ਬੈਂਗਨ ਸਿਹਤ ਲਈ ਬਹੁਤ ਲਾਭਕਾਰੀ ਹੈ ਤੇ ਇਸ ਦੇ ਸੇਵਨ ਨਾਲ ਕਈ ਬਿਮਾਰੀਆਂ ਤੋਂ ਬਚਾਅ ਹੁੰਦਾ ਹੈ।



ਬੈਂਗਣ ਵਿਟਾਮਿਨ, ਫਾਈਬਰ, ਪ੍ਰੋਟੀਨ, ਕਾਰਬੋਹਾਈਡਰੇਟ, ਮੈਂਗਨੀਜ਼, ਫੋਲੇਟ, ਪੋਟਾਸ਼ੀਅਮ ਵਰਗੇ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦਾ ਹੈ ।



ਬੈਂਗਣ ਐਂਟੀਆਕਸੀਡੈਂਟ ਗੁਣਾਂ ਨਾਲ ਭਰਪੂਰ ਹੁੰਦਾ ਹੈ। ਬੈਂਗਣ ਦਿਲ ਦੀ ਸਿਹਤ ਤੋਂ ਮੋਟਾਪੇ ਤੱਕ ਦੀ ਬਿਮਾਰੀ ਨੂੰ ਦੂਰ ਕਰਨ ਵਿੱਚ ਵੀ ਮਦਦਗਾਰ ਹੈ।



ਬੈਂਗਣ ਚ ਐਂਟੀਆਕਸੀਡੈਂਟ ਗੁਣ ਹੋਣ ਕਾਰਨ ਇਹ ਦਿਲ ਸੰਬੰਧੀ ਕਈ ਸਮੱਸਿਆਵਾਂ ਤੋਂ ਬਚਾਉਂਦਾ ਹੈ। ਬੈਂਗਣ ਦਾ ਸੇਵਨ ਹਾਰਟ ਅਟੈਕ, ਸਟਰੋਕ ਦੇ ਜੋਖਮ ਨੂੰ ਘੱਟ ਕਰਦਾ ਹੈ।



ਬੈਂਗਣ ਬਲੱਡ ਸ਼ੂਗਰ ਨੂੰ ਵੀ ਕੰਟਰੋਲ ਕਰਦਾ ਹੈ ਕਿਉਂਕਿ ਬੈਂਗਣ ਵਿੱਚ ਭਰਪੂਰ ਮਾਤਰਾ ਵਿੱਚ ਫਾਈਬਰ ਪਾਇਆ ਜਾਂਦਾ ਹੈ।



ਬੈਂਗਣ ਵਿੱਚ ਬਹੁਤ ਜ਼ਿਆਦਾ ਫਾਈਬਰ ਹੁੰਦਾ ਹੈ ਅਤੇ ਕੈਲੋਰੀ ਵੀ ਬਹੁਤ ਘੱਟ ਹੁੰਦੀ ਹੈ। ਇਸ ਕਾਰਨ ਇਹ ਮੋਟਾਪੇ ਨੂੰ ਕੰਟਰੋਲ ਕਰਦਾ ਹੈ।



ਬੈਂਗਨ ਦਾ ਸੇਵਨ ਕਰਨ ਨਾਲ ਸਰੀਰ ਵਿੱਚ ਕੈਲੋਸਟਰੋਲ ਦਾ ਪੱਧਰ ਘੱਟ ਬਣਿਆ ਰਹਿੰਦਾ ਹੈ।



ਇਸ ਨਾਲ ਦਿਲ ਦੀ ਬਿਮਾਰੀਆਂ ਜਿਵੇਂ ਕਿ ਹਾਰਟ ਅਟੈਕ, ਸਟ੍ਰੋਕ ਆਦਿ ਤੋਂ ਬਚਾਅ ਰਹਿੰਦਾ ਹੈ।



ਬੈਂਗਨ ਵਿੱਚ ਸਭ ਤੋਂ ਵੱਧ ਵਿਟਾਮਿਨ ਸੀ ਤੇ ਆਇਰਨ ਪਾਇਆ ਜਾਂਦਾ ਹੈ। ਜੋ ਸਰੀਰ ਵਿੱਚ ਨਵੇਂ ਰੈਡ ਸੈਲਸ ਬਣਾਉਣ ਲਈ ਮਦਦ ਕਰਦਾ ਹੈ।