ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਖੁਸ਼ਖਬਰੀ ਹੈ। ਮੂਸੇਵਾਲਾ ਦਾ ਨਵਾਂ ਗਾਣਾ ਜਲਦ ਰਿਲੀਜ਼ ਹੋਣ ਵਾਲਾ ਹੈ। ਇਸ ਗਾਣੇ 'ਚ ਮੂਸੇਵਾਲਾ ਦੀ ਬਰਨਾ ਬੁਆਏ ਤੇ ਸਟੀਲ ਬੈਂਗਲਜ਼ ਦੀ ਕੋਲੈਬੋਰੇਸ਼ਨ ਹੋਈ ਸੀ। ਇਸੇ ਸਿਲਸਿਲੇ 'ਚ ਕੁੱਝ ਮਹੀਨੇ ਪਹਿਲਾਂ ਮੂਸੇਵਾਲਾ ਦੇ ਮਾਤਾ ਪਿਤਾ ਇੰਗਲੈਂਡ ਗਏ ਹੋਏ ਸੀ ਅਤੇ ਬਰਨਾ ਬੁਆਏ ਤੇ ਸਟੀਲ ਬੈਂਗਲਜ਼ ਨਾਲ ਮੁਲਾਕਾਤ ਵੀ ਕੀਤੀ ਸੀ। ਇਸ ਤੋਂ ਬਾਅਦ ਸਟੀਲ ਬੈਂਗਲਜ਼ ਨੇ ਗਾਣਾ ਰਿਲੀਜ਼ ਕਰਨ ਦਾ ਐਲਾਨ ਕੀਤਾ ਸੀ। ਸਟੀਲ ਬੈਂਗਲਜ਼ ਨੇ ਖ਼ੁਲਾਸਾ ਕੀਤਾ ਸੀ ਕਿ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਅਤੇ ਬਰਨਾ ਬੁਆਏ ਦਾ ਗੀਤ 'ਮੇਰਾ ਨਾਂ' ਤਿਆਰ ਹੈ। ਉਸ ਸਮੇਂ ਇਸ ਗਾਣੇ ਦੀ ਰਿਲੀਜ਼ ਡੇਟ ਸਾਹਮਣੇ ਨਹੀਂ ਆਈ ਸੀ, ਪਰ ਹੁਣ ਗਾਣੇ ਨੂੰ 2 ਹਫਤਿਆਂ ਬਾਅਦ ਰਿਲੀਜ਼ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਸਟੀਲ ਬੈਂਗਲਜ਼ ਅਤੇ ਬਰਨਾ ਬੁਆਏ ਨੇ ਯੂਕੇ ਵਿੱਚ ਸਿੱਧੂ ਮੂਸੇਵਾਲਾ ਦੇ ਮਾਪਿਆਂ ਨਾਲ ਮੁਲਾਕਾਤ ਕੀਤੀ ਸੀ। ਇਸ ਦੇ ਨਾਲ ਹੀ ਸਟੀਲ ਨੇ ਸਿੱਧੂ ਦੇ ਅਗਲੇ ਗੀਤ “ਮੇਰਾ ਨਾਂ” ਦੀ ਘੋਸ਼ਣਾ ਕਰਦਿਆਂ ਸਿੱਧੂ ਦੇ ਮਾਪਿਆਂ ਨਾਲ ਮੁਲਾਕਾਤ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਸੀ। ਦੱਸ ਦਈਏ ਕਿ ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕਤਲ ਕਰ ਦਿੱਤਾ ਗਿਆ ਸੀ। ਉਸ ਦੇ ਮਰਨ ਉਪਰੰਤ ਵੀ ਲੋਕਾਂ ਦੇ ਦਿਲਾਂ ਸਿੱਧੂ ਲਈ ਦੀਵਾਨਗੀ ਹੈ।