ਸੂਰਜਮੁਖੀ ਦੇ ਬੀਜਾਂ ਵਿੱਚ ਮੋਨੋਅਨਸੈਚੁਰੇਟਿਡ ਫੈਟ ਪਾਇਆ ਜਾਂਦਾ ਹੈ, ਜੋ ਦਿਲ ਲਈ ਫਾਇਦੇਮੰਦ ਹੁੰਦਾ ਹੈ। ਸੂਰਜਮੁਖੀ ਦੇ ਬੀਜਾਂ 'ਚ ਫਾਈਬਰ ਦੀ ਕਾਫੀ ਮਾਤਰਾ ਪਾਈ ਜਾਂਦੀ ਹੈ, ਜੋ ਪਾਚਨ ਤੰਤਰ ਨੂੰ ਠੀਕ ਰੱਖਦਾ ਹੈ। ਇਨ੍ਹਾਂ ਬੀਜਾਂ 'ਚ ਮੈਗਨੀਸ਼ੀਅਮ, ਵਿਟਾਮਿਨ ਈ ਅਤੇ ਹੋਰ ਕਈ ਪੋਸ਼ਕ ਤੱਤ ਪਾਏ ਜਾਂਦੇ ਹਨ, ਜੋ ਹੱਡੀਆਂ ਨੂੰ ਸਿਹਤਮੰਦ ਰੱਖਦੇ ਹਨ ਸੂਰਜਮੁਖੀ ਦੇ ਬੀਜ ਮਨ ਨੂੰ ਸ਼ਾਂਤ ਰੱਖਣ ਵਿੱਚ ਮਦਦਗਾਰ ਹੁੰਦੇ ਹਨ। ਇਸ 'ਚ ਮੌਜੂਦ ਮੈਗਨੀਸ਼ੀਅਮ ਦਿਮਾਗ ਲਈ ਫਾਇਦੇਮੰਦ ਹੁੰਦਾ ਹੈ। ਸੂਰਜਮੁਖੀ ਦੇ ਬੀਜਾਂ 'ਚ ਵਿਟਾਮਿਨ ਸੀ, ਵਿਟਾਮਿਨ ਈ ਅਤੇ ਐਂਟੀ-ਆਕਸੀਡੈਂਟ ਗੁਣ ਪਾਏ ਜਾਂਦੇ ਹਨ, ਜੋ ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਲਈ ਫਾਇਦੇਮੰਦ ਹੁੰਦੇ ਹਨ। ਸੂਰਜਮੁਖੀ ਦੇ ਤੇਲ ਦੀ ਵਰਤੋਂ ਨਾਲ ਗਠੀਏ ਦੀ ਸਮੱਸਿਆ ਤੋਂ ਛੁਟਕਾਰਾ ਮਿਲ ਸਕਦਾ ਹੈ। ਇਸ 'ਚ ਚੰਗੀ ਮਾਤਰਾ 'ਚ ਫਾਈਬਰ ਪਾਇਆ ਜਾਂਦਾ ਹੈ, ਜੋ ਪੇਟ ਨਾਲ ਜੁੜੀਆਂ ਸਮੱਸਿਆਵਾਂ ਤੋਂ ਰਾਹਤ ਦਿਵਾਉਣ 'ਚ ਮਦਦਗਾਰ ਹੁੰਦਾ ਹੈ।