਜ਼ ਦਿੱਤੀ ਹੈ। ਗੀਤ ਨੂੰ ਕਾਫੀ ਪਸੰਦ ਕੀਤਾ ਗਿਆ ਹੈ। ਯੂਟਿਊਬ 'ਤੇ ਗਾਣੇ ਦੀ ਲਾਈਵ ਸਟ੍ਰੀਮਿੰਗ ਕੀਤੀ ਗਈ ਅਤੇ ਫੈਨਜ਼ ਨੇ ਕਮੈਂਟ ਕਰਕੇ ਆਪਣੇ ਚਹੇਤੇ ਸਟਾਰ 'ਤੇ ਖੂਬ ਪਿਆਰ ਦੀ ਬਰਸਾਤ ਕੀਤੀ। ਸਿੱਧੂ ਮੂਸੇਵਾਲਾ ਦੇ ਇਸ ਨਵੇਂ ਗਾਣੇ ਦਾ ਫੈਨਜ਼ ਬੇਸਵਰੀ ਨਾਲ ਇੰਤਜ਼ਾਰ ਕਰ ਰਹੇ ਸਨ। ਇਸ ਦਾ ਪਤਾ ਮੂਸੇਵਾਲਾ ਦੇ ਯੂਟਿਊਬ ਅਕਾਊਂਟ ਨੂੰ ਦੇਖ ਕੇ ਲੱਗਦਾ ਹੈ। ਉਸ ਦੇ ਯੂਟਿਊਬ 'ਤੇ ਇਸ ਗਾਣੇ ਦੀ ਰਿਲੀਜ਼ ਲਈ ਹਜ਼ਾਰਾਂ ਲੋਕ ਇੰਤਜ਼ਾਰ ਕਰ ਰਹੇ ਸਨ। ਇਸ ਗਾਣੇ 'ਚ ਮੂਸੇਵਾਲਾ ਨੇ ਵਿਦੇਸ਼ ਰੈਪਰਾਂ ਮਰਸੀ ਤੇ ਪੇਸਲੀ ਨਾਲ ਕੋਲੈਬ ਕੀਤਾ ਸੀ। ਇਹ ਦੋਵੇਂ ਹੀ ਰੈਪ ਦੀ ਦੁਨੀਆ ਦੇ ਦਿੱਗਜ ਸਟਾਰਜ਼ ਹਨ। ਦੱਸ ਦਈਏ ਕਿ ਖਬਰ ਲਿਖੇ ਜਾਣ ਤੱਕ ਇਸ ਗਾਣੇ ਨੂੰ ਕੁੱਝ ਹੀ ਮਿੰਟਾਂ 'ਚ ਢਾਈ ਲੱਖ ਤੋਂ ਵੀ ਜ਼ਿਆਦਾ ਲੋਕ ਦੇਖ ਚੁੱਕੇ ਹਨ। ਕਾਬਿਲੇਗ਼ੌਰ ਹੈ ਕਿ ਸਿੱਧੂ ਮੂਸੇਵਾਲਾ ਦੇ ਮਰਨ ਉਪਰੰਤ ਉਸ ਦੇ ਕਈ ਗਾਣੇ ਰਿਲੀਜ਼ ਹੋ ਰਹੇ ਹਨ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਸੀ ਕਿ ਉਹ ਆਪਣੇ ਪੁੱਤਰ ਦੇ ਗਾਣਿਆਂ ਨੂੰ ਰਿਲੀਜ਼ ਕਰਦੇ ਰਹਿਣਗੇ, ਤਾਂ ਕਿ ਉਸ ਦੇ ਚਾਹੁਣ ਵਾਲਿਆ ਨੂੰ ਉਸ ਦੇ ਹੋਣ ਦਾ ਅਹਿਸਾਸ ਹੁੰਦਾ ਰਹੇ।