Ninja Celebrates Son's First Birthday: ਪੰਜਾਬੀ ਗਾਇਕ ਨਿੰਜਾ ਅੱਜ ਆਪਣੇ ਪੁੱਤਰ ਨਿਸ਼ਾਨ ਦਾ ਪਹਿਲਾ ਜਨਮਦਿਨ ਮਨਾ ਰਹੇ ਹਨ। ਜੀ ਹਾਂ, ਇਸੇ ਨਾਲ ਗਾਇਕ ਦਾ ਪੁੱਤਰ ਇੱਕ ਸਾਲ ਦਾ ਹੋ ਗਿਆ ਹੈ। ਇਸ ਮੌਕੇ ਗਾਇਕ ਵੱਲੋਂ ਆਪਣੇ ਪਰਿਵਾਰ ਨਾਲ ਬੇਹੱਦ ਖਾਸ ਤਸਵੀਰਾਂ ਸ਼ੇਅਰ ਕੀਤੀਆਂ ਗਈਆਂ ਹਨ। ਜਿਨ੍ਹਾਂ ਨੇ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ। ਇਨ੍ਹਾਂ ਤਸਵੀਰਾਂ ਵਿੱਚ ਨਿੰਜਾ ਸਣੇ ਪਤਨੀ ਅਤੇ ਪੁੱਤਰ ਨਿਸ਼ਾਨ ਬਲੈਕ ਲੁੱਕ ਵਿੱਚ ਵਿਖਾਈ ਦੇ ਰਹੇ ਹਨ। ਪੰਜਾਬੀ ਗਾਇਕ ਨਿੰਜਾ ਨੇ ਇਹ ਤਸਵੀਰਾਂ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਸ਼ੇਅਰ ਕਰਦੇ ਹੋਏ ਲਿਖਿਆ, ਸਾਡੇ ਪਰਿਵਾਰ ਲਈ ਖੁਸ਼ੀਆਂ ਲੈ ਕੇ ਆਉਣ ਵਾਲੇ ਨੂੰ ਜਨਮ ਦਿਨ ਮੁਬਾਰਕ #firstbirthday #nishaan ਗਾਇਕ ਦੇ ਪੁੱਤਰ ਨਿਸ਼ਾਨ ਨੂੰ ਪ੍ਰਸ਼ੰਸਕਾਂ ਦੇ ਨਾਲ-ਨਾਲ ਫਿਲਮੀ ਸਿਤਾਰਿਆਂ ਵੱਲੋਂ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਦੱਸ ਦੇਈਏ ਕਿ ਨਿੰਜਾ ਦੇ ਘਰ ਕਰੀਬ ਇੱਕ ਸਾਲ ਪਹਿਲਾਂ ਅੱਜ ਯਾਨਿ 9 ਸਤੰਬਰ ਨੂੰ ਪੁੱਤਰ ਨਿਸ਼ਾਨ ਦਾ ਜਨਮ ਹੋਇਆ ਸੀ। ਜਿਸ ਦੀ ਜਾਣਕਾਰੀ ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸ਼ੇਅਰ ਕੀਤੀ ਸੀ। ਵਰਕਫਰੰਟ ਦੀ ਗੱਲ ਕਰੀਏ ਤਾਂ ਗਾਇਕੀ ਦੇ ਨਾਲ-ਨਾਲ ਨਿੰਜਾ ਆਪਣੀ ਅਦਾਕਾਰੀ ਰਾਹੀਂ ਵੀ ਪ੍ਰਸ਼ੰਸਕਾਂ ਦਾ ਦਿਲ ਜਿੱਤਦਾ ਆ ਰਿਹਾ ਹੈ। ਉਨ੍ਹਾਂ ਦੀ ਅਦਾਕਾਰੀ ਨੂੰ ਵੀ ਬਹੁਤ ਜ਼ਿਆਦਾ ਸਰਾਹਿਆ ਜਾ ਰਿਹਾ ਹੈ। ਪੰਜਾਬੀ ਗਾਇਕ ਹੁਣ ਤੱਕ ਕਈ ਫਿਲਮਾਂ ਵਿੱਚ ਆਪਣੀ ਅਦਾਕਾਰੀ ਦਾ ਜਲਵਾ ਦਿਖਾ ਚੁੱਕਿਆ ਹੈ। ਪੰਜਾਬੀ ਗਾਇਕ ਨਿੰਜਾ ਫਿਲਮ ਜ਼ਿੰਦਗੀ ਜ਼ਿੰਦਾਬਾਦ 27 ਅਕਤੂਬਰ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਕੀਤੀ ਜਾਵੇਗੀ। ਇਸ ਤੋਂ ਇਲਾਵਾ ਫਿਲਮ ਫੇਰ ਮਾਮਲਾ ਗੜਬੜ ਹੈ ਦੀ ਗੱਲ ਕਰਿਏ ਤਾਂ ਇਸ ਵਿੱਚ ਅਦਾਕਾਰਾ Prreit Kamal ਪੰਜਾਬੀ ਕਲਾਕਾਰ ਨਿੰਜਾ ਨਾਲ ਸਕ੍ਰੀਨ ਸ਼ੇਅਰ ਕਰਦੇ ਹੋਏ ਦਿਖਾਈ ਦੇਵੇਗੀ।