Singer Kanwar Grewal Mother Death: ਪੰਜਾਬੀ ਗਾਇਕ ਕੰਵਰ ਗਰੇਵਾਲ ਦੇ ਘਰ ਤੋਂ ਬੁਰੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਗਾਇਕ ਦੀ ਮਾਤਾ ਮਨਜੀਤ ਕੌਰ ਇਸ ਦੁਨੀਆ ਤੋਂ ਹਮੇਸ਼ਾ ਲਈ ਰੁਖਸਤ ਹੋ ਗਈ ਹੈ। ਆਪਣੀ ਮਾਤਾ ਦੇ ਦੇਹਾਂਤ ਤੋਂ ਬਾਅਦ ਕਲਾਕਾਰ ਡੂੰਘੇ ਸਦਮੇ ਵਿੱਚ ਹੈ। ਦੱਸਿਆ ਜਾ ਰਿਹਾ ਹੈ ਕਿ ਗਾਇਕ ਦੇ ਮਾਤਾ ਮਨਜੀਤ ਕੌਰ ਲੰਬੇ ਸਮੇਂ ‘ਤੋਂ ਬੀਮਾਰ ਚੱਲ ਰਹੇ ਸਨ। ਉਨ੍ਹਾਂ ਨੇ ਮੁਹਾਲੀ ਦੇ ਹਸਪਤਾਲ ’ਚ ਆਖਰੀ ਸਾਹ ਲਏ ਹਨ। ਬਠਿੰਡਾ ਵਿਖੇ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ। ਜਾਣਕਾਰੀ ਮੁਤਾਬਿਕ ਇਸ ਸਮੇਂ ਕੰਵਰ ਗਰੇਵਾਲ ਆਸਟ੍ਰੇਲੀਆ ਦੇ ਵਿੱਚ ਚੱਲ ਰਹੇ ਇੱਕ ਪ੍ਰੋਗਰਾਮ ’ਚ ਸਨ। ਪਰ ਇਸ ਗੱਲ ਦਾ ਪਤਾ ਲੱਗਣ ਤੋਂ ਬਾਅਦ ਉਹ ਪੰਜਾਬ ਵਾਪਿਸ ਆ ਪਰਤ ਆਏ ਹਨ। ਭਲਕੇ ਉਨ੍ਹਾਂ ਦੀ ਮਾਤਾ ਦਾ ਸਸਕਾਰ ਕੀਤਾ ਜਾਵੇਗਾ। ਉਨ੍ਹਾਂ ਦੀ ਮਾਤਾ ਦੇ ਦੇਹਾਂਤ ਤੋਂ ਬਾਅਦ ਪੂਰੇ ਪਰਿਵਾਰ ਸਣੇ ਪਿੰਡ ਵਿੱਚ ਸੋਗ ਦਾ ਮਾਹੌਲ ਬਣਿਆ ਹੋਇਆ ਹੈ। ਦੱਸਣਯੋਗ ਹੈ ਕਿ ਕੰਵਰ ਗਰੇਵਾਲ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਸਿਤਾਰਿਆਂ ਵਿੱਚੋਂ ਇੱਕ ਹੈ। ਉਹ ਲੰਬੇ ਸਮੇਂ ਤੋਂ ਦੇਸ਼ ਅਤੇ ਵਿਦੇਸ਼ ਬੈਠੇ ਪ੍ਰਸ਼ੰਸਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਪੰਜਾਬੀ ਗਾਇਕ ਨੇ ਹੁਣ ਤੱਕ ਪੰਜਾਬੀ ਸੰਗੀਤ ਜਗਤ ਨੂੰ ਇੱਕ ਤੋਂ ਵੱਧ ਇੱਕ ਕਈ ਸੁਪਰਹਿੱਟ ਗੀਤ ਦਿੱਤੇ ਹਨ। ਫਿਲਹਾਲ ਉਹ ਵਿਦੇਸ਼ ਵਿੱਚ ਆਪਣੇ ਗੀਤਾਂ ਰਾਹੀਂ ਪ੍ਰਸ਼ੰਸਕਾਂ ਦਾ ਮਨੋਰੰਜਨ ਕਰ ਰਹੇ ਸੀ ਕਿ ਅਚਾਨਕ ਉਨ੍ਹਾਂ ਦੇ ਮਾਤਾ ਦੇ ਦੇਹਾਂਤ ਹੋ ਗਿਆ। ਇਸ ਦੁਖਦ ਪਲ ਵਿੱਚ ਕਲਾਕਾਰ ਡੂੰਘੇ ਸਦਮੇ ਵਿੱਚ ਹੈ।