ਪੰਜਾਬੀ ਅਦਾਕਾਰਾ ਸਿੰਮੀ ਚਾਹਲ ਕਿਸੇ ਜਾਣ ਪਛਾਣ ਦੀ ਮੋਹਤਾਜ ਨਹੀਂ ਹੈ।



ਅਦਾਕਾਰਾ ਨੇ ਆਪਣੇ ਫਿਲਮੀ ਕਰੀਅਰ 'ਚ ਪੰਜਾਬੀ ਇੰਡਸਟਰੀ ਨੂੰ ਇੱਕ ਤੋਂ ਵਧ ਕੇ ਇੱਕ ਹਿੱਟ ਫਿਲਮ ਦਿੱਤੀ ਹੈ।



ਅੱਜ ਸਿੰਮੀ ਚਾਹਲ ਆਪਣਾ 31ਵਾਂ ਜਨਮਦਿਨ ਮਨਾ ਰਹੀ ਹੈ।



ਇਸ ਮੌਕੇ ਅਦਾਕਾਰਾ ਨੇ ਆਪਣੀਆਂ ਬੇਹੱਦ ਖੂਬਸੂਰਤ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ।



ਇਨ੍ਹਾਂ ਤਸਵੀਰਾਂ 'ਚ ਉਹ ਗੂੜ੍ਹੇ ਗੁਲਾਬੀ ਰੰਗ ਦੀ ਸ਼ੌਰਟ ਡਰੈੱਸ 'ਚ ਨਜ਼ਰ ਆ ਰਹੀ ਹੈ।



ਸਿੰਪਲ ਲੁੱਕ 'ਚ ਵੀ ਸਿੰਮੀ ਬੇਹੱਦ ਖੂਬਸੂਰਤ ਲੱਗ ਰਹੀ ਹੈ।



ਦੱਸ ਦਈਏ ਕਿ ਅੱਜ ਯਾਨਿ 9 ਮਈ ਨੂੰ ਸਿੰਮੀ ਆਪਣਾ 31ਵਾਂ ਜਨਮਦਿਨ ਮਨਾ ਰਹੀ ਹੈ।



ਇਸ ਮੌਕੇ ਉਸ ਨੇ ਆਪਣੀਆਂ ਸਹੇਲੀਆਂ ਦੇ ਨਾਲ ਖੂਬ ਮਸਤੀ ਕੀਤੀ।



ਇਸ ਦੀਆਂ ਬੇਹੱਦ ਖੂਬਸੂਰਤ ਤਸਵੀਰਾਂ ਅਦਾਕਾਰਾ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ।



ਉਸ ਨੇ ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦਿਆਂ ਕੈਪਸ਼ਨ ਲਿਖੀ, 'ਮੇਰੀਆਂ ਸਹੇਲੀਆਂ ਨਾਲ ਜਨਮਦਿਨ। ਹੈਪੀ ਬਰਥਡੇ ਟੂ ਮੀ'।