Sukhan Verma Wedding Pics: ਪੰਜਾਬੀ ਗਾਇਕ ਤੇ ਅਦਾਕਾਰ ਪਰਮੀਸ਼ ਵਰਮਾ ਦਾ ਭਰਾ ਸੁਖਨ ਵਰਮਾ ਹਾਲ ਹੀ ਵਿੱਚ 2 ਦਸੰਬਰ ਨੂੰ ਵਿਆਹ ਦੇ ਬੰਧਨ ਵਿੱਚ ਬੱਝਿਆ। ਉਨ੍ਹਾਂ ਦੇ ਵਿਆਹ ਦੀਆਂ ਸ਼ਾਨਦਾਰ ਤਸਵੀਰਾਂ ਲਗਾਤਾਰ ਸੋਸ਼ਲ ਮੀਡੀਆ ਉੱਪਰ ਛਾਈਆਂ ਹੋਈਆਂ ਹਨ। ਜਿਨ੍ਹਾਂ ਉੱਪਰ ਪ੍ਰਸ਼ੰਸਕ ਖੂਬ ਪਿਆਰ ਲੁੱਟਾ ਰਹੇ ਹਨ। ਸੁਖਨ ਵਰਮਾ ਦੀਆਂ ਇਨ੍ਹਾਂ ਤਸਵੀਰਾਂ ਵਿੱਚ ਰੋਮਾਂਟਿਕ ਝਲਕ ਵੇਖਣ ਨੂੰ ਮਿਲ ਰਹੀ ਹੈ। ਜਿਸ ਨੇ ਹਰ ਕਿਸੇ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਤੁਸੀ ਵੀ ਵੇਖੋ ਇਹ ਸ਼ਾਨਦਾਰ ਤਸਵੀਰਾਂ... ਸੁਖਨ ਵਰਮਾ ਨੇ ਵਿਆਹ ਦੇ ਕੁਝ ਇਨਸਾਈਡ ਤਸਵੀਰਾਂ ਅਤੇ ਵੀਡੀਓ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸ਼ੇਅਰ ਕੀਤੇ ਹਨ। ਜਿਨ੍ਹਾਂ ਨੂੰ ਸ਼ੇਅਰ ਕਰਦਿਆਂ ਗਾਇਕ ਨੇ ਲਿਖਿਆ ਵੇਲਕਮ ਹੋਮ... ਦੱਸ ਦੇਈਏ ਕਿ ਸੁਖਨ ਨੇ ਆਪਣੀ ਲੌਗ ਟਾਈਮ ਗਰਲਫ੍ਰੈਂਡ ਨਾਲ 2 ਦਸੰਬਰ ਨੂੰ ਵਿਆਹ ਕਰਵਾਇਆ। ਜਿਸ ਦੀਆਂ ਸ਼ਾਨਦਾਰ ਤਸਵੀਰਾਂ ਹਰ ਪਾਸੇ ਵਾਇਰਲ ਹੋ ਰਹੀਆਂ ਹਨ। ਫਿਲਹਾਲ ਸੁਖਨ ਅਤੇ ਤਰਨ ਦੇ ਇਸ ਪਿਆਰ ਭਰੇ ਅੰਦਾਜ਼ ਉੱਪਰ ਪ੍ਰਸ਼ੰਸਕ ਵੀ ਦੀਵਾਨੇ ਹੋ ਰਹੇ ਹਨ। ਇਸ ਤੋਂ ਇਲਾਵਾ ਦੱਸ ਦੇਈਏ ਕਿ ਸੁਖਨ ਵਰਮਾ ਦੇ ਵਿਆਹ ਤੋਂ ਬਾਅਦ ਰਿਸੈਪਸ਼ਨ ਦੇ ਇਨਸਾਈਡ ਵੀਡੀਓ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਹੇ ਹਨ। ਜਿਨ੍ਹਾਂ ਨੇ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਵੈਡਿੰਗ ਰਿਸੈਪਸ਼ਨ ਮੌਕੇ ਖੂਬਸੂਰਤ ਜੋੜੇ ਦਾ ਲੁੱਕ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ। ਤੁਸੀ ਵੀ ਵੇਖੋ ਇਹ ਵੀਡੀਓ... ਸੁਖਨ ਦੇ ਭਰਾ ਅਤੇ ਪੰਜਾਬੀ ਕਲਾਕਾਰ ਪਰਮੀਸ਼ ਵਰਮਾ ਦੇ ਵਰਕਫਰੰਟ ਦੀ ਗੱਲ ਕਰਿਏ ਤਾਂ ਉਨ੍ਹਾਂ ਨੇ ਹਾਲ ਹੀ ਵਿੱਚ ਆਪਣਾ ਗੀਤ ਸੈੱਟ ਹੋ ਗਿਆ ਰਿਲੀਜ਼ ਕੀਤਾ ਹੈ। ਜਿਸ ਨੂੰ ਪ੍ਰਸ਼ੰਸਕਾਂ ਵੱਲੋਂ ਭਰਮਾ ਹੁੰਗਾਰਾ ਮਿਲਿਆ। ਇਸ ਤੋਂ ਇਲਾਵਾ ਸੁਖਨ ਆਪਣੀ ਵਿਆਹ ਤੋਂ ਬਾਅਦ ਨਵੀ ਜ਼ਿੰਦਗੀ ਦਾ ਆਨੰਦ ਲੈ ਰਹੇ ਹਨ। ਉਨ੍ਹਾਂ ਨੂੰ ਲਗਾਤਾਰ ਪ੍ਰਸ਼ੰਸਕਾਂ ਅਤੇ ਫਿਲਮ ਸਿਤਾਰਿਆਂ ਵੱਲੋਂ ਵਿਆਹ ਦੀਆਂ ਮੁਬਾਰਕਾਂ ਦਿੱਤਿਆਂ ਜਾ ਰਹੀਆਂ ਹਨ।