ਪੰਜਾਬੀ ਗਾਇਕ ਸ਼ੁਭ ਦਾ 23 ਸਤੰਬਰ ਤੋਂ ਭਾਰਤ ਵਿੱਚ ਸ਼ੁਰੂ ਹੋਣ ਵਾਲਾ ਸੰਗੀਤਕ ਟੂਰ ‘ਸਟਿਲ ਰੋਲਿਨ’ ਰੱਦ ਹੋ ਗਿਆ। ਹੁਣ ਪਹਿਲੀ ਵਾਰ ਸ਼ੁਭ ਦਾ ਅਧਿਕਾਰਤ ਬਿਆਨ ਸਾਹਮਣੇ ਆਇਆ ਹੈ।



ਸ਼ੁਭ ਦਾ ਇੰਡੀਆ ਮਿਊਜ਼ਿਕ ਟੂਰ ਰੱਦ ਹੋਣ ਮਗਰੋਂ ਪਹਿਲਾਂ ਬਿਆਨ ਸਾਹਮਣੇ ਆਇਆ ਹੈ। ਸ਼ੁਭ ਨੇ ਆਪਣੇ ਇੰਸਟਾਗ੍ਰਾਮ 'ਤੇ ਬਹੁਤ ਹੀ ਭਾਵੁਕ ਪੋਸਟ ਸਾਂਝੀ ਕੀਤੀ ਹੈ।



ਮੈਂ ਭਾਰਤ ਵਿੱਚ ਆਪਣੇ ਦੌਰੇ ਦੇ ਰੱਦ ਹੋਣ ਤੋਂ ਬਹੁਤ ਨਿਰਾਸ਼ ਹਾਂ। ਮੈਂ ਆਪਣੇ ਦੇਸ਼ ਵਿੱਚ, ਆਪਣੇ ਹੀ ਲੋਕਾਂ ਦੇ ਸਾਹਮਣੇ ਪ੍ਰਦਰਸ਼ਨ ਕਰਨ ਲਈ ਬਹੁਤ ਉਤਸ਼ਾਹਿਤ ਸੀ।



ਤਿਆਰੀਆਂ ਜ਼ੋਰਾਂ 'ਤੇ ਸਨ ਅਤੇ ਮੈਂ ਪਿਛਲੇ ਦੋ ਮਹੀਨਿਆਂ ਤੋਂ ਪੂਰੇ ਦਿਲ ਅਤੇ ਰੂਹ ਨਾਲ ਅਭਿਆਸ ਕਰ ਰਿਹਾ ਸੀ। ਅਤੇ ਮੈਂ ਬਹੁਤ ਉਤਸ਼ਾਹਿਤ, ਖੁਸ਼ ਅਤੇ ਪ੍ਰਦਰਸ਼ਨ ਕਰਨ ਲਈ ਤਿਆਰ ਸੀ। ਪਰ ਮੈਨੂੰ ਲਗਦਾ ਹੈ ਕਿ ਕਿਸਮਤ ਦੀਆਂ ਹੋਰ ਯੋਜਨਾਵਾਂ ਨੇ।



ਉਨ੍ਹਾਂ ਨੇ ਅੱਗੇ ਲਿਖਿਆ, 'ਭਾਰਤ ਵੀ ਮੇਰਾ ਦੇਸ਼ ਹੈ, ਮੇਰਾ ਜਨਮ ਇੱਥੇ ਹੋਇਆ ਹੈ...ਪੰਜਾਬ ਮੇਰੀ ਆਤਮਾ ਹੈ, ਪੰਜਾਬ ਮੇਰੇ ਖੂਨ ਵਿੱਚ ਹੈ, ਪੰਜਾਬੀਆਂ ਨੂੰ ਦੇਸ਼ ਭਗਤੀ ਦਾ ਸਬੂਤ ਦੇਣ ਦੀ ਲੋੜ ਨਹੀਂ, ਪੰਜਾਬੀਆਂ ਦੀਆਂ ਕੁਰਬਾਨੀਆਂ ਇਤਿਹਾਸ ਵਿੱਚ ਦਰਜ ਹਨ...ਦੇਸ਼ ਦੀ ਆਜ਼ਾਦੀ ਲਈ ਪੰਜਾਬੀਆਂ ਨੇ ਕੁਰਬਾਨੀਆਂ ਦਿੱਤੀਆਂ ਹਨ।



ਅਤੇ ਪੰਜਾਬ ਮੇਰੀ ਰੂਹ ਹੈ, ਪੰਜਾਬ ਮੇਰੇ ਖ਼ੂਨ ਵਿੱਚ ਹੈ। ਮੈਂ ਅੱਜ ਜੋ ਵੀ ਹਾਂ, ਪੰਜਾਬੀ ਹੋਣ ਕਰਕੇ ਹਾਂ। ਪੰਜਾਬੀਆਂ ਨੂੰ ਦੇਸ਼ ਭਗਤੀ ਦਾ ਸਬੂਤ ਦੇਣ ਦੀ ਲੋੜ ਨਹੀਂ। ਇਤਿਹਾਸ ਦੇ ਹਰ ਮੋੜ 'ਤੇ ਪੰਜਾਬੀਆਂ ਨੇ ਇਸ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ।



ਇਸ ਲਈ ਮੇਰੀ ਨਿਮਰਤਾ ਸਹਿਤ ਬੇਨਤੀ ਹੈ ਕਿ ਤੁਸੀਂ ਹਰ ਪੰਜਾਬੀ ਨੂੰ ਵੱਖਵਾਦੀ ਜਾਂ ਦੇਸ਼ ਵਿਰੋਧੀ ਕਰਾਰ ਦੇਣ ਤੋਂ ਬਚੋ।



ਮੇਰੀ ਸਟੋਰੀ 'ਤੇ ਉਸ ਪੋਸਟ ਨੂੰ ਦੁਬਾਰਾ ਸਾਂਝਾ ਕਰਨ ਦਾ ਮੇਰਾ ਇਰਾਦਾ ਸਿਰਫ਼ ਪੰਜਾਬ ਲਈ ਪ੍ਰਾਰਥਨਾ ਕਰਨਾ ਸੀ ਕਿਉਂਕਿ ਰਾਜ ਭਰ ਵਿੱਚ ਬਿਜਲੀ ਅਤੇ ਇੰਟਰਨੈਟ ਬੰਦ ਹੋਣ ਦੀਆਂ ਖਬਰਾਂ ਸਨ।



ਇਸ ਪਿੱਛੇ ਕੋਈ ਹੋਰ ਵਿਚਾਰ ਨਹੀਂ ਸੀ ਅਤੇ ਯਕੀਨਨ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਮੇਰਾ ਇਰਾਦਾ ਨਹੀਂ ਸੀ।



ਪਰ ਮੈਨੂੰ ਗੁਰਾਂ ਨੇ ਸਿਖਾਇਆ ਹੈ ਕਿ ਨਾ ਡਰਨਾ ਹੈ ਤੇ ਨਾ ਹੀ ਕਿਸੇ ਦੇ ਡਰਾਵੇ 'ਚ ਆਉਣਾ ਹੈ, ਜੋ ਪੰਜਾਬੀਅਤ ਸਿਖਾਉਂਦੀ ਹੈ। ਮੈਂ ਸਖ਼ਤ ਮਿਹਨਤ ਕਰਦਾ ਰਹਾਂਗੇ। ਮੈਂ ਤੇ ਮੇਰੀ ਟੀਮ ਛੇਤੀ ਹੀ ਤਕੜੇ ਤੇ ਮਜ਼ਬੂਤ ਹੋ ਕੇ ਆਵਾਂਗੇ।