ਸੋਨਮ ਬਾਜਵਾ ਅੱਜ ਦੀ ਡੇਟ 'ਚ ਪੰਜਾਬੀ ਇੰਡਸਟਰੀ ਦੀ ਟੌਪ ਅਭਿਨੇਤਰੀ ਹੈ। ਇਹੀ ਨਹੀਂ ਉਹ ਇੰਡਸਟਰੀ ਦੀ ਸਭ ਤੋਂ ਮਹਿੰਗੀ ਅਦਾਕਾਰਾ ਵੀ ਹੈ। ਉਹ ਆਪਣੀ ਦਮਦਾਰ ਐਕਟਿੰਗ ਤੇ ਖੂਬਸੂਰਤ ਲੁੱਕ ਨੂੰ ਲੈਕੇ ਚਰਚਾ 'ਚ ਰਹਿੰਦੀ ਹੈ। ਇਸ ਦੇ ਨਾਲ ਨਾਲ ਸੋਨਮ ਬਾਜਵਾ ਸੋਸ਼ਲ ਮੀਡੀਆ 'ਤੇ ਆਪਣੇ ਫੈਨਜ਼ ਦਾ ਮਨੋਰੰਜਨ ਕਰਦੀ ਰਹਿੰਦੀ ਹੈ। ਉਹ ਆਪਣੀਆਂ ਖੂਬਸੂਰਤ ਤਸਵੀਰਾਂ ਤੇ ਵੀਡੀਓਜ਼ ਫੈਨਜ਼ ਦੇ ਨਾਲ ਸ਼ੇਅਰ ਕਰਦੀ ਰਹਿੰਦੀ ਹੈ। ਫਿਲਹਾਲ ਸੋਨਮ ਬਾਜਵਾ ਦੀਆਂ ਨਵੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਜ਼ਬਰਦਸਤ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਹਨ। ਸੋਨਮ ਬਾਜਵਾ ਨੇ ਲਾਲ ਰੰਗ ਦੀ ਸਾੜੀ 'ਚ ਆਪਣੀ ਬਿਲਕੁਲ ਤਾਜ਼ਾ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜੋ ਕਿ ਹੁਣ ਵਾਇਰਲ ਹੋ ਰਹੀਆਂ ਹਨ। ਕੁੱਝ ਘੰਟਿਆਂ 'ਚ ਸੋਨਮ ਦੀਆਂ ਤਸਵੀਰਾਂ ਨੂੰ 1 ਮਿਲੀਅਨ ਤੋਂ ਵੀ ਜ਼ਿਆਦਾ ਲਾਈਕਸ ਮਿਲੇ ਹਨ। ਇਹੀ ਨਹੀਂ ਫੈਨਜ਼ ਸੋਨਮ ਦੀਆਂ ਇਨ੍ਹਾਂ ਤਸਵੀਰਾਂ ਦੇ ਕਾਇਲ ਹੋ ਰਹੇ ਹਨ। ਉਹ ਕਮੈਂਟ ਕਰਕੇ ਅਦਾਕਾਰਾ ਦੀਆਂ ਤਸਵੀਰਾਂ 'ਤੇ ਪਿਆਰ ਦੀ ਬਰਸਾਤ ਕਰ ਰਹੇ ਹਨ। ਇਸ ਦੇ ਨਾਲ ਨਾਲ ਸੋਨਮ ਬਾਜਵਾ ਨੇ ਲਾਲ ਸਾੜੀ 'ਚ ਇੱਕ ਵੀਡੀਓ ਵੀ ਸ਼ੇਅਰ ਕੀਤਾ ਸੀ, ਜਿਸ ਵਿੱਚ ਫੈਨਜ਼ ਸੋਨਮ ਦੀਆਂ ਕਾਤਲ ਅਦਾਵਾਂ 'ਤੇ ਦਿਲ ਹਾਰ ਬੈਠੇ ਹਨ। ਸੋਨਮ ਦੇ ਵੀਡੀਓ ਨੂੰ 1 ਮਿਲੀਅਨ ਤੋਂ ਜ਼ਿਆਦਾ ਲਾਈਕਸ ਮਿਲੇ ਹਨ। ਦੇਖੋ ਇਹ ਵੀਡੀਓ: