Sunny Deol On Karan Wedding: ਬਾਲੀਵੁੱਡ ਅਦਾਕਾਰ ਸੰਨੀ ਦਿਓਲ ਇਨ੍ਹੀਂ ਦਿਨੀਂ ਆਪਣੀ ਫਿਲਮ ਗਦਰ 2 ਦੀ ਸਫਲਤਾ ਦਾ ਆਨੰਦ ਮਾਣ ਰਹੇ ਹਨ।



ਗਦਰ 2 ਨੇ ਬਾਕਸ ਆਫਿਸ 'ਤੇ ਹਲਚਲ ਮਚਾ ਦਿੱਤੀ ਹੈ। ਤਾਰਾ ਸਿੰਘ ਨੇ ਇੱਕ ਵਾਰ ਫਿਰ ਪ੍ਰਸ਼ੰਸਕਾਂ ਦਾ ਦਿਲ ਜਿੱਤ ਲਿਆ ਹੈ।



ਗਦਰ 2 ਦੀ ਸਫਲਤਾ ਤੋਂ ਬਾਅਦ ਸੰਨੀ ਦਿਓਲ ਮੀਡੀਆ ਵਿੱਚ ਇਸ ਬਾਰੇ ਗੱਲ ਕਰ ਰਹੇ ਹਨ, ਪਰ ਉਹ ਗੱਲ ਕਰਨ ਤੋਂ ਪਹਿਲਾਂ ਬਹੁਤ ਸਾਵਧਾਨ ਹੋ ਗਏ ਹਨ। ਉਹ ਕੁਝ ਕਹਿਣ ਤੋਂ ਪਹਿਲਾਂ ਸੋਚਦੇ ਹਨ।



ਅਜਿਹਾ ਉਦੋਂ ਤੋਂ ਹੋਇਆ ਹੈ ਜਦੋਂ ਸੰਨੀ ਦੇ ਬੇਟੇ ਕਰਨ ਦਿਓਲ ਦੇ ਵਿਆਹ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੋਈਆਂ ਸਨ।



ਆਪਣੇ ਬੇਟੇ ਦੇ ਵਿਆਹ ਦੀਆਂ ਤਸਵੀਰਾਂ ਅਤੇ ਵੀਡੀਓ ਵਾਇਰਲ ਹੋਣ ਤੋਂ ਬਾਅਦ ਸੰਨੀ ਨੇ ਇਹ ਪ੍ਰਤੀਕਿਰਿਆ ਦਿੱਤੀ ਹੈ। ਉਸ ਨੇ ਦੱਸਿਆ ਹੈ ਕਿ ਉਹ ਆਪਣੇ ਰਿਸ਼ਤੇਦਾਰਾਂ ਉੱਪਰ ਭੜਕ ਗਏ ਸੀ।



ਸੰਨੀ ਦਿਓਲ ਹਾਲ ਹੀ 'ਚ ਸ਼ੋਅ 'ਆਪ ਕੀ ਅਦਾਲਤ' 'ਚ ਪੁੱਜੇ ਸੀ। ਜਿੱਥੇ ਉਨ੍ਹਾਂ ਨੇ ਆਪਣੇ ਬੇਟੇ ਦੇ ਵਿਆਹ ਦੀ ਗੱਲ ਕੀਤੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਗੁੱਸਾ ਕਿਵੇਂ ਗਿਆ ਸੀ, ਜਿਸ ਤੋਂ ਬਾਅਦ ਉਹ ਆਪਣੇ ਰਿਸ਼ਤੇਦਾਰਾਂ ਨਾਲ ਨਾਰਾਜ਼ ਹੋ ਗਿਆ।



ਸੰਨੀ ਦਿਓਲ ਨੇ ਦੱਸਿਆ ਕਿ ਬੇਟੇ ਕਰਨ ਦੇ ਵਿਆਹ ਦੇ ਸਮੇਂ ਪਰਿਵਾਰ ਦੇ ਕੁਝ ਮੈਂਬਰ ਉਨ੍ਹਾਂ ਦੇ ਘਰ 'ਚ ਮੌਜੂਦ ਸਨ। ਉਹ ਇਸ ਸਮਾਗਮ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ 'ਤੇ ਸ਼ੇਅਰ ਕਰ ਰਹੇ ਸੀ।



ਆਪਣਾ ਗੁੱਸਾ ਜ਼ਾਹਰ ਕਰਦੇ ਹੋਏ ਸੰਨੀ ਨੇ ਕਿਹਾ- ਮੈਂ ਆਪਣੇ ਕੁਝ ਰਿਸ਼ਤੇਦਾਰਾਂ ਤੋਂ ਬਹੁਤ ਨਾਰਾਜ਼ ਸੀ। ਮੈਂ ਘਰ ਦੇ ਅੰਦਰ ਵੀਡੀਓ ਰਿਕਾਰਡ ਕਰਨ ਲਈ ਕੁਝ ਲੋਕਾਂ ਤੇ ਭੜਕ ਉੱਠਿਆ। ਮੈਂ ਕਿਹਾ- ਤੁਹਾਨੂੰ ਸ਼ਰਮ ਨਹੀਂ ਆਉਂਦੀ?



ਸੰਨੀ ਦਿਓਲ ਨੇ ਦੱਸਿਆ ਕਿ ਪਹਿਲਾਂ ਤਾਂ ਉਹ ਉਦਾਸ ਸੀ ਪਰ ਬਾਅਦ 'ਚ ਉਨ੍ਹਾਂ ਨੂੰ ਅਹਿਸਾਸ ਹੋਇਆ ਕਿ ਹਰ ਮਹਿਮਾਨ ਵੀਡੀਓ ਬਣਾ ਰਿਹਾ ਹੈ ਅਤੇ ਸਾਰਿਆਂ ਨੂੰ ਅਜਿਹਾ ਕਰਨ ਤੋਂ ਰੋਕਿਆ ਨਹੀਂ ਜਾ ਸਕਦਾ।



ਸੰਨੀ ਨੇ ਕਿਹਾ- ਜਦੋਂ ਫੰਕਸ਼ਨ ਸ਼ੁਰੂ ਹੋਇਆ ਤਾਂ ਮੈਂ ਹਰ ਜਗ੍ਹਾ ਵੀਡੀਓ ਬਣਦੇ ਦੇਖੇ। ਇਸ ਲਈ ਅੰਤ ਵਿੱਚ ਮੈਂ ਕਿਹਾ ਕਿ ਜਾਣ ਦਿਓ, ਮੈਂ ਇਸ ਬਾਰੇ ਕੁਝ ਨਹੀਂ ਕਰ ਸਕਦਾ।