ਪੰਜਾਬੀ ਗਾਇਕਾ ਗੁਰਲੇਜ਼ ਅਖਤਰ ਦੇ ਘਰ ਤੋਂ ਇੱਕ ਹੋਰ ਖੁਸ਼ਖਬਰੀ ਸਾਹਮਣੇ ਆ ਰਹੀ ਹੈ। ਉਨ੍ਹਾਂ ਦੀ ਛੋਟੀ ਭੈਣ ਅਤੇ ਗਾਇਕਾ ਜੈਸਮੀਨ ਅਖਤਰ ਦੁਲਹਣ ਬਣਨ ਜਾ ਰਹੀ ਹੈ। ਪੰਜਾਬੀ ਗਾਇਕਾ ਜੈਸਮੀਨ ਅਖਤਰ ਜੋਕਿ ਜਲਦ ਹੀ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੀ ਹੈ ਜਿਸ ਕਰਕੇ ਵਿਆਹ ਤੋਂ ਪਹਿਲਾਂ ਵਾਲੀਆਂ ਰਸਮਾਂ ਸ਼ੁਰੂ ਹੋ ਚੁੱਕੀਆਂ ਹਨ। ਹਾਲ ਵਿੱਚ ਜੈਸਮੀਨ ਦੀ BANGLE CEREMONY ਹੋਈ ਹੈ, ਜਿਸ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀਆਂ ਹਨ। ਇਸ ਰਸਮ ਵਿੱਚ ਕਈ ਪੰਜਾਬੀ ਕਲਾਕਾਰ ਨਜ਼ਰ ਆਏ। ਜਿਨ੍ਹਾਂ ਨੇ ਖੂਬ ਗੀਤ ਗਾਏ ਤੇ ਖੂਬ ਨੱਚ ਕੇ ਰੌਣਕਾਂ ਲਗਾਈਆਂ। ਗਾਇਕ ਜੈਸਮੀਨ ਅਖਤਰ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਇੱਕ ਪਿਆਰਾ ਜਿਹਾ ਵੀਡੀਓ ਵੀ ਫੈਨਜ਼ ਦੇ ਨਾਲ ਸਾਂਝਾ ਕੀਤਾ ਹੈ। ਇਸ ਪੋਸਟ ਉੱਤੇ ਕਲਾਕਾਰ ਤੇ ਪ੍ਰਸ਼ੰਸਕ ਵੀ ਕਮੈਂਟ ਕਰਕੇ ਵਧਾਈਆਂ ਦੇ ਰਹੇ ਹਨ। BANGLE CEREMONY ਦੀ ਇੱਕ ਖ਼ੂਬਸੂਰਤ ਤਸਵੀਰ, ਜਿਸ ਨੂੰ ਗਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਦੀ ਸਟੋਰੀ ਵਿੱਚ ਸ਼ੇਅਰ ਕੀਤਾ ਸੀ। ਜੈਸਮੀਨ ਅਖਤਰ ਨੇ ਵੀ ਆਪਣੀ ਵੱਡੀ ਭੈਣ ਵਾਂਗ ਪੰਜਾਬੀ ਮਿਊਜ਼ਿਕ ਜਗਤ 'ਚ ਚੰਗਾ ਨਾਂਅ ਬਣਾ ਲਿਆ ਹੈ। ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਮਿਊਜ਼ਿਕ ਜਗਤ ਨੂੰ ਦਿੱਤੇ ਹਨ।