Sukhan Verma love life: ਪੰਜਾਬੀ ਗਾਇਕ ਤੇ ਅਦਾਕਾਰ ਪਰਮੀਸ਼ ਵਰਮਾ ਪੰਜਾਬੀ ਇੰਡਸਟਰੀ ਦੇ ਦਿੱਗਜ ਗਾਇਕਾਂ ਵਿੱਚੋਂ ਇੱਕ ਹੈ। ਪਰਮੀਸ਼ ਹਮੇਸ਼ਾ ਹੀ ਕਿਸੇ ਨਾ ਕਿਸੇ ਵਜ੍ਹਾ ਕਰਕੇ ਸੁਰਖੀਆਂ 'ਚ ਰਹਿੰਦਾ ਹੈ। ਪਰ ਇਸ ਵਾਰ ਪਰਮੀਸ਼ ਵਰਮਾ ਦਾ ਭਰਾ ਸੁਖਨ ਵਰਮਾ ਸੋਸ਼ਲ ਮੀਡੀਆ ਉੱਪਰ ਸੁਰਖੀਆਂ ਬਟੋਰ ਰਿਹਾ ਹੈ। ਦੱਸ ਦੇਈਏ ਕਿ ਸੁਖਨ ਦੀ ਸੋਸ਼ਲ ਮੀਡੀਆ ਉੱਪਰ ਉਨ੍ਹਾਂ ਦੀ ਗਰਲਫ੍ਰੈਂਡ ਨਾਲ ਖਾਸ ਵੀਡੀਓ ਵਾਇਰਲ ਹੋ ਰਹੀ ਹੈ। ਜਿਸ ਵਿੱਚ ਉਨ੍ਹਾਂ ਵੱਲੋਂ ਗਰਲਫ੍ਰੈਂਡ ਨੂੰ ਜਨਮਦਿਨ ਦੀ ਵਧਾਈ ਦਿੱਤੀ ਗਈ ਹੈ। ਦਰਅਸਲ, ਸੁਖਨ ਵਰਮਾ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਇੱਕ ਵੀਡੀਓ ਸ਼ੇਅਰ ਕੀਤਾ ਗਿਆ ਹੈ। ਜਿਸ ਵਿੱਚ ਉਹ ਆਪਣੀ ਗਰਲਫ੍ਰੈਂਡ ਨੂੰ ਜਨਮਦਿਨ ਦੀ ਵਧਾਈ ਦਿੰਦੇ ਹੋਏ ਨਜ਼ਰ ਆ ਰਹੇ ਹਨ। ਇਸ ਵੀਡੀਓ ਵਿੱਚ ਤੁਸੀ ਵੇਖ ਸਕਦੇ ਹੋ ਕਿ ਸੁਖਨ ਨੇ ਗਰਲਫ੍ਰੈਂਡ ਨਾਲ ਖਾਸ ਪਲਾਂ ਦੀ ਝਲਕ ਵਿਖਾਈ ਹੈ। ਇਸਦੇ ਨਾਲ ਹੀ ਉਨ੍ਹਾਂ ਕੈਪਸ਼ਨ ਦੇ ਅਖੀਰ ਵਿੱਚ ਹੈਪੀ ਬਰਥ੍ਡੇ ਮਾਈ ਲਵ ਵੀ ਲਿਖਿਆ ਹੈ। ਸੁਖਨ ਵਰਮਾ ਦੀ ਇਸ ਪੋਸਟ ਉੱਪਰ ਪ੍ਰਸ਼ੰਸਕਾਂ ਵੱਲੋਂ ਵੀ ਪ੍ਰਤੀਕਿਰਿਆ ਦਿੱਤੀ ਜਾ ਰਹੀ ਹੈ। ਇੱਕ ਯੂਜ਼ਰ ਨੇ ਕਮੈਂਟ ਕਰਦੇ ਹੋਏ ਲਿਖਿਆ, ਰਿਲੈਸ਼ਨਸ਼ਿਪ ਇੰਨਾ ਪ੍ਰਾਈਵੇਟ ਰੱਖੇ ਕੀ ਪੋਸਟ ਕਰਦੇ ਹੀ ਲੋਕ ਸਦਮੇ ਵਿੱਚ ਚਲੇ ਜਾਣ!!!! ਇਸ ਤੋਂ ਇਲਾਵਾ ਇੱਕ ਹੋਰ ਪ੍ਰਸ਼ੰਸਕ ਨੇ ਵੀਡੀਓ ਉੱਪਰ ਕਮੈਂਟ ਕਰ ਲਿਖਿਆ, ਹੈਪੀ ਬਰਥ੍ਡੇ ਭਾਬੀ... ਪਰਮੀਸ਼ ਵਰਮਾ ਦੇ ਵਰਕਫਰੰਟ ਦੀ ਗੱਲ ਕਰਿਏ ਤਾਂ ਹਾਲ ਹੀ ਵਿੱਚ ਕਲਾਕਾਰ ਲਖਨਊ ਵਿੱਚ ਆਪਣੇ ਪ੍ਰਸ਼ੰਸਕਾਂ ਦੇ ਰੂ-ਬ-ਰੂ ਹੋਇਆ। ਇਸ ਤੋਂ ਇਲਾਵਾ ਸੁਖਨ ਦੀ ਗੱਲ ਕਰਿਏ ਤਾਂ ਉਸਨੂੰ ਪਰਮੀਸ਼ ਦੇ ਵੀਡੀਓਜ਼ ਅਤੇ ਤਸਵੀਰਾਂ ਵਿੱਚ ਕਈ ਵਾਰ ਵੇਖਿਆ ਗਿਆ ਹੈ।