ਸੋਨਮ ਨੇ ਹਾਲ ਹੀ 'ਚ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ ਇਨ੍ਹਾਂ ਤਸਵੀਰਾਂ 'ਚ ਸੋਨਮ ਕਪੂਰ ਆਫ ਸ਼ੋਲਡਰ ਮਿਡੀ ਡਰੈੱਸ 'ਚ ਨਜ਼ਰ ਆ ਰਹੀ ਹੈ ਇਸ ਨੀਲੇ ਰੰਗ ਦੇ ਪਹਿਰਾਵੇ ਵਿੱਚ ਅਭਿਨੇਤਰੀ ਬਿਲਕੁਲ ਡਿਜ਼ਨੀ ਪ੍ਰਿੰਸੇਸ ਵਾਂਗ ਲੱਗ ਰਹੀ ਹੈ ਬਾਲੀਵੁੱਡ ਅਦਾਕਾਰਾ ਸੋਨਮ ਕਪੂਰ ਨੂੰ ਫੈਸ਼ਨ ਆਈਕਨ ਵਜੋਂ ਜਾਣਿਆ ਜਾਂਦਾ ਹੈ ਅਦਾਕਾਰਾ ਸੋਨਮ ਕਪੂਰ ਦੀ ਸਟਾਈਲਿੰਗ ਸੈਂਸ ਨੂੰ ਲੋਕ ਕਾਫੀ ਪਸੰਦ ਕਰਦੇ ਹਨ ਅਦਾਕਾਰਾ ਅਕਸਰ ਫੈਨਜ਼ ਨਾਲ ਆਪਣੀਆਂ ਸਟਾਈਲਿਸ਼ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ ਅਦਾਕਾਰਾ ਨੇ ਆਪਣੇ ਹੱਥਾਂ 'ਤੇ ਲੈਦਰ ਦੇ ਦਸਤਾਨੇ ਤੇ ਪੈਰਾਂ 'ਤੇ ਲੈਦਰ ਦੇ ਬੂਟ ਪਾਏ ਹੋਏ ਹਨ ਅਭਿਨੇਤਰੀ ਨੇ ਸਮੋਕੀ ਮੇਕਅੱਪ ਤੇ ਓਪਨ ਹੇਅਰਸਟਾਈਲ ਨਾਲ ਆਪਣੇ ਲੁੱਕ ਨੂੰ ਪੂਰਾ ਕੀਤਾ ਅਦਾਕਾਰਾ ਸੋਨਮ ਕਪੂਰ ਦੇ ਇਸ ਲੁੱਕ ਨੂੰ ਉਸ ਦੇ ਪ੍ਰਸ਼ੰਸਕ ਕਾਫੀ ਪਸੰਦ ਕਰ ਰਹੇ ਹਨ ਪੋਸਟ ਦੇ ਕਮੈਂਟ ਸੈਕਸ਼ਨ 'ਚ ਉਨ੍ਹਾਂ ਦੇ ਪ੍ਰਸ਼ੰਸਕ ਉਨ੍ਹਾਂ ਦੀ ਕਾਫੀ ਤਾਰੀਫ ਕਰ ਰਹੇ ਹਨ