ਕੌਮਾਂਤਰੀ ਬਾਜ਼ਾਰ (International market) 'ਚ ਕੱਚੇ ਤੇਲ ਦੀਆਂ ਕੀਮਤਾਂ (crude oil prices) 'ਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ।



ਸੋਮਵਾਰ ਸਵੇਰੇ ਕਰੀਬ 7 ਵਜੇ ਡਬਲਯੂਟੀਆਈ ਕਰੂਡ (WTI Crude) 76.38 ਡਾਲਰ ਪ੍ਰਤੀ ਬੈਰਲ 'ਤੇ ਵਿਕ ਰਿਹਾ ਹੈ। ਇਸ ਦੇ ਨਾਲ ਹੀ ਬ੍ਰੈਂਟ ਕਰੂਡ 81.76 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਹੈ।



ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ (oil marketing companies) ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ।



ਭਾਰਤ ਵਿੱਚ, ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ। ਜੂਨ 2017 ਤੋਂ ਪਹਿਲਾਂ, ਕੀਮਤ ਸੰਸ਼ੋਧਨ ਹਰ 15 ਦਿਨਾਂ ਬਾਅਦ ਕੀਤਾ ਜਾਂਦਾ ਸੀ।



ਮਹਾਰਾਸ਼ਟਰ 'ਚ ਪੈਟਰੋਲ 25 ਪੈਸੇ ਅਤੇ ਡੀਜ਼ਲ 24 ਪੈਸੇ ਸਸਤਾ ਹੋ ਗਿਆ ਹੈ। ਰਾਜਸਥਾਨ 'ਚ ਪੈਟਰੋਲ 21 ਪੈਸੇ ਅਤੇ ਡੀਜ਼ਲ 20 ਪੈਸੇ ਸਸਤਾ ਹੋ ਗਿਆ ਹੈ।



ਇਸ ਤੋਂ ਇਲਾਵਾ ਓਡੀਸ਼ਾ, ਤੇਲੰਗਾਨਾ, ਹਿਮਾਚਲ ਪ੍ਰਦੇਸ਼ ਅਤੇ ਕੇਰਲ ਵਿੱਚ ਵੀ ਤੇਲ ਸਸਤਾ ਹੋ ਗਿਆ ਹੈ।



ਦੂਜੇ ਪਾਸੇ ਹਰਿਆਣਾ 'ਚ ਪੈਟਰੋਲ 18 ਪੈਸੇ ਅਤੇ ਡੀਜ਼ਲ 17 ਪੈਸੇ ਮਹਿੰਗਾ ਹੋ ਗਿਆ ਹੈ। ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਮਾਮੂਲੀ ਵਾਧਾ ਗੁਜਰਾਤ, ਕਰਨਾਟਕ, ਉੱਤਰ ਪ੍ਰਦੇਸ਼ ਅਤੇ ਪੱਛਮੀ ਬੰਗਾਲ ਵਿੱਚ ਵੀ ਦਿਖਾਈ ਦੇ ਰਿਹਾ ਹੈ।