Social Media Negative impact on children: ਅਮਰੀਕਾ ਵਿੱਚ ਫੇਸਬੁੱਕ ਤੇ ਇੰਸਟਾਗ੍ਰਾਮ ਖਿਲਾਫ ਆਵਾਜ਼ ਉੱਠੀ ਹੈ। ਇਹ ਆਵਾਜ਼ ਸਰਕਾਰਾਂ ਵੱਲੋਂ ਹੀ ਉਠਾਈ ਗਈ ਹੈ।



ਅਮਰੀਕੀਆਂ ਦਾ ਮੰਨਣਾ ਹੈ ਕਿ ਇੰਸਟਾਗ੍ਰਾਮ ਤੇ ਫੇਸਬੁੱਕ ਦਾ ਬੱਚਿਆਂ ਉੱਪਰ ਮਾੜਾ ਅਸਰ ਪੈ ਰਿਹਾ ਹੈ। ਇਸ ਲਈ 33 ਹੋਰ ਰਾਜਾਂ ਨੇ ਕੰਪਨੀ ਖਿਲਾਫ ਮੁਕੱਦਮਾ ਠੋਕ ਦਿੱਤਾ ਹੈ।



ਇਸ ਤਰ੍ਹਾਂ ਕੰਪਨੀ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਵਾਲੇ ਸੂਬਿਆਂ ਦੀ ਗਿਣਤੀ 41 ਹੋ ਗਈ ਹੈ। ਦਰਅਸਲ ਨਿਊਯਾਰਕ ਤੇ ਕੈਲੀਫੋਰਨੀਆ ਸਮੇਤ ਅਮਰੀਕਾ ਦੇ ਕਈ ਰਾਜਾਂ ਨੇ ਮੇਟਾ ਪਲੇਟਫਾਰਮ ਇੰਕ ਖ਼ਿਲਾਫ਼ ਮੁਕੱਦਮਾ ਦਾਇਰ ਕੀਤਾ ਹੈ।



ਜਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਉਹ ਜਾਣਬੁੱਝ ਕੇ ਇੰਸਟਾਗ੍ਰਾਮ ਤੇ ਫੇਸਬੁੱਕ ਲਈ ਅਜਿਹੇ ਫੀਚਰ ਤਿਆਰ ਕਰ ਰਹੇ ਹਨ,



ਜੋ ਬੱਚਿਆਂ ਨੂੰ ਕੰਪਨੀ ਦੇ ਸੋਸ਼ਲ ਮੀਡੀਆ ਪਲੇਟਫਾਰਮ ਦੇ ਆਦੀ ਬਣਾਉਂਦੇ ਹਨ ਤੇ ਨੌਜਵਾਨਾਂ ਨੂੰ ਨੁਕਸਾਨ ਪਹੁੰਚਾਉਂਦੇ ਹਨ ਤੇ ਨਾਲ ਹੀ ਉਨ੍ਹਾਂ ਵਿੱਚ ਮਾਨਸਿਕ ਸਿਹਤ ਨਾਲ ਜੁੜੀਆਂ ਸਮੱਸਿਆਵਾਂ ਪੈਦਾ ਕਰਦੇ ਹਨ।



ਹਾਸਲ ਜਾਣਕਾਰੀ ਮੁਤਾਬਕ 33 ਰਾਜਾਂ ਦੀ ਤਰਫੋਂ ਕੈਲੀਫੋਰਨੀਆ ਦੀ ਸੰਘੀ ਅਦਾਲਤ ਵਿੱਚ ਦਾਇਰ ਕੀਤੇ ਮੁਕੱਦਮੇ ਵਿੱਚ ਦਾਅਵਾ ਕੀਤਾ ਗਿਆ ਹੈ



ਕਿ ਮੇਟਾ ਨਿਯਮ ਦੀ ਉਲੰਘਣਾ ਕਰਦੇ ਹੋਏ 13 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦਾ ਡਾਟਾ ਉਨ੍ਹਾਂ ਦੇ ਮਾਪਿਆਂ ਦੀ ਸਹਿਮਤੀ ਤੋਂ ਬਿਨਾ ਇਕੱਠਾ ਕਰਦੀ ਹੈ।



ਇਸ ਤੋਂ ਇਲਾਵਾ ਨੌਂ ਅਟਾਰਨੀ ਜਨਰਲ ਵੀ ਆਪੋ-ਆਪਣੇ ਸੂਬਿਆਂ ਵਿੱਚ ਮੇਟਾ ਵਿਰੁੱਧ ਮੁਕੱਦਮੇ ਦਾਇਰ ਕਰ ਰਹੇ ਹਨ, ਜਿਸ ਨਾਲ ਕੰਪਨੀ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਵਾਲੇ ਸੂਬਿਆਂ ਦੀ ਗਿਣਤੀ 41 ਹੋ ਗਈ ਹੈ।



ਇਸ ਦੌਰਾਨ ਮੇਟਾ ਨੇ ਬਿਆਨ ਜਾਰੀ ਕਰਕੇ ਕਿਹਾ ਕਿ ਕੰਪਨੀ ਇਹ ਇੰਟਰਨੈੱਟ ‘ਤੇ ਅੱਲੜਾਂ ਨੂੰ ਸੁਰੱਖਿਅਤ ਤੇ ਸਕਾਰਾਤਮਕ ਅਨੁਭਵ ਪ੍ਰਦਾਨ ਕਰਨ ਲਈ ਅਟਾਰਨੀ ਜਨਰਲ ਦੀ ਵਚਨਬੱਧਤਾ ਦਾ ਸਮਰਥਨ ਕਰਦਾ ਹੈ।



ਕੰਪਨੀ ਨੇ ਅੱਲੜਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਮਦਦ ਲਈ ਪਹਿਲਾਂ ਹੀ 30 ਤੋਂ ਵੱਧ ਟੂਲ ਜਾਰੀ ਕਰ ਚੁੱਕੀ ਹੈ।