ਸਰਦ ਰੁੱਤ ਸ਼ੁਰੂ ਹੋ ਚੁੱਕੀ ਹੈ। ਜਿਸ ਕਰਕੇ ਆਪਣੇ ਦਿਨ ਦੀ ਸ਼ੁਰੂਆਤ ਗਰਮ ਜਾਂ ਕੋਸੇ ਪਾਣੀ ਨਾਲ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ। ਗਰਮ ਪਾਣੀ ਪੀਣ ਦੇ ਕਈ ਫਾਇਦੇ ਹਨ। ਪਰ ਸਰਦੀ ਸ਼ੁਰੂ ਹੋਣ 'ਤੇ ਇਸ ਦੀ ਜ਼ਰੂਰਤ ਸਭ ਤੋਂ ਵੱਧ ਹੋ ਜਾਂਦੀ ਹੈ, ਜਿਸ ਨਾਲ ਸਰੀਰ ਨੂੰ ਕਈ ਫਾਇਦੇ ਵੀ ਮਿਲਦੇ ਹਨ। ਪਾਣੀ ਦਾ ਤਾਪਮਾਨ ਤੁਹਾਡੇ ਸਰੀਰ ਦੇ ਆਮ ਤਾਪਮਾਨ ਵਾਂਗ ਹੀ ਹੋਣਾ ਚਾਹੀਦਾ ਹੈ। ਇਸ ਲਈ, ਕੋਸਾ ਜਾਂ ਗਰਮ ਪਾਣੀ ਉਹ ਹੁੰਦਾ ਹੈ ਜੋ ਅਸੀਂ ਆਮ ਤੌਰ 'ਤੇ ਸਰੀਰ ਨੂੰ ਡੀਟੌਕਸ ਕਰਨ ਜਾਂ ਗਲੇ ਦੀ ਖਰਾਸ਼ ਨੂੰ ਸ਼ਾਂਤ ਕਰਨ ਲਈ ਪੀਂਦੇ ਹਾਂ। ਆਪਣੀ ਸਵੇਰ ਦੀ ਸ਼ੁਰੂਆਤ ਇੱਕ ਗਲਾਸ ਕੋਸੇ ਪਾਣੀ ਨਾਲ ਕਰਨਾ ਫਾਇਦੇਮੰਦ ਹੁੰਦਾ ਹੈ। ਇਹ ਤੁਹਾਡੇ ਸਰੀਰ ਦੀ ਮੈਟਾਬੋਲਿਕ ਦਰ ਨੂੰ ਸੁਧਾਰਦਾ ਹੈ ਜੋ ਪਾਚਨ ਵਿੱਚ ਮਦਦ ਕਰਦਾ ਹੈ। ਗਰਮ ਪਾਣੀ ਖੂਨ ਦੀਆਂ ਨਾੜੀਆਂ ਨੂੰ ਉਤੇਜਿਤ ਕਰਦਾ ਹੈ ਜਿਸ ਨਾਲ ਸਰਕੂਲੇਸ਼ਨ ਵਿੱਚ ਸੁਧਾਰ ਹੁੰਦਾ ਹੈ। ਸਰਦੀਆਂ ਵਿੱਚ ਖੂਨ ਦਾ ਸੰਚਾਰ ਪ੍ਰਭਾਵਿਤ ਹੋ ਸਕਦਾ ਹੈ ਕਿਉਂਕਿ ਠੰਢ ਕਾਰਨ ਨਾੜੀਆਂ ਸੰਕੁਚਿਤ ਹੋ ਜਾਂਦੀਆਂ ਹਨ। ਅਜਿਹੇ 'ਚ ਖੂਨ ਦੇ ਪ੍ਰਵਾਹ ਨੂੰ ਬਿਹਤਰ ਬਣਾਉਣ 'ਚ ਗਰਮ ਪਾਣੀ ਕਾਫੀ ਫਾਇਦੇਮੰਦ ਹੋ ਸਕਦਾ ਹੈ। ਗਰਮ ਪਾਣੀ ਮਾਸਪੇਸ਼ੀਆਂ ਦੇ ਕੜਵੱਲ, ਸਿਰ ਦਰਦ, ਮਾਹਵਾਰੀ ਦੇ ਕੜਵੱਲ ਨੂੰ ਘੱਟ ਕਰਨ ਵਿੱਚ ਮਦਦ ਕਰਦਾ ਹੈ ਕਿਉਂਕਿ ਇਹ ਸਾਡੇ ਸਰੀਰ ਦੀਆਂ ਮਾਸਪੇਸ਼ੀਆਂ ਨੂੰ ਸ਼ਾਂਤ ਕਰਕੇ ਨਿੱਘ ਪ੍ਰਦਾਨ ਕਰਨ ਵਿੱਚ ਮਦਦ ਕਰਦਾ ਹੈ। ਬਹੁਤ ਸਾਰੀਆਂ ਖੋਜਾਂ ਨੇ ਇਸ ਵਿਚਾਰ ਦਾ ਸਮਰਥਨ ਕੀਤਾ ਹੈ ਕਿ ਗਰਮ ਪਾਣੀ ਪੀਣ ਨਾਲ ਤੁਹਾਡੀ ਮੈਟਾਬੋਲਿਜ਼ਮ ਵਧਦੀ ਹੈ, ਜੋ ਚਰਬੀ ਨੂੰ ਤੋੜਨ ਵਿੱਚ ਮਦਦ ਕਰਦੀ ਹੈ। ਗਰਮ ਪਾਣੀ ਪੀਣਾ ਸਿਹਤਮੰਦ ਤਰੀਕੇ ਨਾਲ ਭਾਰ ਘਟਾਉਣ ਨੂੰ ਉਤਸ਼ਾਹਿਤ ਕਰ ਸਕਦਾ ਹੈ। ਅਜਿਹੇ 'ਚ ਜੋ ਲੋਕ ਭਾਰ ਘਟਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਉਨ੍ਹਾਂ ਨੂੰ ਆਪਣੇ ਦਿਨ ਦੀ ਸ਼ੁਰੂਆਤ ਹਰ ਰੋਜ਼ ਗਰਮ ਪਾਣੀ ਪੀ ਕੇ ਕਰਨੀ ਚਾਹੀਦੀ ਹੈ। ਗਰਮ ਪਾਣੀ ਜ਼ੁਕਾਮ, ਖੰਘ ਅਤੇ ਹੋਰ ਇਨਫੈਕਸ਼ਨਾਂ ਦੀ ਤੀਬਰਤਾ ਨੂੰ ਘਟਾਉਂਦਾ ਹੈ ਕਿਉਂਕਿ ਗਰਮ ਪਾਣੀ ਵਿਚ ਬੈਕਟੀਰੀਆ ਨਾਲ ਲੜਨ ਦੀ ਸਮਰੱਥਾ ਹੁੰਦੀ ਹੈ।